ਟਿਕਟਾਂ ਨੂੰ ਲੈ ਕੇ ਕਾਂਗਰਸੀ ਹੋ ਰਹੇ ਹਨ ਜੁੱਤੀਓ-ਜੁੱਤੀ : ਸੁਖਬੀਰ (ਵੀਡੀਓ)
Friday, Apr 12, 2019 - 04:52 PM (IST)
ਫਰੀਦਕੋਟ (ਜਗਤਾਰ ਦੁਸਾਂਝ) - ਟਿਕਟਾਂ ਨੂੰ ਲੈ ਕੇ ਕਾਂਗਰਸ 'ਚ ਚੱਲ ਰਹੀ ਉਥਲ ਪੁਥਲ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੁਟਕੀ ਲਈ ਹੈ। ਫਰੀਦਕੋਟ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਟਿਕਟਾਂ ਨੂੰ ਲੈ ਕੇ ਕਾਂਗਰਸੀ ਜੁੱਤੀਓ-ਜੁੱਤੀ ਹੋ ਰਹੇ ਹਨ। ਇਸ ਮੌਕੇ ਕਾਂਗਰਸ 'ਤੇ ਵਰ੍ਹਦਿਆਂ ਹੋਏ ਸੁਖਬੀਰ ਨੇ ਗੋਲੀਕਾਂਡ ਦੇ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੇ ਮੈਂਬਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਨੂੰ ਵੀ ਆਪਣੇ ਲਪੇਟੇ 'ਚ ਲਿਆ। ਉਨ੍ਹਾਂ ਨੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਨੂੰ ਕਾਂਗਰਸ ਦਾ ਏਜੰਟ ਦੱਸਿਆ ਅਤੇ ਬਰਗਾੜੀ ਮੋਰਚੇ ਵਾਲਿਆਂ ਨੂੰ ਕਾਂਗਰਸ ਦੀ ਬੀ ਟੀਮ ਗਰਦਾਨਿਆ। ਪੱਤਰਕਾਰਾਂ ਵਲੋਂ ਮੈਡਮ ਨਵਜੋਤ ਕੌਰ ਸਿੱਧੂ ਦੇ ਬਾਰੇ ਪੁੱਛੇ ਗਏ ਸਵਾਲ 'ਤੇ ਸੁਖਬੀਰ ਬਾਦਲ ਚੁੱਪ ਵੱਟ ਗਏ ਪਰ ਭਗਵੰਤ ਮਾਨ ਦੀ ਸ਼ਰਾਬ 'ਤੇ ਕੁਮੈਂਟ ਕਰਨ ਤੋਂ ਉਹ ਬਿਲਕੁਲ ਵੀ ਨਹੀਂ ਟਲੇ।