ਮਜੀਠੀਆ ਦਾ ਵੱਡਾ ਇਲਜ਼ਾਮ, ਕੈਪਟਨ ਦੀ ਸ਼ਹਿ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ  (ਵੀਡੀਓ)

Saturday, Jul 03, 2021 - 01:01 PM (IST)

ਹੁਸ਼ਿਆਰਪੁਰ/ਮੁਕੇਰੀਆਂ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਮੁਕੇਰੀਆਂ ’ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਲਾਈਵ ਰੇਡ ਕੀਤੀ ਗਈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ’ਤੇ ਵੱਡਾ ਇਲਜ਼ਾਮ ਲਗਾਉਂਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ’ਤੇ ਹੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। 

ਇਹ ਵੀ ਪੜ੍ਹੋ: ਸੋਨੀਆ ਗਾਂਧੀ ਨਾਲ ਨਹੀਂ ਹੋ ਸਕੀ ਮੁਲਾਕਾਤ, ਪਟਿਆਲਾ ਪਰਤੇ ਨਵਜੋਤ ਸਿੰਘ ਸਿੱਧੂ

‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਅੱਜ ਇਕ ਗੱਲ ਸਪੱਸ਼ਟ ਹੋ ਗਈ ਹੈ ਕਿ ਜਿਹੜੀ ਇਥੇ ਮਾਈਨਿੰਗ ਕੀਤੀ ਜਾ ਰਹੀ ਹੈ ਜੇਕਰ ਇਹ ਲੀਗਲ ਹੈ ਤਾਂ ਫਿਰ ਟਰੱਕ ਡਾਈਵਰ ਅਤੇ ਹੋਰ ਸ਼ਾਮਲ ਲੋਕ ਇਥੋਂ ਭੱਜਦੇ ਕਿਉਂ। ਉਨ੍ਹਾਂ ਕਿਹਾ ਕਿ ਸ਼ਾਇਦ ਕਿਸੇ ਨੂੰ ਪਹਾੜੀ ’ਤੇ ਜਾਣ ਦੀ ਲੋੜ ਨਹੀਂ ਹੋਵੇਗੀ, ਇਥੇ ਹੀ ਦਿੱਲੀ ਅਤੇ ਸ਼ਿਮਲਾ ਦਾ ਫਰਕ ਵੇਖਣ ਨੂੰ ਮਿਲ ਰਿਹਾ ਹੈ। ਮਜੀਠੀਆ ਨੇ ਕਿਹਾ ਕਿ 10 ਫੁੱਟ ਤੱਕ ਮਾਈਨਿੰਗ ਕਰਨ ਦੀ ਮਨਜ਼ੂਰੀ ਮਿਲੀ ਹੋਈ ਹੈ ਅਤੇ 200 ਫੁੱਟ ਜ਼ਮੀਨ ਨੂੰ ਪੁੱਟਣ ਤੱਕ ਸਰਕਾਰ ਕਿਵੇਂ ਚਲੀ ਚਲੀ ਗਈ।

ਇਹ ਵੀ ਪੜ੍ਹੋ: ਮਰਹੂਮ ਲਾਲਾ ਜਗਤ ਨਾਰਾਇਣ ਜੀ ਦੇ ਨਾਂ ’ਤੇ ਹੋਵੇਗਾ ਜਲੰਧਰ ਜ਼ਿਲ੍ਹੇ ਦਾ ਇਹ ਸਰਕਾਰੀ ਸਕੂਲ

PunjabKesari

ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਨੂੰ ਸਰਪ੍ਰਸਤੀ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਲਿਆਂ ਨੇ ਸੋਸ਼ਲ ਮੀਡੀਆ ’ਤੇ ਮਾਈਨਿੰਗ ਦੀ ਵੀਡੀਓ ਪਾਈ ਸੀ। ਪਿੰਡ ਵਾਲਾ ਕੋਈ ਮਾਈਨਿੰਗ ਕਰਨ ਜਾਵੇ, ਉਸ ਨੂੰ ਤਾਂ ਅਲਾਊਡ ਹੀ ਨਹੀਂ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਲਿਆਂ ਦੀ ਸ਼ਿਕਾਇਤ ਹੈ ਕਿ ਪੰਚਾਇਤੀ ਜ਼ਮੀਨ ’ਚੋਂ ਮਾਈਨਿੰਗ ਹੋ ਰਹੀ ਹੈ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਈ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮਾਈਨਿੰਗ ’ਚ ਸਰਪ੍ਰਸਤੀ ਕੈਪਟਨ ਅਮਰਿੰਦਰ ਸਿੰਘ ਸਣੇ ਡੀ. ਜੀ. ਪੀ. ਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੀ ਸ਼ਹਿ ’ਤੇ ਸਿੱਧੇ ਤੌਰ ’ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। 
 

ਇਹ ਵੀ ਪੜ੍ਹੋ: ਬਿਆਸ ਦਰਿਆ ਤੋਂ ਬਾਅਦ ਹੁਣ ਮੁਕੇਰੀਆਂ ’ਚ ਸੁਖਬੀਰ ਬਾਦਲ ਦੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਰੇਡ

PunjabKesari

ਆਮ ਆਦਮੀ ਪਾਰਟੀ ਨੂੰ ਵੀ ਘੇਰਿਆ
ਆਮ ਆਦਮੀ ਪਾਰਟੀ ਵੱਲੋਂ ਅਕਾਲੀਆਂ ਨੂੰ ਰੇਤੇ ਦੇ ਕਿੰਗਪਿੰਨ ਕਹਿਣ ਦੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਮਜੀਠੀਆ ਨੇ ਕਿਹਾ ਕਿ ‘ਆਪ’ ਵਾਲੇ ਕਿਹੜੇ ਉਪਰੋਂ ਡਿੱਗੇ ਹਨ, ਉਹ ਵੀ ਤਾਂ ਕਾਂਗਰਸੀਆਂ ’ਚ ਜਾ ਕੇ ਹੀ ਰਲੇ ਹਨ। ਜਿਸ ਨੂੰ ਕੁਝ ਨਾ ਮਿਲੇ ਉਹ ਨਵੀਂ ਤੋਂ ਨਵੀਂ ਅਜਿਹੀ ਗੱਲ ਕਰਦਾ ਹੈ। ਇਹ ਕਾਂਗਰਸ ਨੂੰ ਇਸ ਲਈ ਨਹੀਂ ਘੇਰਦੇ ਹਨ ਕਿਉਂਕਿ ਇਨ੍ਹਾਂ ’ਚ ਵਿਧਾਇਕਾਂ ਦਾ ਐਕਸਚੇਂਜ ਪ੍ਰੋਗਰਾਮ ਚੱਲਦਾ ਹੀ ਰਹਿੰਦਾ ਹੈ। ਇਹ ਦੋਵੇਂ ਪਾਰਟੀਆਂ ਰਲ ਕੇ ਖੇਡੀਆਂ ਹਨ ਅਤੇ ਆਮ ਆਦਮੀ ਪਾਰਟੀ ਨੇ ਹਰ ਵੇਲੇ ਕਾਂਗਰਸੀਆਂ ਨੂੰ ਬਚਾਉਣ ਦੀ ਹੀ ਕੋਸ਼ਿਸ਼ ਕਰਨੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਸੁਖਮੀਤ ਡਿਪਟੀ ਕਤਲ ਕਾਂਡ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਪੁਲਸ ਲਈ ਆਖੀ ਵੱਡੀ ਗੱਲ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News