ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜੋੜਿਆਂ ਦੀ ਸੇਵਾ

12/12/2023 6:12:23 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ 3 ਦਿਨਾਂ ਲਈ ਸ੍ਰੀ ਹਰਿਮੰਦਰ ਸਾਹਿਬ ਰਹਿਣਗੇ ਅਤੇ ਉੱਥੇ ਸੇਵਾ ਕਰਨਗੇ। ਇਹ 103ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਪੰਥਕ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਇਆ ਜਾਵੇਗਾ। ਅੱਜ ਸਵੇਰੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 14 ਦਸੰਬਰ ਨੂੰ ਸਵੇਰੇ 10.00 ਵਜੇ ਪਾਏ ਜਾਣਗੇ।

ਇਹ ਵੀ ਪੜ੍ਹੋ : ਬਿਜਲੀ-ਪਾਣੀ ਦੀ ਬਰਬਾਦੀ ਰੋਕਣ ਲਈ ਵੱਡਾ ਕਦਮ ਚੁੱਕਣ ਦੀ ਤਿਆਰੀ, ਟਿਊਬਵੈੱਲ ’ਤੇ ਲੱਗਣਗੇ ਟਾਈਮਰ

ਅਕਾਲੀ ਦਲ ਦੇ ਸਥਾਪਕਨਾ ਦਿਵਸ ਮੌਕੇ ਪਾਰਟੀ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪਹਿਲੇ ਦਿਨ ਜੋੜਾ ਘਰ ਵਿਚ ਸੇਵਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਦਲਜੀਤ ਸਿੰਘ ਚੀਮਾ ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਨੇ ਵੀ ਜੋੜਿਆਂ ਦੀ ਸੇਵਾ ਕੀਤੀ। ਜੋੜਾ ਘਰ ਵਿਚ ਸੇਵਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਲੰਗਰ ਹਾਲ ਵਿਚ ਜੂਠੇ ਬਰਤਣ ਸਾਫ ਕਰਨ ਦੀ ਸੇਵਾ ਕਰਨ ਲਈ ਪਹੁੰਚੇ। ਸੂਤਰਾਂ ਮੁਤਾਬਕ ਇਹ ਆਗੂ 12 ਤੋਂ 14 ਦਸੰਬਰ ਤੱਕ ਤਿੰਨ ਦਿਨ ਅੰਮ੍ਰਿਤਸਰ ਵਿਚ ਹੀ ਰਹਿਣਗੇ ਤੇ ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਕਰਨਗੇ।

ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ਨੂੰ ਪੁਲਸ ਦੇ ਸੰਮਨ, 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh