ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
Sunday, Mar 22, 2026 - 02:54 PM (IST)
ਜਲੰਧਰ/ਫਰੀਦਕੋਟ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ 'ਪੰਜਾਬ ਬਚਾਓ ਯਾਤਰਾ' ਤਹਿਤ ਫਰੀਦਕੋਟ ਦੇ ਕੋਟਕਪੂਰਾ 'ਚ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸੂਬਾ ਹੀ ਤਰੱਕੀ ਕਰਦਾ ਹੈ, ਜਿੱਥੇ ਡਰ ਦਾ ਮਾਹੌਲ ਨਾ ਹੋਵੇ ਪਰ ਅੱਜ ਪੰਜਾਬ 'ਚ ਹਰ ਪਾਸੇ ਡਰ ਦਾ ਮਾਹੌਲ ਬਣ ਗਿਆ ਹੈ। ਪੰਜਾਬ ਵਿਚ ਗੈਂਗਸਟਰਾਂ, ਲੁਟੇਰਿਆਂ ਅਤੇ ਅਫ਼ਸਰਾਂ ਦੇ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ
ਆਪਣੀ ਸਰਕਾਰ ਵੇਲੇ ਦੇ ਕੰਮਾਂ ਦਾ ਜ਼ਿਕਰ ਕਰਦੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਕੁਝ ਵੀ ਅੱਜ ਪੰਜਾਬ 'ਚ ਬਣਿਆ ਹੋਇਆ ਹੈ, ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਬੰਦ ਕੀਤੀਆਂ ਗਈਆਂ ਸਾਰੀਆਂ ਸਕੀਮਾਂ ਮੁੜ ਤੋਂ ਚਾਲੂ ਕੀਤੀਆਂ ਜਾਣਗੀਆਂ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ 'ਚ ‘ਸੀਪ’ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: 'ਜੇ ਮੈਨੂੰ ਅੱਧੀ ਰਾਤੀਂ ਫੜ੍ਹ ਸਕਦੇ ਹੋ ਤਾਂ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ?': ਸੁਖਪਾਲ ਖਹਿਰਾ
ਵਿਕਾਸ ਅਤੇ ਰੋਜ਼ਗਾਰ ਦੇ ਵਾਅਦੇ
ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 'ਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ 'ਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ 'ਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ 'ਚ ਗ਼ਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।
ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ।
ਇਹ ਵੀ ਪੜ੍ਹੋ: ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
