"ਸ਼ਰਮ ਕਰੋ! ਅਜਿਹੇ ਸਮੇਂ ਤਾਂ ਦੇਸ਼ ਭਗਤੀ ਦਿਖਾਓ..."; ਜਾਣੋ ਕਿਸ ਗੱਲੋਂ ਭੜਕੇ ਸੁਖਬੀਰ ਸਿੰਘ ਬਾਦਲ

Thursday, Apr 24, 2025 - 01:46 PM (IST)

"ਸ਼ਰਮ ਕਰੋ! ਅਜਿਹੇ ਸਮੇਂ ਤਾਂ ਦੇਸ਼ ਭਗਤੀ ਦਿਖਾਓ..."; ਜਾਣੋ ਕਿਸ ਗੱਲੋਂ ਭੜਕੇ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਹਿਲਗਾਮ ਹਮਲੇ ਮਗਰੋਂ ਏਅਰਲਾਈਨ ਕੰਪਨੀਆਂ ਵੱਲੋਂ ਸ਼੍ਰੀਨਗਰ ਤੋਂ ਵਾਪਸੀ ਦੀਆਂ ਫ਼ਲਾਈਟਾਂ ਦਾ ਕਿਰਾਇਆ ਵਧਾਏ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਵੀ ਅਜਿਹੀਆਂ ਏਅਰਲਾਈਨਜ਼ ਵਿਰੁੱਧ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੇ Student Visa 'ਤੇ ਲੱਗ ਗਈ ਪਾਬੰਦੀ! ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ

ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, "ਜੰਮੂ-ਕਸ਼ਮੀਰ ਵਿਚਲੇ ਸੰਕਟ ਦਾ ਫਾਇਦਾ ਚੁੱਕਣ ਵਾਲੀਆਂ ਏਅਰਲਾਈਨ ਕੰਪਨੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਪਹਿਲਗਾਮ ਵਿਚ ਵਾਪਰੇ ਅੱਤਵਾਦੀ ਹਮਲੇ ਤੋਂ ਬਾਅਦ ਸੈਲਾਨੀਆਂ ਤੋਂ ਸ਼੍ਰੀਨਗਰ ਤੋਂ ਵਾਪਸ ਆਉਣ ਲਈ 35,000 ਤੋਂ 75,000 ਰੁਪਏ ਤੱਕ ਦੀ ਮੋਟੀ ਰਕਮ ਵਸੂਲੀ ਜਾ ਰਹੀ ਹੈ, ਜੋ ਕਿ ਬਿਲਕੁਲ ਹੀ ਅਨੈਤਿਕ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਦੇ ਬਰਾਬਰ ਹੈ।"

ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਰਹਿਣਗੇ ਪੰਜਾਬ ਦੇ ਇਹ ਸ਼ਹਿਰ! ਦੁਕਾਨਾਂ ਦੇ ਨਾਲ-ਨਾਲ ਸਕੂਲ-ਕਾਲਜ ਵੀ ਬੰਦ ਕਰਨ ਦੀ ਅਪੀਲ

ਅਕਾਲੀ ਦਲ ਪ੍ਰਧਾਨ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਵੀ ਬੇਨਤੀ ਕੀਤੀ ਕਿ ਉਹ ਏਅਰਲਾਈਨ ਕੰਪਨੀਆਂ ਦੁਆਰਾ ਕਿਰਾਏ ਦੀਆਂ ਵਧਾਈਆਂ ਕੀਮਤਾਂ ਤੇ ਉਨ੍ਹਾਂ ਦੇ ਅਜਿਹੇ ਮਾੜੇ ਵਿਵਹਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਘੱਟ ਕਿਰਾਏ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਏਅਰਲਾਈਨ ਕੰਪਨੀਆਂ ਨੂੰ ਵੀ ਅਜਿਹੇ ਸਮੇਂ ਦੇਸ਼ ਭਗਤੀ ਅਤੇ ਹਮਦਰਦੀ ਦਿਖਾਉਣੀ ਚਾਹੀਦੀ ਹੈ - ਕਿਰਾਏ ਸੀਮਤ ਕਰਨੇ ਚਾਹੀਦੇ ਹਨ, ਉਡਾਣਾਂ ਵਧਾਉਣੀਆਂ ਚਾਹੀਦੀਆਂ ਹਨ ਅਤੇ ਇਸ ਸੰਕਟ ਦੇ ਸਮੇਂ ਵਿੱਚ ਮੁਨਾਫ਼ੇ ਨਾਲੋਂ ਯਾਤਰੀਆਂ ਦੀਆਂ ਜ਼ਰੂਰਤਾਂ ਅਤੇ ਸੁਰੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News