ਕੇਜਰੀਵਾਲ ’ਤੇ ਸੁਖਬੀਰ ਬਾਦਲ ਦਾ ਤਿੱਖਾ ਹਮਲਾ, ਕਿਹਾ ‘CM ਅਹੁਦੇ ਲਈ ਲੋਕਾਂ ਤੋਂ ਰਾਏ ਪੁੱਛਣ ਦਾ ਕਰ ਰਹੇ ਨੇ ਡਰਾਮਾ’

01/14/2022 8:52:02 AM

ਜ਼ੀਰਕਪੁਰ/ਚੰਡੀਗੜ੍ਹ (ਅਸ਼ਵਨੀ, ਮੇਸ਼ੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਲਈ ਲੋਕਾਂ ਤੋਂ ਰਾਏ ਮੰਗਣ ਦਾ ਡਰਾਮਾ ਕਰ ਰਹੇ ਹਨ। ਜ਼ੀਰਕਪੁਰ ’ਚ ਕਾਂਗਰਸ ਦੇ ਨੇਤਾਵਾਂ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕਰਨ ਸਬੰਧੀ ਪ੍ਰੋਗਰਾਮ ਦੌਰਾਨ ਬਾਦਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਕੇਜਰੀਵਾਲ ਖੁਦ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਅਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਨੌਟੰਕੀ ਦਾ ਸਹਾਰਾ ਲੈ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵਾਰਦਾਤ : ਮਾਮੂਲੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ, ਇਕ ਨੌਜਵਾਨ ਮੌਤ

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਇਕ ਨਕਲੀ ਚਿਹਰਾ ਪੇਸ਼ ਕਰਨਾ ਚਾਹੁੰਦੇ ਹਨ ਅਤੇ ਲੁਕਿਆ ਏਜੰਡਾ ਇਹ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਨਜ਼ਰ ਰੱਖੀ ਹੋਈ ਹੈ। ‘ਆਪ’ ਦਾ ਗਾਣਾ ਵੀ ਉਸਦੀ ਪੁਸ਼ਟੀ ਕਰਦਾ ਹੈ, ਜਿਸ ’ਚ ਕੇਜਰੀਵਾਲ, ਕੇਜਰੀਵਾਲ ਅਤੇ ਸਿਰਫ਼ ਕੇਜਰੀਵਾਲ ਸ਼ਬਦ ਹੈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਰਾਜ ਦੇ ਨੇਤਾਵਾਂ ਦੀ ਅਣਦੇਖੀ ਕਰਦਿਆਂ ਪੰਜਾਬ ’ਚ ਪ੍ਰੈੱਸ ਕਾਨਫਰੰਸਾਂ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕੇਜਰੀਵਾਲ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਪੰਜਾਬੀ ਮੂਰਖ ਹਨ ਅਤੇ ਆਪਣੇ ਰਾਜ ਲਈ ਕੁੱਝ ਨਹੀ ਸੋਚ ਸਕਦੇ?

