ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ

01/18/2022 10:04:25 PM

ਜਲੰਧਰ (ਰਾਹੁਲ ਕਾਲਾ)  : ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਨੂੰ ਐਲਾਨੇ ਜਾਣ ’ਤੇ ਸੁਖਬੀਰ ਸਿੰਘ ਬਾਦਲ ਨੇ ਖੂਬ ਭੜਾਸ ਕੱਢੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਿਰਫ਼ ਮੋਹਰਾ ਬਣਾਇਆ ਗਿਆ ਹੈ, ਅਸਲ ਵਿਚ ਕੇਜਰੀਵਾਲ ਪੰਜਾਬ ਵਿਚ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਕਿਸੇ ਵੀ ਲੀਡਰ ’ਤੇ ਭਰੋਸਾ ਨਹੀਂ ਹੈ। ਭਗਵੰਤ ਮਾਨ ਨੂੰ ਕੁੱਛੜ ’ਚ ਬਿਠਾਈ ਰੱਖਿਆ ਅਤੇ ਵੱਖ-ਵੱਖ ਪਾਰਟੀਆਂ ’ਚੋਂ ਆਪਣੀ ਪਾਰਟੀ ਲਈ ਮੁੱਖ ਮੰਤਰੀ ਦਾ ਚਿਹਰਾ ਲੱਭਦੇ ਰਹੇ। ਜਦੋਂ ਕੋਈ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਨਹੀਂ ਹੋਇਆ ਤਾਂ ਮਜਬੂਰਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਸੁਣਦਿਆਂ ਭਗਵੰਤ ਮਾਨ ਨੇ ਕੇਰੇ ਹੰਝੂ, ਸਟੇਜ ਤੋਂ ਭਾਵੁਕ ਹੋਏ ਨੇ ਆਖੀ ਵੱਡੀ ਗੱਲ

ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਿਰਫ ਫਰੰਟ ਹੈ ਜਦਕਿ ਪਿੱਛੋਂ ਕੇਜਰੀਵਾਲ ਹੀ ਸਾਰੀ ਕਮਾਨ ਸੰਭਾਲੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੀਆਂ ਵੀ ਪ੍ਰੈੱਸ ਕਾਨਫ਼ਰੰਸਾਂ ਹੋਈਆਂ ਉਸ ਵਿਚ  ਜਾਂ ਤਾਂ ਕੇਜਰੀਵਾਲ ਬੋਲਦੇ ਹਨ ਜਾਂ ਫਿਰ ਰਾਘਵ ਚੱਢਾ ਹੀ ਸੰਬੋਧਨ ਕਰਦੇ ਹਨ, ਭਗਵੰਤ ਮਾਨ ਨੇੜੇ ਚੁੱਪ ਚੁਪੀਤੇ ਹੀ ਬੈਠੇ ਰਹਿੰਦੇ ਸਨ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਅਕਾਲੀ ਦਲ ਦੇ ਪ੍ਰਧਾਨ ਨੇ ਭਗਵੰਤ ਮਾਨ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿਵੇਂ ਅਰਵਿੰਦ ਕੇਜਰੀਵਾਲ ਝੂਠ ਬੋਲਦਾ ਹੈ, ਉਵੇਂ ਹੀ ਭਗਵੰਤ ਮਾਨ ਝੂਠਾ ਹੈ। ਭਗਵੰਤ ਮਾਨ ਨੇ ਆਪਣੀ ਮਾਂ ਦੀ ਝੂਠੀ ਸਹੁੰ ਖਾਧੀ ਕਿ ਸ਼ਰਾਬ ਨਹੀਂ ਪੀਵਾਂਗਾ। ਸਹੁੰ ਖਾਣ ਤੋਂ ਬਾਅਦ ਤੀਸਰੇ ਦਿਨ ਹੀ ਭਗਵੰਤ ਮਾਨ ਸ਼ਰਾਬ ਪੀਂਦਾ ਨਜ਼ਰ ਆਇਆ। ਸੁਖਬੀਰ ਨੇ ਕਿਹਾ ਕਿ ਭਗਵੰਤ ਮਾਨ ਦਾਰੂ ਪੀ ਕੇ ਸੜਕਾਂ ’ਤੇ ਡਿੱਗਿਆ ਰਹਿੰਦਾ ਹੈ। ਕਦੇ ਪੁਲਸ ਉਸ ਨੂੰ ਚਾਕ ਕੇ ਲੈ ਕੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਕ ਝੂਠੀ ਸਹੁੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਖਾਧੀ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ’ਤੇ ਹੋਈ ਈ. ਡੀ. ਦੀ ਰੇਡ ’ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਸਭ ਤੋਂ ਵੱਧ ਰੇਤ ਮਾਫੀਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫੈਲਾਇਆ ਹੈ। ਕਰੋੜਾਂ ਰੁਪਏ ਦਾ ਘੁਟਾਲੇ ਕੀਤੇ ਅਤੇ ਪੰਜਾਬ ਦਾ ਖ਼ਜ਼ਾਨਾ ਲੁੱਟ ਲਿਆ ਗਿਆ।

ਇਹ ਵੀ ਪੜ੍ਹੋ : ‘ਆਪ’ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਵਾਰ ਐਲਾਨੇ ਜਾਣ ’ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh