ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ ਦੇਵਾਂਗੇ ਪੂਰੇ ਨਜ਼ਾਰੇ: ਸੁਖਬੀਰ ਬਾਦਲ

Saturday, Mar 14, 2026 - 03:30 PM (IST)

ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ ਦੇਵਾਂਗੇ ਪੂਰੇ ਨਜ਼ਾਰੇ: ਸੁਖਬੀਰ ਬਾਦਲ

ਸਾਹਨੇਵਾਲ/ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ 'ਪੰਜਾਬ ਬਚਾਓ ਯਾਤਰਾ' ਤਹਿਤ ਸਾਹਨੇਵਾਲ ਵਿਖੇ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ।  ਆਪਣੀ ਸਰਕਾਰ ਵੇਲੇ ਦੇ ਕੰਮਾਂ ਦਾ ਜ਼ਿਕਰ ਕਰਦੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਕੁਝ ਵੀ ਅੱਜ ਪੰਜਾਬ 'ਚ ਬਣਿਆ ਹੋਇਆ ਹੈ, ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਬਣਾਇਆ ਗਿਆ ਹੈ। ਭਾਖੜਾ ਡੈਮ ਤੋਂ ਬਗੈਰ ਸਾਰੇ ਡੈਮ ਬਾਦਲ ਸਾਬ੍ਹ ਦੇ ਬਣਾਏ ਹੋਏ ਹਨ। ਪੰਜਾਬ ਵਿਚ ਏਅਰਪੋਰਟ ਵੀ ਬਾਦਲ ਸਾਬ੍ਹ ਵੇਲੇ ਹੀ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਜਾਂ ਆਮ ਆਦਮੀ ਪਾਰਟੀ ਵਾਲੇ ਕੋਈ ਇਕ ਨਿਸ਼ਾਨੀ ਪੰਜਾਬ ਦੇ ਵਿਕਾਸ ਸਬੰਧੀ ਦੱਸ ਨਹੀਂ ਸਕਦੀ, ਜੋ ਉਨ੍ਹਾਂ ਨੇ ਬਣਾਈ ਹੋਵੇ। ਆਟਾ-ਦਾਲ ਦੀ ਸਕੀਮ, ਸ਼ਗਨ ਸਕੀਮ ਸਮੇਤ ਹੋਰ ਕਈ ਸਕੀਮਾਂ ਹਨ, ਜੋ ਬਾਦਲ ਸਾਬ੍ਹ ਵੇਲੇ ਹੀ ਬਣਾਈਆਂ ਗਈਆਂ ਸਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦੇ ਸੁਖਬੀਰ ਬਾਦਲ ਨੇ ਕਿਹਾ ਕਿ ਅੱਜਕੱਲ੍ਹ ਪੰਜਾਬ ਵਿਚ ਸਾਰੀਆਂ ਸਕੀਮਾਂ ਬੰਦ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਅਜਿਹਾ ਫ਼ੈਸਲਾ ਲੈ ਲੈਂਦੇ ਹਨ, ਜਿਸ ਦਾ ਸੂਬੇ ਨੂੰ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਆਉਣ ਵਾਲੀਆਂ ਚੋਣਾਂ ਵਿਚ ਚੰਗਾ ਮੁੱਖ ਮੰਤਰੀ ਲੱਭ ਲਿਓ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰ ਬਣਾ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਲੈ ਆਓ ਤੇ ਫਿਰ ਪੂਰੇ ਨਜ਼ਾਰੇ ਲਿਆ ਦੇਵਾਂਗੇ। 

ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ ਵੱਧ ਕਰਜ਼ਾ

PunjabKesari

ਇਸ ਮੌਕੇ ਉਨ੍ਹਾਂ ਰਾਜਾ ਵੜਿੰਗ 'ਤੇ ਤੰਜ ਕੱਸਦੇ ਕਿਹਾ ਕਿ ਕਾਂਗਰਸੀਆਂ ਨੂੰ ਤਾਂ ਪਾੜ੍ਹਾ ਹੀ ਨਹੀਂ ਆਉਂਦਾ। ਕਾਂਗਰਸੀਆਂ ਦੇ ਲੀਡਰ ਜੇਕਰ ਮੁੱਖ ਮੰਤਰੀ ਬਣੇ ਤਾਂ ਇਹ ਫਿਰ ਸਾਰੇ ਹੀ ਨੌਜਵਾਨ ਪੰਜਾਬ 'ਚੋਂ ਫੇਲ੍ਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਤਾਂ ਇਹ ਵੀ ਪਤਾ ਨਹੀਂ ਲੱਗਦਾ ਕਿ ਕੀ ਬੋਲਣਾ ਹੈ ਤਾਂ ਕੀ ਨਹੀਂ। ਕਾਂਗਰਸੀਆਂ ਵਾਸਤੇ ਤਾਂ ਇਕ ਹੀ ਨਿਸ਼ਾਨਾ ਹੁੰਦਾ ਹੈ ਕਿ ਸਿਰਫ਼ ਬਾਦਲ ਪਰਿਵਾਰ ਖ਼ਿਲਾਫ਼ ਬੋਲਣਾ।  ਉਨ੍ਹਾਂ ਭਗਵੰਤ ਮਾਨ ਨੂੰ 'ਮਲੰਗ' ਕਹਿੰਦੇ ਹੋਏ ਕਿਹਾ ਕਿ ਮਲੰਗ ਵਾਲੇ ਵੀ ਪੰਜ ਸਾਲ ਤੋਂ ਪੰਜਾਬ ਵਿਚ ਰਾਜ ਕਰ ਰਹੇ ਹਨ ਪਰ ਉਨ੍ਹਾਂ ਨੇ ਵੀ ਪੰਜਾਬ ਲਈ ਕੁਝ ਨਹੀਂ ਕੀਤਾ। ਜੋ ਕੁਝ ਵੀ ਪੰਜਾਬ ਵਿਚ ਬਣਾਇਆ ਹੈ, ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਹੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਸਰਕਾਰ ਬਣਾਉਣ ਲਈ ਇਕ ਮੌਕਾ ਮਕਦੇ ਸਨ। ਇਕ ਮੌਕਾ ਮੰਗ ਕੇ ਹੀ ਪੰਜਾਬ ਨੂੰ ਭਗਵੰਤ ਮਾਨ ਨੇ ਤਬਾਹ ਕਰਕੇ ਰੱਖ ਦਿੱਤਾ ਹੈ।

ਪੰਜਾਬ ਵਿਚ ਲਗਾਤਾਰ ਫਿਰੌਤੀ ਲਈ ਕਾਲਾਂ ਆ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਵੇਗੀ ਤਾਂ ਪੰਜਾਬ ਵਿਚ ਡਰੱਗ ਮਾਫ਼ੀਆ ਨੂੰ ਕੱਢਣ ਲਈ ਕਾਨੂੰਨ ਲਿਆਂਦਾ ਜਾਵੇਗਾ ਅਤੇ ਗੈਂਗਸਟਰ ਨੂੰ ਅੱਤਵਾਦ ਦਾ ਟੈਗ ਦਿੱਤਾ ਜਾਵੇਗਾ। ਗੈਂਗਸਟਰਾਂ ਦੀਆਂ ਸਾਰੀਆਂ ਜਾਇਦਾਦਾਂ ਨੂੰ ਕੁਰਕ ਕੀਤਾ ਜਾਵੇਗਾ। ਜੇ ਪੰਜਾਬ ਵਿਚੋਂ ਗੈਂਗਸਰਵਾਦ ਖ਼ਤਮ ਹੋਵੇਗਾ ਤਾਂ ਹੀ ਪੰਜਾਬ ਬਚੇਗਾ। ਉਨ੍ਹਾਂ ਕਿਹਾ ਕਿ ਜਿਵੇਂ ਵੱਡੇ ਬਾਦਲ ਨੇ ਸਰਕਾਰ ਚਲਾਈ ਸੀ, ਉਸੇ ਤਰ੍ਹਾਂ ਹੀ ਅਸੀਂ ਵੀ ਸਰਕਾਰ ਬਣਾਵਾਂਗੇ। ਪੰਜਾਬ ਵਿਚ ਅਜਿਹੀ ਸ਼ਾਂਤੀ ਹੋਵੇਗੀ ਕਿਸੇ ਵੀ ਗੈਂਗਸਟਰ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ ਦੇਣਗੇ: ਰਵਨੀਤ ਬਿੱਟੂ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ। 

ਵਿਕਾਸ ਅਤੇ ਰੋਜ਼ਗਾਰ ਦੇ ਵਾਅਦੇ 
ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।

ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼ 
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ।

ਇਹ ਵੀ ਪੜ੍ਹੋ: ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

shivani attri

Content Editor

Related News