ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ
Sunday, Aug 29, 2021 - 06:20 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਠਿੰਡਾ ਦਿਹਾਤੀ ਐੱਸ. ਸੀ. ਹਲਕੇ ਤੋਂ ਪ੍ਰਕਾਸ਼ ਸਿੰਘ ਭੱਟੀ ਅਤੇ ਭੁੱਚੋ ਐੱਸ. ਸੀ ਹਲਕੇ ਤੋਂ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਦੇ ਉਮੀਦਵਾਰ ਹੋਣਗੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ’ਤੇ ਸੁਖਬੀਰ ਦੀ ਚੁਟਕੀ ‘ਲਗਦੈ ਕਾਂਗਰਸ ਦੇ ਪ੍ਰਧਾਨ ਨੇ ਚਾਰ ਮਹੀਨੇ ਵੀ ਨਹੀਂ ਕੱਢਣੇ’
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਦੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ, ਵਿਰਸਾ ਸਿੰਘ ਵਲਟੋਹਾ ਖੇਮਕਰਨ ਤੋਂ, ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ, ਗੁਲਜ਼ਾਰ ਸਿੰਘ ਰਣੀਕੇ ਨੂੰ ਅਟਾਰੀ ਤੋਂ, ਐਨ. ਕੇ . ਸ਼ਰਮਾ ਨੂੰ ਡੇਰਾਬੱਸੀ ਤੋਂ, ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਤੋਂ, ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ, ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ, ਅੰਮ੍ਰਿਤਸਰ ਨਾਰਥ ਹਲਕੇ ਤੋਂ ਅਨਿਲ ਜੋਸ਼ੀ, ਪਠਾਨਕੋਟ ਦੇ ਰਾਜ ਕੁਮਾਰ ਗੁਪਤਾ ਨੂੰ ਸੁਜਾਨਪੁਰ ਹਲਕੇ ਤੋਂ,ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀ ਚਾਰਜ ਦੀ ਸੁਖਬੀਰ ਵਲੋਂ ਨਿਖੇਧੀ, ਭਾਜਪਾ ਨੂੰ ਲਿਆ ਲੰਮੇ ਹੱਥੀਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?