ਸ੍ਰੀ ਦਰਬਾਰ ਸਾਹਿਬ ਬਾਹਰ ਸੇਵਾ ਦੌਰਾਨ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ
Wednesday, Dec 04, 2024 - 09:57 AM (IST)
ਅੰਮ੍ਰਿਤਸਰ (ਵੈੱਬ ਡੈਸਕ): ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਫ਼ਾਇਰਿੰਗ ਹੋ ਗਈ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਤਹਿਤ ਦੂਜੇ ਦਿਨ ਦੀ ਸੇਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਬੈਠੇ ਹੋਏ ਸਨ। ਇਸ ਦੌਰਾਨ ਕਿਸੇ ਵੱਲੋਂ ਸੁਖਬੀਰ ਬਾਦਲ 'ਤੇ ਗੋਲ਼ੀ ਚਲਾ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਨਹੀਂ ਮਿਲੇਗੀ ਸ਼ਰਾਬ! 3 ਦਿਨ ਬੰਦ ਰਹਿਣਗੇ ਪੰਜਾਬ ਦੇ ਇਹ ਠੇਕੇ
ਇਸ ਹਮਲੇ ਦੇ ਨਾਲ ਹੀ ਇੰਟੈਲੀਜੈਂਸ ਏਜੰਸੀਆਂ 'ਤੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਸੁਖਬੀਰ ਬਾਦਲ ਇਸ ਵੇਲੇ ਦੇਸ਼ ਦੇ ਵੱਡੇ ਸਿੱਖ ਆਗੂ ਹਨ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਕਾਰਰਨ 2 ਦਿਨ ਤੋਂ ਜਨਤਕ ਥਾਵਾਂ 'ਤੇ ਬੈਠ ਰਹੇ ਹਨ। ਇਸ ਦੌਰਾਨ ਸੁਖਬੀਰ ਬਾਦਲ ਦੀ ਸੁਰੱਖਿਆ ਲਈ ਇੰਟੈਲੀਜੈਂਸ ਏਜੰਸੀਆਂ ਨੂੰ ਪੱਬਾਂ ਭਾਰ ਰਹਿਣਾ ਚਾਹੀਦਾ ਸੀ।
(ਖ਼ਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ...)
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8