ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼

Thursday, Jun 12, 2025 - 03:34 PM (IST)

ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਗੁਜਰਾਤ ਦੇ ਅਹਿਮਦਾਬਾਦ 'ਚ ਏਅਰ ਇੰਡੀਆ ਦਾ ਜਹਾਜ਼ B787VT-ANB ਕਰੈਸ਼ ਹੋ ਗਿਆ। ਕ੍ਰੈਸ਼ ਹੋਏ ਜਹਾਜ਼ ਵਿਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ 2 ਪਾਇਲਟ ਅਤੇ 10 ਕੈਬਿਨ ਕਰੂ ਸ਼ਾਮਲ ਸਨ। ਜਹਾਜ਼ ਕਰੈਸ਼ ਹਾਦਸੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਦੁਖ਼ੀ ਹਾਂ। ਸਾਰੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।

ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ

ਇਥੇ ਦੱਸਣਯੋਗ ਹੈ ਕਿ ਅਹਿਮਦਾਬਾਦ ਏਅਰਪੋਰਟ ਤੋਂ ਜਹਾਜ਼ ਦੇ ਟੇਕ ਆਫ਼ ਕਰਨ ਦੇ ਤੁਰੰਤ ਬਾਅਦ ਇਹ ਦਰਦਨਾਕ ਹਾਦਸਾ ਵਾਪਰਿਆ। ਅਹਿਮਦਾਬਾਦ ਪੁਲਸ ਕੰਟਰੋਲ ਰੂਮ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਜਹਾਜ਼ ਦੇ ਇੰਜਣ ਵਿੱਚ ਤਕਨੀਕੀ ਖ਼ਰਾਬੀ ਦੱਸਿਆ ਜਾ ਰਿਹਾ ਹੈ। 

PunjabKesari

ਪਲੇਨ ਕ੍ਰੈਸ਼ ਦਾ PM ਮੋਦੀ ਨੇ ਲਿਆ ਜਾਇਜ਼ਾ, ਜਾਰੀ ਕੀਤੇ ਨਿਰਦੇਸ਼
ਉਥੇ ਹੀ ਇਸ ਹਾਦਸੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨਾਲ ਗੱਲ ਕੀਤੀ ਅਤੇ ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੀ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਬਚਾਅ ਅਤੇ ਰਾਹਤ ਕੰਮਾਂ ਦੀ ਨਿਗਰਾਨੀ ਲਈ ਅਹਿਮਦਾਬਾਦ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਮੰਤਰੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਾਰੀ ਜ਼ਰੂਰੀ ਸਹਾਇਤਾ ਤੁਰੰਤ ਉਪਲਬਧ ਕਰਾਓ ਅਤੇ ਸਥਿਤੀ ਬਾਰੇ ਅਪਡੇਟ ਰਹਿਣ ਨੂੰ ਕਿਹਾ ਹੈ। ਸਾਰੀਆਂ ਸਬੰਧਤ ਏਜੰਸੀਆਂ ਹਾਈ ਅਲਰਟ 'ਤੇ ਹਨ ਅਤੇ ਤਾਲਮੇਲ ਜਾਰੀ ਹੈ।

ਦੱਸ ਦੇਈਏ ਕਿ ਏਅਰਪੋਰਟ ਤੋਂ ਮੇਘਾਨੀਨਗਰ ਦੀ ਦੂਰੀ 15 ਕਿਲੋਮੀਟਰ ਦੇ ਕਰੀਬ ਹੈ। ਹਾਦਸੇ ਦੇ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਜਹਾਜ਼ ਦੇ ਕਰੈਸ਼ ਹੋ ਮਗਰੋਂ ਇਸ ਵਿਚ ਅੱਗ ਲੱਗ ਗਈ ਅਤੇ ਘਟਨਾ ਵਾਲੀ ਥਾਂ 'ਤੇ ਕਾਲਾ ਧੂੰਏਂ ਦਾ ਗੁਬਾਰਾ ਆਸਮਾਨ ਵਿਚੋਂ ਉੱਠਦਾ ਵਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ: ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News