ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਨੇ ਮੂਸੇਵਾਲਾ ਕਤਲ ਕੇਸ ’ਚ ਮੰਗੀ CBI ਜਾਂਚ

Friday, Jul 15, 2022 - 04:51 PM (IST)

ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਨੇ ਮੂਸੇਵਾਲਾ ਕਤਲ ਕੇਸ ’ਚ ਮੰਗੀ CBI ਜਾਂਚ

ਚੰਡੀਗੜ੍ਹ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਦੇ ਮੁੱਦੇ, ਸਿੱਧੂ ਮੂਸੇਵਾਲਾ ਦ ਕਤਲ ਦੇ ਇਨਸਾਫ਼, ਮੂਸੇਵਾਲਾ ਦੇ ਗੀਤ ਐੱਸ. ਵਾਈ. ਐੱਲ. ਅਤੇ ਕੰਵਰ ਗਰੇਵਾਲ ਦੇ ਗੀਤ ਰਿਹਾਈ ਨੂੰ ਬੈਨ ਕਰਨ ਦੇ ਸਬੰਧ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ। 

ਮੁਲਾਕਾਤ ਮਗਰੋਂ ਸੁਖਬੀਰ ਸਿੰਘ ਬਾਦਲ ਨੇੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਰਾਜਪਾਲ ਨਾਲ ਮੁਲਾਕਾਤ ਕਰਕੇ ਕਲੀਅਰ ਕਰਕੇ ਆਏ ਹਾਂ ਕਿ ਪੰਜਾਬ ਦੀ ਜਨਤਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਕਿ ਚੰਡੀਗੜ੍ਹ ਜੋ ਪੰਜਾਬ ਦਾ ਹਿੱਸਾ ਹੈ, ਉਸ ਦਾ ਇਕ ਇੰਚ ਵੀ ਹਰਿਆਣਾ ਜਾਂ ਫਿਰ ਕਿਸੇ ਹੋਰ ਸੂਬੇ ਨੂੰ ਦਿੱਤਾ ਜਾਵੇ। ਚੰਡੀਗੜ੍ਹ ਦੇ ਮੁੱਦੇ ’ਤੇ ਭਗਵੰਤ ਮਾਨ ਨੇ ਬਹੁਤ ਹੀ ਖ਼ਤਰਨਾਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਕਿਸੇ ਹਾਲ ’ਚ ਵੀ ਵੱਖ ਨਹੀਂ ਹੋਣ ਦੇਵਾਂਗੇ। 

ਇਹ ਵੀ ਪੜ੍ਹੋ: ਸਰਕਾਰੀ ਸੈਂਟਰਾਂ ’ਚ ਅੱਜ ਤੋਂ ਮੁਫ਼ਤ ਲੱਗੇਗੀ ਕੋਰੋਨਾ ਦੀ ਤੀਜੀ ਡੋਜ਼, ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਾਸ ਧਿਆਨ

PunjabKesari

ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਸਬੰਧੀ ਸੁਖਬੀਰ ਬਾਦਲ ਨੇ ਐਕਟਿੰਗ ਮੁੱਖ ਮੰਤਰੀ ਰਾਘਵ ਚੱਢਾ ਅਤੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੱਸਿਆ।  ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਪੰਜਾਬ ’ਚ ਐਕਟਿੰਗ ਮੁੱਖ ਮੰਤਰੀ ਬਣ ਗਿਆ ਹੈ। ਜਨਤਾ ਨੇ ਵੋਟਾਂ ਪਾ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਚੁਣਿਆ ਹੈ ਨਾ ਕਿ ਰਾਘਵ ਚੱਢਾ ਨੂੰ। ਉਨ੍ਹਾਂ ਕਿਹਾ ਕਿ ਅੱਜ ਚੇਅਰਮੈਨ ਬਣਾ ਕੇ ਰਾਘਵ ਚੱਢਾ ਨੂੰ ਸਾਰੀਆਂ ਪਾਵਰ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਸਾਰੇ ਫ਼ੈਸਲੇ ਕੇਜਰੀਵਾਲ ਵੱਲੋਂ ਹੋ ਰਹੇ ਹਨ। 

