ਸੁਜਾਨਪੁਰ ਪੁੱਜੇ ਸੁਖਬੀਰ ਬਾਦਲ ਨੇ ਵਿਦਿਆਰਥੀਆਂ ਲਈ ਕੀਤੇ ਵੱਡੇ ਐਲਾਨ
Thursday, Dec 16, 2021 - 05:35 PM (IST)
ਸੁਜਾਨਪੁਰ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਵਲੋਂ ਸੁਜਾਨਪੁਰ ਵਿਖੇ ਕੀਤੀ ਜਾ ਰਹੀ ਚੋਣ ਪ੍ਰਚਾਰ ਰੈਲੀ ’ਚ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਅੱਜ ਇਕ ਅਜਿਹੀ ਪਾਰਟੀ ਹੈ, ਜਿਸ ਦਾ ਨਾ ਕੋਈ ਮੰਤਰੀ ਹੈ ਅਤੇ ਨਾ ਹੀ ਕੋਈ ਮੁੱਖ ਮੰਤਰੀ। ਕਾਂਗਰਸ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ, ਝੂਠੀਆਂ ਕਸਮਾਂ, ਝੂਠੇ ਵਾਅਦੇ ਕਰਕੇ ਪੰਜਾਬ ’ਚ ਆ ਗਈ, ਜਿਸ ਦਾ ਕੋਈ ਵਜੂਦ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਪੰਜਾਬ ਦੇ ਸਾਰੇ ਲੋਕਾਂ ਦੇ ਆਟਾ-ਦਾਲ ਸਕੀਮ ਦੇ ਨੀਲੇ ਕਾਰਡ ਬਣਾਏ ਜਾਣਗੇ, ਜਿਸ ਨਾਲ ਗ਼ਰੀਬ ਲੋਕ ਰੋਟੀ ਖਾ ਸਕਦੇ ਹਨ। ਜਿਨ੍ਹਾਂ ਜਨਾਨੀਆਂ ਦੇ ਨੀਲੇ ਕਾਰਡ ਬਣੇ ਹੋਣਗੇ ਉਨ੍ਹਾਂ ਦੇ ਖਾਤੇ ’ਚ 2 ਹਜ਼ਾਰ ਰੁਪਏ ਹਰੇਕ ਮਹੀਨੇ ਪਾਏ ਜਾਣਗੇ। ਇਨ੍ਹਾਂ ਪੈਸਿਆਂ ਨਾਲ ਗ਼ਰੀਬ ਜਨਾਨੀਆਂ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬਿਜਲੀ ਸਸਤੀ ਕੀਤੀ ਜਾਵੇਗੀ। ਹਰੇਕ ਮਹੀਨੇ ਦੇ 400 ਬਿਜਲੀ ਯੂਨੀਟ ਮੁਆਫ਼ ਕੀਤੇ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਵਿਦਿਆਰਥੀਆਂ ਲਈ ਸਟੂਡੈਂਸਟ ਕਾਰਡ ਬਣਾਇਆ ਜਾਵੇਗਾ, ਜਿਸ ਨਾਲ ਬੱਚੇ ਸੌਖੇ ਤਰੀਕੇ ਨਾਲ ਆਪਣੀ ਪੜ੍ਹਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪੜ੍ਹਾਈ ਕਰਨ ਵਾਲੇ ਜਿਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਕੋਲ ਪੈਸੇ ਨਹੀਂ ਹਨ, ਉਨ੍ਹਾਂ ਨੂੰ ਇਸ ਕਾਰਡ ਦੇ ਆਧਾਰ ’ਤੇ ਪੈਸਿਆਂ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਰੇਕ ਹਲਕੇ ’ਚ 10 ਸਰਕਾਰੀ ਸਕੂਲਾਂ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿਥੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ 100 ਅਧਿਆਪਕ ਹੋਣਗੇ। ਸਕੂਲਾਂ ’ਚ ਹੀ ਅਧਿਆਪਕਾਂ ਦੇ ਰਹਿਣ ਦੀ ਵਿਵਸਥਾ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ’ਚ ਰਹਿਣ ਵਾਲੇ ਹਰੇਕ ਪਰਿਵਾਰ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ’ਚ ਲੋਕ 10 ਲੱਖ ਰੁਪਏ ਤੱਕ ਆਪਣਾ ਇਲਾਜ ਕਰਵਾ ਸਕਦੇ ਹਨ। ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਪੈਸੇ ਦੇਣ ਦੀ ਜ਼ਰੂਰਤ ਨਹੀਂ ਬਸ ਇਹ ਕਾਰਡ ਵਿਖਾਉਣ ਨਾਲ ਉਨ੍ਹਾਂ ਦਾ ਇਲਾਜ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰੇਕ ਦੁਕਾਨਦਾਰ ਦਾ ਜੀਵਨ ਬੀਮਾ, ਅੱਗ ਬੀਮਾ ਬਣਾਇਆ ਜਾਵੇਗਾ, ਜਿਸ ਨਾਲ ਉਸ ਨੂੰ ਰਾਹਤ ਮਿਲ ਸਕੇ। ਕੋਈ ਵੀ ਘਟਨਾ ਵਾਪਰਨ ’ਤੇ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