ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ ''ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

Thursday, Jun 11, 2026 - 01:24 PM (IST)

ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ ''ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਚੰਡੀਗੜ੍ਹ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਐੱਸ. ਆਈ. ਟੀ. ਅੱਗੇ ਆਪਣੇ ਬਿਆਨ ਦਰਜ ਕਰਵਾਏ ਗਏ, ਜਿਸ ਵਿਚ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਤੇ ਉਨ੍ਹਾਂ ਨੇ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ 'ਤੇ ਗੋਲ਼ੀਆਂ ਚਲਵਾਈਆਂ। ਇਸ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਗਿਆਨੀ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਮੈਂਬਰ ਬਣ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ੀ ਦੌਰਾਨ ਇਹ ਗੱਲ ਕਹੀ ਸੀ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਜੋ ਕੁਝ ਵੀ ਹੋਇਆ, ਭਾਵੇਂ ਉਹ ਕਿਸੇ ਵਰਕਰ ਨੇ ਕੀਤਾ ਹੋਵੇ ਤੇ ਭਾਵੇਂ ਮੁਲਾਜ਼ਮ ਨੇ, ਉਨ੍ਹਾਂ ਨੇ ਆਪਣੀ ਸਰਕਾਰ ਹੋਣ ਦੇ ਨਾਤੇ ਆਪਣੀ ਝੋਲੀ ਪਵਾਇਆ ਸੀ। ਉਨ੍ਹਾਂ ਕਿਹਾ ਕਿ ਪੇਸ਼ੀ ਦੌਰਾਨ ਉਨ੍ਹਾਂ ਨੇ ਜੋ ਕੁਝ ਵੀ ਕਿਹਾ, ਉਹ ਸਭ ਕੁਝ ਲੋਕਾਂ ਦੇ ਸਾਹਮਣੇ ਹੈ। ਸੁਖਬੀਰ ਨੇ ਦੋਸ਼ ਲਗਾਇਆ ਕਿ ਸਰਕਾਰ ਗਿਆਨੀ ਰਘਬੀਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਉਨ੍ਹਾਂ ਖ਼ਿਲਾਫ਼ ਪਰਚਾ ਦੇਣਾ ਚਾਹੁੰਦੀ ਹੈ, ਪਰ ਉਹ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ। 


author

Anmol Tagra

Content Editor

Related News