ਸੁਖਬੀਰ ਤੇ ਹਰਸਿਮਰਤ ਬਾਦਲ ਵੱਲੋਂ ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ (ਵੀਡੀਓ)

Friday, May 15, 2020 - 08:00 PM (IST)

ਜਲੰਧਰ (ਵੈਬ ਡੈਸਕ)—  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇਕ ਪੋਸਟ ਫੇਸਬੁੱਕ 'ਤੇ ਪੋਸਟ ਪਾ ਕੇ ਲਿਖਿਆ ਕਿ ਸਤਿਕਾਰਯੋਗ ਚਾਚਾ ਜੀ ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ ਦਾ ਦੁੱਖ ਸਾਡੇ ਸਮੁਚੇ ਪਰਿਵਾਰ ਲਈ ਬਹੁਤ ਭਾਰਾ ਹੈ।

PunjabKesari

ਇਹ ਸਾਡੇ ਪਰਿਵਾਰ ਅਤੇ ਖਾਸ ਤੌਰ 'ਤੇ ਉਨ੍ਹਾਂ ਦੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਜੀ ਲਈ ਬਹੁਤ ਵੱਡਾ ਘਾਟਾ ਹੈ। ਪਰਿਵਾਰ 'ਚ ਪਿਆ ਇਹ ਖਲਾਅ ਕਦੇ ਭਰਿਆ ਨਹੀਂ ਜਾ ਸਕੇਗਾ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਅਤੇ ਮਨਪ੍ਰੀਤ ਸਮੇਤ ਪਰਿਵਾਰ ਦੇ ਸਾਰੇ ਜੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

PunjabKesari
ਇਸੇ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੇ ਪੋਸਟ ਪਾ ਕੇ ਦੁੱਖ ਸਾਂਝਾ ਕਰਦੇ ਲਿਖਿਆ ਕਿ ਸਾਡੇ ਪਿਆਰੇ ਚਾਚਾ ਜੀ. ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ ਦਾ ਬਹੁਤ ਦੁਖ ਹੋਇਆ। ਉਨ੍ਹਾਂ ਦੀ ਨਰਮਦਿਲੀ, ਨਿੱਘ ਅਤੇ ਨਿਰਮਤਾ ਯਾਦਾਂ 'ਚ ਸਦਾ ਵੱਸਦੀ ਰਹੇਗੀ। ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਸਾਵ ਬਖਸ਼ਿਸ ਕਰਦੇ ਹੋਏ, ਗੁਰੂ ਮਹਾਰਾਜ ਦੀ ਸਾਰੇ ਪਰਿਵਾਰ ਨੂੰ ਇਸ ਭਾਰੇ ਦੁਖ 'ਚੋਂ ਲੰਘਣ ਦੀ ਸਮਰੱਥਾ ਬਖਸ਼ਣ।

ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾ ਦੇਰ ਰਾਤ ਦਿਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਸਨ। 88 ਸਾਲਾ ਗੁਰਦਾਸ ਬਾਦਲ ਨੇ ਵੀਰਵਾਰ ਦੇਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ।

ਪਿਛਲੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹੀ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੀ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਗੁਰਦਾਸ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ।


shivani attri

Content Editor

Related News