ਇਹ ਵੀ ਪੜ੍ਹੋ: ਮੋਰਿੰਡਾ ਵਿਖੇ ਸੀਵਰੇਜ ਦੇ ਪਾਣੀ 'ਚ ਡੁੱਬਣ ਨਾਲ 2 ਸਾਲਾ ਬੱਚੇ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਸਿੱਧੂ ਮੂਸੇਵਾਲਾ ਕਤਲ ਦੀ ਹੋਵੇ ਸੀ. ਬੀ. ਆਈ. ਜਾਂਚ 
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਸੀ. ਬੀ. ਆਈ. ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਹੁਣ ਤੱਕ ਪੰਜਾਬ ਪੁਲਸ ਨੇ ਕੋਈ ਮੁਲਜ਼ਮ ਨਹੀਂ ਫੜਿਆ ਸਗੋਂ ਦਿੱਲੀ ਦੀ ਪੁਲਸ ਨੇ ਹੀ ਮੁਲਜ਼ਮ ਗਿ੍ਰਫ਼ਤਾਰ ਕੀਤੇ ਹਨ। ਇਸ ਦਾ ਮਤਲਬ ਇਹ ਹੈ ਕਿ ਪੰਜਾਬ ਪੁਲਸ ਇਸ ਕੇਸ ਨੂੰ ਹੱਲ ਨਹੀਂ ਕਰਨਾ ਚਾਹੀਦਾ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸਕਿਓਰਿਟੀ ਨੂੰ ਘਟਾਉਣ ਵਾਲੇ ਅਫ਼ਸਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਕੇਸ ’ਚ ਫੱਸਣਗੇ ਕਿਉਂਕਿ ਉਨ੍ਹਾਂ ਵੱਲੋਂ ਸਕਿਓਰਿਟੀ ਘਟਾਉਣ ਦੇ ਆਰਡਰ ਦਿੱਤੇ ਗਏ ਸਨ। ਇਸ ਕੇਸ ’ਚ ਤਾਂਹੀ ਇਨਸਾਫ਼ ਮਿਲੇਗਾ, ਜਿਨ੍ਹਾਂ ਨੇ ਕਾਨੂੰਨ ਤੋੜ ਕੇ ਸਕਿਓਰਿਟੀ ਨੂੰ ਘਟਾਇਆ ਹੈ ਅਤੇ ਜਦੋਂ ਇਸ ਕੇਸ ’ਚ ਕਿਓਰਿਟੀ ਘਟਾਉਣ ਵਾਲੇ ਅੰਦਰ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ। 

ਉਥੇ ਹੀ ਸਿੱਧੂ ਮੂਸੇਵਾਲਾ ਦਾ ਗੀਤ ਐੱਸ. ਵਾਈ. ਐੱਲ. ਅਤੇ ਕੰਵਰ ਗਰੇਵਾਲ ਦਾ ਗੀਤ ‘ਰਿਹਾਈ’ ਸਬੰਧੀ ਬੋਲਦੇ ਹੋਏ ਸੁਖਬੀਰ ਨੇ ਕਿਹਾ ਕਿ ਜਿਹੜੇ ਦੋ ਗਾਣੇ ਬੈਨ ਕੀਤੇ ਹਨ, ਉਨ੍ਹਾਂ ਨੂੰ ਬੈਨ ਕਰਨ ਨਾਲ ਲੋਕਾਂ ’ਚ ਗਲਤ ਸੰਦੇਸ਼ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ’ਤੇ ਅਕਾਲੀ ਦਲ ਵੱਲੋਂ ਅੱਜ ਪ੍ਰਦਰਸ਼ਨ ਵੀ ਕੀਤਾ ਜਾਣਾ ਸੀ, ਜੋਕਿ ਬਾਰਿਸ਼ ਦੇ ਮੌਸਮ ਕਰਕੇ ਅੱਗੇ ਸ਼ਿਫਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਮੁੱਦੇ ਰਾਜਪਾਲ ਦੇ ਧਿਆਨ ’ਚ ਲਿਆਂਦੇ ਗਏ ਹਨ ਅਤੇ ਐਕਸ਼ਨ ਲੈਣ ਸਬੰਧੀ ਕਿਹਾ ਗਿਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਸਮੇਤ ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਕਈ ਆਗੂ ਸ਼ਾਮਲ ਸਨ।  

ਇਹ ਵੀ ਪੜ੍ਹੋ: ਵਿਆਹ ਤੋਂ ਪਰਤ ਰਿਹਾ ਫੌਜੀ ਸ਼ੱਕੀ ਹਾਲਾਤ 'ਚ ਲਾਪਤਾ, ਨਹਿਰ ਕਿਨਾਰਿਓਂ ਮਿਲਿਆ ਮੋਟਰਸਾਈਕਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News