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਉਧਰ, ਪ੍ਰੋਗਰਾਮ ਦੌਰਾਨ ਪੰਜਾਬ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਉਸ ਦੇ ਜ਼ੀਰਕਪੁਰ ਤੋਂ ਸਕੱਤਰ, ਐੱਮ. ਸੀ. ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਮਰਥਕਾਂ ਦੇ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਸ਼ਾਮਲ ਹੋ ਗਏ। ਇਸ ਦੌਰਾਨ ਅਕਾਲੀ ਦਲ ਪ੍ਰਧਾਨ ਨੇ ਜਸਪਾਲ ਸਿੰਘ ਨੂੰ ਪਾਰਟੀ ਉਪ-ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਲਈ ਚੋਣ ਕਾਰਜ ਸੌਂਪਿਆ ਜਾਵੇਗਾ। ਬਾਦਲ ਨੇ ਕਿਹਾ ਕਿ ਅਕਾਲੀ ਦਲ ਇਕਮਾਤਰ ਅਜਿਹੀ ਪਾਰਟੀ ਹੈ, ਜੋ ਲੋਕਾਂ ਦੀ ਆਵਾਜ਼ ਹੈ ਅਤੇ ਲੋਕਾਂ ਦੇ ਅਧਿਕਾਰਾਂ ਲਈ ਲੜਦੀ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਦੇ ਫ਼ੈਸਲੇ ਦਿੱਲੀ ’ਚ ਲਏ ਜਾਂਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਭਵਾਨੀਗੜ੍ਹ : ਸ਼ਹੀਦਾਂ ਦੀ ਬਣੀ ਸਮਾਧ ’ਤੇ ਪਏ ਗੁਟਕਾ ਸਾਹਿਬ ਦੀ ਬੇਅਦਬੀ, ਗੋਲਕ ਤੋੜਨ ਦੀ ਵੀ ਕੀਤੀ ਕੋਸ਼ਿਸ਼

ਉਨ੍ਹਾਂ ਕਿਹਾ ਕਿ ਭਾਜਪਾ ਅੱਜ ਪੰਜਾਬ ’ਚ ਜੋ ਕਰ ਰਹੀ ਹੈ, ਉਹ ਹੀ ਪੱਛਮੀ ਬੰਗਾਲ ’ਚ ਕਰ ਰਹੀ ਸੀ ਪਰ ਉਥੋਂ ਦੇ ਵੋਟਰਾਂ ਨੇ ਇਸ ਰਾਸ਼ਟਰੀ ਪਾਰਟੀ ’ਤੇ ਆਪਣੀ ਖੇਤਰੀ ਪਾਰਟੀ ਟੀ.ਐੱਮ.ਸੀ. ਨੂੰ ਚੁਣਿਆ ਹੈ। ਪੰਜਾਬੀ ਇਸੇ ਨੂੰ ਰਾਜ ’ਚ ਦੁਹਰਾਉਣਗੇ ਅਤੇ ਭਾਜਪਾ ਨੂੰ ਰਾਜ ਤੋਂ ਬਾਹਰ ਕਰ ਦੇਣਗੇ। ਬਾਦਲ ਨੇ ਕਿਹਾ ਕਿ ਪੰਜਾਬ ’ਚ ਤਿੰਨ ਪਾਰਟੀਆਂ ਤੋਂ ਹਮਲੇ ਹੋ ਰਹੇ ਹਨ, ਜਿਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਵਿਰੋਧੀ ਫੈਸਲੇ ਲਏ ਸਨ। ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ’ਚ ਰਾਜ ਦੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਅਤੇ ਪੰਜਾਬ ਦਰਿਆਈ ਪਾਣੀ ਦੀ ਐੱਸ.ਵਾਈ.ਐੱਲ. ਨਹਿਰ ਰਾਹੀਂ ਮੰਗ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

ਉਨ੍ਹਾਂ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੂੰਨ ਬਣਾਏ, ਜਿਨ੍ਹਾਂ ਨੂੰ ਦੇਸ਼ ਦੇ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਮੁਅੱਤਲ ਕਰਨਾ ਪਿਆ। ਕਾਂਗਰਸ ਨੇ ਵੀ ਪੰਜਾਬ ਨੂੰ ਲੁੱਟਿਆ। ਇਨ੍ਹਾਂ ਸਾਰੀਆਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਦੇ ਇਕਲੌਤੇ ਏਜੰਡੇ ਨਾਲ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਇਹ ਕੇਵਲ ਅਕਾਲੀ ਦਲ ਹੀ ਹੈ, ਜੋ ਲੋਕਾਂ ਦੀ ਸੇਵਾ ਕਰਦੀ ਹੈ। ਇਸ ਮੌਕੇ ਸਥਾਨਕ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਐੱਨ.ਕੇ. ਸ਼ਰਮਾ ਵੀ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News