‘ਮਹਾਸ਼ਿਵਰਾਤਰੀ’ ਮੌਕੇ ਸੁਖਬੀਰ ਤੇ ਹਰਸਿਮਰਤ ਬਾਦਲ ਨੇ ਦਿੱਤੀਆਂ ਸ਼ੁੱਭਕਾਮਨਾਵਾਂ
Thursday, Mar 11, 2021 - 06:13 PM (IST)
ਜਲੰਧਰ/ਚੰਡੀਗੜ੍ਹ— ਅੱਜ ਪੂਰੇ ਦੇਸ਼ ਭਰ ’ਚ ਧੂਮਧਾਮ ਨਾਲ ਮਹਾ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ। ਸਵੇਰ ਤੋਂ ਹੀ ਮੰਦਿਰਾਂ ’ਚ ਭਗਤ ਭਗਵਾਨ ਸ਼ਿਵ ਦੀ ਪੂਜਾ ਕਰ ਰਹੇ ਹਨ ਅਤੇ ਬਮ-ਬਮ ਭੋਲੇ ਨਾਥ ਦੇ ਜੈਕਾਰੇ ਲਗਾਉਂਦੇ ਹੋਏ ਦਿਸੇ। ਮਹਾਸ਼ਿਵਰਾਤਰੀ ਦੇ ਸ਼ੁੱਭ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਪੂਰੇ ਦੇਸ਼ ਵਾਸੀਆਂ ਨੂੰ ਇਸ ਤਿਉਹਾਰ ਦੀਆਂ ਵਧੀਆਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ
ਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ ’ਤੇ ਪੋਸਟ ਪਾਉਂਦੇ ਹੋਏ ਲਿਖਿਆ, ‘‘ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਭਗਵਾਨ ਸ਼ਿਵ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਨਿੱਘੀਆਂ ਅਸੀਸਾਂ ਬਖਸ਼ਣ।’’ ਇਸੇ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੇ ਵਧਾਈ ਦਿੰਦੇ ਹੋਏ ਫੇਸਬੁੱਕ ’ਤੇ ਲਿਖਿਆ ਮਹਾਸ਼ਿਵਰਾਤਰੀ ਦੇ ਸ਼ੁੱਭ ਮੌਕੇ ’ਤੇ ਮੈਂ ਕਾਮਨਾ ਕਰਦੀ ਹਾਂ ਕਿ ਭਗਵਾਨ ਸ਼ਿਵ ਤੁਹਾਡੀਆਂ ਸਾਰੀਆਂ ਅਰਦਾਸਾਂ ਪੂਰੀਆਂ ਕਰਨ ਅਤੇ ਇਕ ਖ਼ੁਸ਼ਹਾਲ ਜ਼ਿੰਦਗੀ ਦੀ ਬਖ਼ਸ਼ਿਸ਼ ਕਰਨ।’’
ਇਹ ਵੀ ਪੜ੍ਹੋ : ਕਲਯੁਗੀ ਪੁੱਤ ਨੇ ਲੋਹੇ ਦੀ ਰਾਡ ਨਾਲ ਮਾਂ ਨੂੰ ਦਿੱਤੀ ਸੀ ਦਰਦਨਾਕ ਮੌਤ, 14 ਸਾਲ ਬਾਅਦ ਚੜ੍ਹਿਆ ਪੁਲਸ ਹੱਥੇ
ਜ਼ਿਕਰਯੋਗ ਹੈ ਕਿ ਮਹਾਸ਼ਿਵਰਾਤੀ ਦੇ ਮੌਕੇ ’ਤੇ ਜਲੰਧਰ ਦੇ ਸ਼ਿਵਬਾੜੀ ਮੰਦਿਰ ਸਮੇਤ ਹੋਰ ਵੀ ਕਈ ਪ੍ਰਾਈਨ ਮੰਦਿਰਾਂ ’ਚ ਕਾਫ਼ੀ ਰੌਣਕਾਂ ਲੱਗੀਆਂ ਰਹੀਆਂ। ਭਗਤ ‘ਬਮ-ਬਮ ਭੋਲੇ’ ਦੇ ਜੈਕਾਰੇ ਲਗਾਉਂਦੇ ਹੋਏ ਭਗਵਾਨ ਸ਼ਿਵ ਭੋਲੇਨਾਥ ਦੀ ਪੂਜਾ ਅਰਾਧਨਾ ਕਰ ਕਰਦੇ ਦਿਸੇ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ।
ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮੌਕੇ ਮੰਦਿਰਾਂ ’ਚ ਲੱਗੀਆਂ ਰੌਣਕਾਂ, ‘ਬਮ-ਬਮ ਭੋਲੇ’ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ (ਵੀਡੀਓ)