ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ ਮੁਫ਼ਤ

Friday, Apr 03, 2026 - 02:37 PM (IST)

ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ ਮੁਫ਼ਤ

ਚੱਬੇਵਾਲ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਚੱਬੇਵਾਲ ਵਿਚ 'ਪੰਜਾਬ ਬਚਾਓ ਰੈਲੀ' ਕੀਤੀ ਗਈ। ਮੀਂਹ ਦੇ ਬਾਵਜੂਦ ਰੈਲੀ ਦੌਰਾਨ ਵੱਡੀ ਗਿਣਤੀ ਵਿਚ ਇਕੱਠ ਨਜ਼ਰ ਆਇਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਅਕਾਲੀ ਵੇਲੇ ਦੀ ਸਰਕਾਰ ਦੇ ਕੰਮਾਂ ਦਾ ਜ਼ਿਕਰ ਕੀਤਾ, ਉਥੇ ਹੀ ਕਈ ਵੱਡੇ ਐਲਾਨ ਕਰਦੇ ਹੋਏ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ 'ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ 105 ਸਾਲ ਪਹਿਲਾਂ ਬਣਾਈ ਗਈ ਸੀ।  ਇਹ ਪਾਰਟੀ ਪੰਜਾਬੀਆਂ ਦੇ ਖ਼ੂਨ ਵਿਚ ਵਸੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਸਭ ਤੋਂ ਵੱਡਾ ਹਿੱਸਾ ਅਕਾਲ ਅਕਾਲੀ ਦਲ ਦੀ ਲੀਡਰਸ਼ਿਪ ਨੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 15 ਲੱਖ ਟਿਊਬਵੈੱਲ ਕੁਨੈਕਸ਼ਨ ਹਨ, ਜਿਨ੍ਹਾਂ ਵਿਚੋਂ ਸਾਢੇ 13 ਲੱਖ ਅਕਾਲੀ ਦਲ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਮੈਂ ਬੇਨਤੀ ਕਰਨ ਆਇਆ ਹਾਂ ਕਿ ਪੰਜਾਬ ਨੂੰ ਬਚਾ ਲਿਆ ਜਾਵੇ। ਜੇਕਰ ਪੰਜਾਬ ਤਗੜਾ ਹੋਵੇਗਾ ਤਾਂਹੀ ਆਪਣੀਆਂ ਪੀੜ੍ਹੀਆਂ ਵੀ ਇਥੇ ਹੀ ਕਾਮਯਾਬ ਹੋਣਗੀਆਂ। 

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਪੰਜਾਬ 'ਚ ਐੱਸ. ਸੀ./ਬੀ. ਸੀ, ਜਰਨਲ ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਮੁਫ਼ਤ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 'ਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ 'ਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ। 

ਇਹ ਵੀ ਪੜ੍ਹੋ: PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼ 
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ। ਉਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਤੰਜ ਕੱਸਦੇ ਕਿਹਾ ਕਿ ਦਿੱਲੀ ਵਾਲੇ ਸਿਰਫ਼ ਪੰਜਾਬ ਨੂੰ ਲੁੱਟਣ ਲਈ ਆਏ ਹਨ। 
ਉਥੇ ਹੀ ਸੁਖਬੀਰ ਸਿੰਘ ਬਾਦਲ ਨੇ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News