ਸੁਖਬੀਰ ਸਿੰਘ ਬਾਦਲ ਪੀ. ਜੀ. ਆਈ. ''ਚ ਦਾਖ਼ਲ
Thursday, Nov 14, 2024 - 06:31 PM (IST)
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਪੱਤਰ ਸੌਂਪਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਦੇ ਪੈਰ ’ਤੇ ਸੱਟ ਲੱਗ ਗਈ ਸੀ, ਦੀ ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸਰਜਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਵਿਚ ਫ੍ਰੈਕਚਰ ਹੋਣ ਕਾਰਨ ਡਾਕਟਰਾਂ ਨੇ ਰਾਡ ਅਤੇ ਪਲੇਟ ਪਾਈ ਹੈ ਪਰ ਉਨ੍ਹਾਂ ਦੀ ਹਾਲਤ ਠੀਕ ਹੈ। ਫਿਲਹਾਲ ਉਹ ਪੀ. ਜੀ. ਆਈ. ਵਿਚ ਹੀ ਰਹਿਣਗੇ। ਡਾਕਟਰਾਂ ਨੇ ਉਨ੍ਹਾਂ ਨੂੰ ਥੋੜੇ ਦਿਨ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਕਿਵੇਂ ਲੱਗੀ ਸੀ ਸੱਟ
ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਲਦੀ ਕਾਰਵਾਈ ਸਬੰਧੀ ਪੱਤਰ ਦੇਣ ਆਏ ਸਨ। ਇਸ ਦੌਰਾਨ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਅਤੇ ਪੈਰ ਦੀ ਇੱਕ ਉਂਗਲ ’ਤੇ ਫਰੈਕਚਰ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਮੁਤਾਬਕ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਕੁਰਸੀ ’ਤੇ ਬੈਠਣ ਸਮੇਂ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਅਤੇ ਪੈਰ ’ਤੇ ਇੱਕ ਪਾਸੇ ਭਾਰ ਪੈਣ ਕਾਰਨ ਉਂਗਲ ਫਰੈਕਚਰ ਹੋ ਗਈ। ਬਾਅਦ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੇ ਪਲਸਤਰ ਲਗਾ ਦਿੱਤਾ ਸੀ। ਅੱਜ ਚੰਡੀਗੜ੍ਹ ਪੀ. ਜੀ. ਆਈ. ਵਿਚ ਉਨ੍ਹਾਂ ਦੀ ਸਰਜਰੀ ਹੋਈ ਹੈ।
ਇਹ ਵੀ ਪੜ੍ਹੋ : ਕਪੂਰਥਲਾ ਤੋਂ ਪਟਿਆਲਾ ਜਾ ਰਹੀ ਪੰਜਾਬ ਪੁਲਸ ਦੀ ਬੱਸ ਦੇ ਉਡੇ ਪਰਖੱਚੇ, ਅੰਦਰ ਦੇਖਿਆ ਤਾਂ ਖੜ੍ਹੇ ਹੋਏ ਰੌਂਗਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e