ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ
Sunday, Dec 12, 2021 - 04:12 PM (IST)
ਸਨੌਰ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸਨੌਰ ’ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ’ਤੇ ਕਈ ਇਲਜ਼ਾਮ ਲਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਲੀਡਰ ਉਹ ਚੰਗਾ ਹੁੰਦਾ ਹੈ ਜੋ ਅੱਗੇ ਹੋ ਕੇ ਅਗਵਾਈ ਕਰੇ, ਨਾ ਕੀ ਵਰਕਰਾਂ ਨੂੰ ਅੱਗੇ ਕਰ ਦੇਵੇ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਬਹੁਤ ਸਾਰੇ ਲੋਕਾਂ ’ਤੇ ਅਤਿਆਚਾਰ ਕੀਤੇ ਗਏ ਹਨ। ਪੰਜ ਸਾਲਾਂ ’ਚ ਵਰਕਰਾਂ ’ਤੇ ਬਹੁਤ ਸਾਰੇ ਜ਼ੁਲਮ ਹੋਏ ਹਨ। ਲੋਕਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕੀਤਾ ਗਿਆ ਹੈ। ਲੋਕਾਂ ’ਤੇ ਝੂਠੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ’ਚ ਬੰਦ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਇਨ੍ਹਾਂ ਸਾਰੇ ਲੋਕਾਂ ਨੂੰ ਇਨਸਾਫ ਦਿੱਤਾ ਜਾਵੇਗਾ ਅਤੇ ਸਾਰੇ ਕੇਸ ਰੱਦ ਕਰ ਦਿੱਤੇ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਸੁਖਬੀਰ ਬਾਦਲ ਨੇ ਕਿਹਾ ਕਿ ਸਭ ਤੋਂ ਵੱਡੇ ਰੇਤ ਮਾਫ਼ੀਆਂ, ਸ਼ਰਾਬ ਮਾਫ਼ੀਆਂ ਇਨ੍ਹਾਂ ਦੀ ਸਰਕਾਰ ’ਚ ਹਨ। ਇਨ੍ਹਾਂ ਦੀਆਂ ਸਭ ਤੋਂ ਵੱਧ ਜਾਅਲੀ ਫੈਕਟਰੀਆਂ ਹਨ। ਨਸ਼ੇ ਵੇਚਣ ਵਾਲੇ ਇਸ ਸਰਕਾਰ ਨੇ ਰੱਖੇ ਹਨ। ਗੈਂਗਸਟਰ ਇਨ੍ਹਾਂ ਨੇ ਪਾਲੇ ਹੋਏ ਹਨ। ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ। ਸੁਖਬੀਰ ਬਾਦਲ ਨੇ ਚੰਨੀ ਸਰਕਾਰ ’ਤੇ ਨਿਸ਼ਾਨਾਂ ਵਿੰਨ੍ਹਦੇ ਹੋਏ ਕਿਹਾ ਕਿ ਪੰਜਾਬ ’ਚ ਜੋ ਵੀ ਕੰਮ ਹੋਏ ਹਨ, ਉਹ ਸਾਰੇ ਉਦੋਂ ਦੇ ਹਨ, ਜਦੋਂ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਪੰਜਾਬ ਦੀਆਂ 4 ਤੋਂ 6 ਲਾਈਨਾਂ ਵਾਲੀਆਂ ਸੜਕਾਂ ਸਾਰੀਆਂ ਹੀ ਸਾਡੀ ਸਰਕਾਰ ਯਾਨੀ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਸਮੇਂ ਤੋਂ ਬਣੀਆਂ ਹੋਈਆਂ ਹਨ। ਸੁਖਬੀਰ ਬਾਦਲ ਨੇ ਸਿੱਖਿਆ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ 5 ਸਾਲਾਂ ’ਚ ਕਿਸੇ ਬੱਚੇ ਨੂੰ ਸਕਾਲਰਸ਼ਿਪ ਨਹੀਂ ਦਿੱਤੀ। ਜਿਹੜੀ ਸਕਾਲਰਸ਼ਿਪ ਬਾਦਲ ਸਰਕਾਰ ਦੇ ਸਮੇਂ ਬੱਚਿਆਂ ਨੂੰ ਦੇਣ ਲਈ ਸ਼ੁਰੂ ਕੀਤੀ ਗਈ ਸੀ, ਉਸ ਨੂੰ ਇਨ੍ਹਾਂ ਨੇ ਬੰਦ ਕਰਵਾ ਦਿੱਤਾ। ਸੁਖਬੀਰ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਬਣੇਗੀ ਅਸੀਂ ਮੁੜ ਬੱਚਿਆਂ ਨੂੰ ਸਕਾਲਰਸ਼ਿਪ ਦੇਵਾਂਗੇ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