ਲੋਕ ਸਭਾ ਤੋਂ ਅਸਤੀਫਾ ਦੇ ਕੇ ਲੜੇ ਭਗਵੰਤ ਮਾਨ : ਸੁਖਬੀਰ (ਵੀਡੀਓ)

01/16/2017 7:37:03 PM

ਲੁਧਿਆਣਾ : ਜਲਾਲਾਬਾਦ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਹਲਕੇ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੂੰ ਅਸਤੀਫੇ ਦੇ ਕੇ ਚੋਣ ਲੜਨ ਲਈ ਕਿਹਾ ਹੈ। ਜਲਾਲਾਬਾਦ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਦੱਸੇ ਜਾ ਰਹੇ ਸਾਂਸਦ ਰਵਨੀਤ ਬਿੱਟੂ ਨੂੰ ਵੀ ਸੁਖਬੀਰ ਨੇ ਅਜਿਹੀ ਹੀ ਚੁਣੌਤੀ ਦਿੱਤੀ ਹੈ। ਸੁਖਬੀਰ ਨੇ ਚੋਣਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਦੀ ਜਿੱਤ ਦਾ ਦਾਅਵਾ ਕੀਤਾ ਹੈ।
ਦੱਸਣਯੋਗ ਹੈ ਕਿ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਲੰਬੀ ਤੋਂ ਚੋਣ ਲੜਨ ਦੇ ਨਾਲ ਸਾਂਸਦ ਰਵਨੀਤ ਬਿੱਟੂ ਦੇ ਵੀ ਜਲਾਲਾਬਦ ਤੋਂ ਸੁਖਬੀਰ ਬਾਦਲ ਖਿਲਾਫ ਚੋਣ ਲੜਨ ਦੀ ਗੱਲ ਕੀਤੀ ਜਾ ਰਹੀ ਹੈ।

Gurminder Singh

This news is Content Editor Gurminder Singh