ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ
Wednesday, Jul 02, 2025 - 12:05 PM (IST)

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਅਕਾਲੀ ਆਗੂਆਂ ਦਾ ਆਖਣਾ ਹੈ ਕਿ ਸੁਖਬੀਰ ਬਾਦਲ ਨੂੰ ਪੁਲਸ ਨੇ ਉਸ ਸਮੇਂ ਹਿਰਾਸਤ ਵਿਚ ਲਿਆ ਜਦੋਂ ਉਹ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੁਲਸ ਕਾਰਵਾਈ ਦਾ ਤਿੱਖਾ ਵਿਰੋਧ ਕੀਤਾ। ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਮਜੀਠੀਆ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ਨੇ ਅੱਜ ਇਥੇ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਸ ਨੇ ਅਕਾਲੀ ਆਗੂਆਂ ਨੂੰ ਘਰਾਂ ਵਿਚ ਡਿਟੇਨ ਕਰ ਲਿਆ ਹੈ।
ਇਹ ਵੀ ਪੜ੍ਹੋ : ਭਾਖੜਾ ਨਹਿਰ 'ਚ ਧਾਰਮਿਕ ਸਮੱਗਰੀ ਜਲ ਪ੍ਰਵਾਹ ਕਰਦਿਆਂ ਲੱਖਾਂ ਦਾ ਸੋਨਾ ਵੀ ਰੋੜ੍ਹ ਬੈਠਾ ਪਰਿਵਾਰ
ਇਸ ਦੇ ਚੱਲਦੇ ਹੀ ਮੋਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਹ ਵੀ ਸੂਚਨਾ ਮਿਲੀ ਹੈ ਕਿ ਉਹ ਅੱਜ ਮਜੀਠੀਆ ਨੂੰ ਮਿਲਣ ਲਈ ਮੋਹਾਲੀ ਪਹੁੰਚ ਰਹੇ ਸਨ। ਪੰਜਾਬ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਬੱਸ ਵਿਚ ਬਿਠਾ ਲਿਆ। ਉਨ੍ਹਾਂ ਨਾਲ ਅਕਾਲੀ ਆਗੂ ਬੰਟੀ ਰੋਮਾਣਾ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਮੇਤ ਹੋਰ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ Good News, ਲਿਆ ਗਿਆ ਵੱਡਾ ਫ਼ੈਸਲਾ