ਕਾਂਗਰਸ ਨੇ ਫਿਰ ਪਹੁੰਚਾਇਆ ਸਿੱਖਾਂ ਨੂੰ ਠੇਸ, ਕੀਤਾ ਬੱਜਰ ਗੁਨਾਹ : ਸੁਖਬੀਰ ਬਾਦਲ
Thursday, Nov 06, 2025 - 06:23 PM (IST)
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ। ਸੁਖਬੀਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਤਸਵੀਰਾਂ ਦੇ ਕੀਤੇ ਨਿਰਾਦਰ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਲਈ ਸਟੇਜ ਉੱਪਰ ਲੱਗੇ ਬੈਨਰ 'ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਦੀਆ ਤਸਵੀਰਾਂ ਲਗਾਉਣੀਆਂ ਇਕ ਬੱਜਰ ਗੁਨਾਹ ਹੈ।
ਇਹ ਵੀ ਪੜ੍ਹੋ : ਵਿਧਾਇਕ ਪਠਾਨਮਾਜਰਾ ਨੂੰ ਲੈ ਕੇ ਅਦਾਲਤ ਵੱਲੋਂ ਨਵਾਂ ਹੁਕਮ ਜਾਰੀ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਅਤੇ ਹੁਣ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਨਿਰਾਦਰ ਕੀਤਾ ਹੈ। ਇਸ ਕਰਕੇ ਸਿੱਖ ਮਨਾਂ ਨੂੰ ਵੱਡੀ ਠੇਸ ਪਹੁੰਚੀ ਹੈ, ਕਾਂਗਰਸ ਪਾਰਟੀ ਇਸ ਗੁਨਾਹ ਲਈ ਸਮੁੱਚੇ ਸਿੱਖ ਪੰਥ ਤੋਂ ਮੁਆਫ਼ੀ ਮੰਗੇ।
ਇਹ ਵੀ ਪੜ੍ਹੋ : ਪੰਜਾਬ ਦੀਆਂ ਬੀਬੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸ਼ੁਰੂ ਹੋਈ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
