'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ ਖ਼ਰਚਾ ਕਰ ਰਹੀ ਸਰਕਾਰ: ਸੁਖਬੀਰ ਬਾਦਲ

Thursday, Mar 26, 2026 - 02:45 PM (IST)

'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ ਖ਼ਰਚਾ ਕਰ ਰਹੀ ਸਰਕਾਰ: ਸੁਖਬੀਰ ਬਾਦਲ

ਜਲੰਧਰ/ਫਿਲੌਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਿਲੌਰ ਵਿਖੇ 'ਪੰਜਾਬ ਬਚਾਓ ਰੈਲੀ' ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਦਲ ਦੀ ਸਮੂਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਨਿਸ਼ਾਨੇ ਸਾਧੇ।  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ 'ਚ ਸੜਕਾਂ ਦਾ ਹਾਲ ਬੇਹੱਦ ਮਾੜਾ ਹੋਇਆ ਹੈ, ਸਾਰੀਆਂ ਸੜਕਾਂ ਟੁੱਟੀਆਂ ਪਈਆਂ ਹਨ। ਪਿਛਲੇ 10 ਸਾਲਾਂ ਤੋਂ ਇਕ ਵੀ ਸੜਕ ਨਹੀਂ ਬਣੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡੇ ਦੋਸ਼ ਲਾਉਂਦੇ ਸੁਖਬੀਰ ਬਾਦਲ ਨੇ ਕਿਹਾ ਕਿ ਚਾਰ ਸਾਲਾਂ ਵਿਚ ਸਾਢੇ ਚਾਰ ਹਜ਼ਾਰ ਕਰੋੜ ਰੁਪਏ ਆਮ ਆਦਮੀ ਪਾਰਟੀ ਨੇ ਇਸ਼ਤਿਹਾਰਾਂ 'ਤੇ ਹੀ ਖ਼ਰਚ ਕੀਤੇ ਹਨ। ਇਥੋਂ ਤੱਕ ਕਿ ਜਿੱਥੇ ਵੀ ਅਰਵਿੰਦ ਕੇਜਰੀਵਾਲ ਜਹਾਜ਼ 'ਤੇ ਜਾਂਦਾ ਹੈ, ਉਸ ਦੇ ਜਹਾਜ਼ ਦਾ ਖ਼ਰਚਾ ਪੰਜਾਬ ਸਰਕਾਰ ਕਰ ਰਹੀ ਹੈ।  

ਇਹ ਵੀ ਪੜ੍ਹੋ: ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ, ਦੱਸਿਆ ਕਿਉਂ ਮੁਕਾਬਲੇ 'ਚ ਫੜਦੇ ਨੇ ਜਿਊਂਦਾ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਜਲੰਧਰ 'ਚ ਭਗਵੰਤ ਮਾਨ ਨੇ ਕਮਿਸ਼ਨਰ ਦੀ ਕੋਠੀ 'ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਜਲੰਧਰ 'ਚ ਭਗਵੰਤ ਮਾਨ 28 ਮਾਰਚ ਨੂੰ ਆਪਣੀ ਧੀ ਦਾ ਜਨਮ ਦਿਨ ਮਨਾਉਣ ਜਾ ਰਿਹਾ ਹੈ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਨਮ ਦਿਨ 'ਤੇ ਭਗਵੰਤ ਮਾਨ ਘੱਟੋ-ਘੱਟ 10 ਕਰੋੜ ਦਾ ਖ਼ਰਚਾ ਕਰਨ ਜਾ ਰਿਹਾ ਹੈ,  ਜੋਕਿ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਜੇਕਰ ਇਹੋ ਜਿਹੇ ਲੋਕ ਪੰਜਾਬ ਵਿਚ ਰਹਿਣਗੇ ਤਾਂ ਅਸੀਂ ਕਿੱਥੇ ਜਾਵਾਂਗੇ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਮਿਲੀਆਂ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਅੰਗੂਠਾ ਲਗਾਉਣ ਲਈ ਹੀ ਰੱਖਿਆ ਹੈ, ਜਦਕਿ ਅਰਵਿੰਦ ਕੇਜਰੀਵਾਲ ਹੀ ਪੰਜਾਬ ਵਿਚ ਸਰਕਾਰ ਚਲਾ ਰਹੇ ਹਨ। 

ਇਹ ਵੀ ਪੜ੍ਹੋ: 'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ: ਸੁਖਪਾਲ ਖਹਿਰਾ

PunjabKesari

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਵੇਖਿਆ ਜਾ ਸਕਦਾ ਹੈ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਲਈ ਸੇਵਾ ਕਰਨ ਵਿਚ ਆਇਆ ਹੈ। ਅਕਾਲੀ ਦਲ ਦੀ ਸਰਕਾਰ ਵੇਲੇ 190 ਰੇਲਵੇ ਫਲਾਈਓਵਰ ਪੰਜਾਬ ਵਿਚ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 15 ਲੱਖ ਟਿਊਬਵੈੱਲ ਕੁਨੈਕਸ਼ਨ ਹਨ, ਜਿਨ੍ਹਾਂ ਵਿਚੋਂ ਸਾਢੇ 13 ਲੱਖ ਟਿਊਬਵੈੱਲ ਕੁਨੈਕਸ਼ਨ ਅਕਾਲੀ ਦਲ ਦੀ ਦੇਣ ਹਨ। 

ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ। 

ਇਹ ਵੀ ਪੜ੍ਹੋ: 26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ ਮੌਸਮ ਲਈ ਹੋਈ ਵੱਡੀ ਭਵਿੱਖਬਾਣੀ

ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼ 
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News