ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ
Saturday, Dec 07, 2024 - 09:58 AM (IST)
ਫ਼ਤਹਿਗੜ੍ਹ ਸਾਹਿਬ (ਬਿਪਨ): ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਸੀ। ਇਸੇ ਤਹਿਤ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣ ਲਈ ਪਹੁੰਚੇ ਹਨ। ਸੁਖਬੀਰ ਬਾਦਲ ਗਲ਼ ਵਿਚ ਤਖ਼ਤੀ ਤੇ ਹੱਥ ਵਿਚ ਬਰਛਾ ਲੈ ਕੇ ਸੇਵਾ ਕਰਦੇ ਨਜ਼ਰ ਆਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਜਦੋਂ ਆਪਣੀ ਸਜ਼ਾ ਦੇ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸਨ ਤਾਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ ਸੀ। ਨਾਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਸੁਖਬੀਰ ਬਾਦਲ ਦੀ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜ਼ਮ ਨੇ ਮੁਸਤੈਦੀ ਦਿਖਾਉਂਦਿਆਂ ਆਪਣੀ ਜਾਨ 'ਤੇ ਖੇਡ ਕੇ ਸੁਖਬੀਰ ਬਾਦਲ ਦੀ ਜਾਨ ਬਚਾ ਲਈ ਸੀ। ਇਸ ਹਮਲੇ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਵੱਲੋਂ ਸੇਵਾ ਜਾਰੀ ਰੱਖੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8