ਪਰਵਿੰਦਰ ਸਿੰਘ ਝੋਟਾ ਦੇ ਕਤਲ ''ਤੇ ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ
Tuesday, Oct 13, 2026 - 06:58 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੇਰਹਿਮੀ ਭਰੀ ਘਟਨਾ ਪੰਜਾਬ ਵਿਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਖ਼ਤਮ ਹੋ ਜਾਣ ਨੂੰ ਦਰਸਾਉਂਦੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਪਰਵਿੰਦਰ ਝੋਟਾ ਲਗਾਤਾਰ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਉਠਾ ਰਿਹਾ ਸੀ, ਪਰ ਸਰਕਾਰ ਵੱਲੋਂ ਇਸ ਗੰਭੀਰ ਮੁੱਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬਹੁ-ਪ੍ਰਚਾਰਿਤ 'ਯੁੱਧ ਨਸ਼ਿਆਂ ਵਿਰੁੱਧ' ਮਹਿਜ਼ ਇੱਕ ਝੂਠ ਅਤੇ ਚਾਲ ਤੋਂ ਇਲਾਵਾ ਕੁਝ ਨਹੀਂ ਹੈ, ਜਿਸ ਰਾਹੀਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਚਾਲ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ।
I am profoundly shocked to learn about the merciless killing of Parvinder Singh Jhota by a drug trafficker. In this moment of profound sorrow, I stand with his bereaved family. This heinous murder is a stark reminder that law and order has ceased to exist in Punjab. The deceased had been continuously raising his voice against the drug menace but no one took heed and no one supported him. The much-hyped Yudh Nashian Virudh is nothing but a gimmick and has completely failed. Recent events have exposed how the Guru-Dokhi Bhagwant Mann led AAP dispensation is completely engrossed in looting Punjab and draining the state's resources to enrich itself. They have zero attention towards the fast deteriorating situation in the state, and it is because of this criminal negligence that Punjabis are suffering every single day. This jungle raj must end.
— Sukhbir Singh Badal (@officeofssbadal) October 13, 2026
ਉਨ੍ਹਾਂ ਕਿਹਾ ਕਿ ਸੂਬੇ ਵਿਚ ਜੰਗਲ ਰਾਜ ਬਣ ਚੁੱਕਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਦਾ ਸੂਬੇ ਦੀ ਵਿਗੜਦੀ ਸਥਿਤੀ ਵੱਲ ਕੋਈ ਧਿਆਨ ਨਹੀਂ ਹੈ, ਜਿਸ ਕਾਰਨ ਪੰਜਾਬੀ ਹਰ ਰੋਜ਼ ਦੁੱਖ ਝੱਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਅਜਿਹੇ ਭਿਆਨਕ ਹਾਲਾਤ ਬਣਾਉਣ ਲਈ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਕਦੇ ਮੁਆਫ਼ ਨਹੀਂ ਕਰਨਗੇ।
