ਹਮਲੇ ਮਗਰੋਂ ਸੁਖਬੀਰ ਬਾਦਲ ਦੀ ਸਿਆਸਤ 'ਚ ਵਾਪਸੀ! 2 ਹਫ਼ਤਿਆਂ ਬਾਅਦ ਸੰਭਾਲਣਗੇ ਮੋਰਚਾ

Tuesday, Aug 25, 2026 - 07:15 AM (IST)

ਹਮਲੇ ਮਗਰੋਂ ਸੁਖਬੀਰ ਬਾਦਲ ਦੀ ਸਿਆਸਤ 'ਚ ਵਾਪਸੀ! 2 ਹਫ਼ਤਿਆਂ ਬਾਅਦ ਸੰਭਾਲਣਗੇ ਮੋਰਚਾ

ਪਟਿਆਲਾ (ਪਰਮੀਤ)- 13 ਅਗਸਤ ਨੂੰ ਮਹਾਰਾਸ਼ਟਰ 'ਚ ਹੋਏ ਜਾਨਲੇਵਾ ਹਮਲੇ ਦੌਰਾਨ ਜ਼ਖ਼ਮੀ ਹੋਣ ਤੋਂ ਲਗਭਗ ਦੋ ਹਫ਼ਤਿਆਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੰਗਲਵਾਰ ਤੋਂ ਆਪਣੀਆਂ ਜਨਤਕ ਅਤੇ ਪਾਰਟੀ ਗਤੀਵਿਧੀਆਂ ਨੂੰ ਮੁੜ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਸੁਖਬੀਰ ਬਾਦਲ ਮੰਗਲਵਾਰ ਦੁਪਹਿਰ ਨੂੰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਤਖ਼ਤ ਦਮਦਮਾ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਮੌਜੂਦ ਰਹਿਣਗੇ। ਤਲਵੰਡੀ ਸਾਬੋ ਹਲਕੇ ਦੇ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਵਰਕਰ ਤਖ਼ਤ ਸਾਹਿਬ ਦੇ ਦੌਰੇ ਸਮੇਂ ਪਾਰਟੀ ਪ੍ਰਧਾਨ ਦੇ ਨਾਲ ਹੋਣਗੇ। ਰਵੀਪ੍ਰੀਤ ਨੇ ਕਿਹਾ ਕਿ ਮੱਥਾ ਟੇਕਣ ਮਗਰੋਂ ਸੁਖਬੀਰ ਬਾਦਲ ਪਿੰਡ ਸਥਿਤ ਆਪਣੇ ਘਰ ਜਾਣਗੇ।

ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੀ ਅਹਿਮ ਮੀਟਿੰਗ, ਨਵੇਂ ਅਹੁਦੇਦਾਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਪੰਜਾਬ ਬਚਾਓ ਰੈਲੀ 'ਚ ਹੋਣਗੇ ਸ਼ਾਮਲ 
ਸੂਤਰਾਂ ਮੁਤਾਬਕ ਸੁਖਬੀਰ ਬਾਦਲ ਬੁੱਧਵਾਰ ਨੂੰ ਮਲੋਟ ਵਿਖੇ ਪਾਰਟੀ ਦੀ 'ਪੰਜਾਬ ਬਚਾਓ ਰੈਲੀ' 'ਚ ਸ਼ਾਮਲ ਹੋਣਗੇ। ਯੂਥ ਅਕਾਲੀ ਦਲ ਨੇ ਉਨ੍ਹਾਂ ਦੇ ਸ਼ਹਿਰ ਪਹੁੰਚਣ 'ਤੇ ਸਵਾਗਤ ਕਰਨ ਲਈ ਇਕ ਰੋਡਸ਼ੋਅ ਦੀ ਯੋਜਨਾ ਬਣਾਈ ਹੈ। ਇਸ ਤੋਂ ਬਾਅਦ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮ੍ਰਿਤਸਰ ਜਾਣਗੇ। ਉਨ੍ਹਾਂ ਦਾ 28 ਅਗਸਤ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਵਿਖੇ ਅਕਾਲੀ ਦਲ ਦੇ ਸਿਆਸੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਦਾ ਵੀ ਪ੍ਰੋਗਰਾਮ ਹੈ। ਫਿਲਹਾਲ ਸੁਖਬੀਰ ਬਾਦਲ ਦਿੱਲੀ ਵਿੱਚ ਮੌਜੂਦ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਗ਼ੈਰ-ਹਾਜ਼ਰੀ 'ਚ ਜਦੋਂ ਉਹ ਬਾਂਹ ਦੀ ਸੱਟ ਤੋਂ ਉਭਰ ਰਹੇ ਸਨ ਤਾਂ ਉਨ੍ਹਾਂ ਦੀ ਪਤਨੀ ਅਤੇ ਬਠਿੰਡਾ ਤੋਂ ਚਾਰ ਵਾਰ ਸੰਸਦ ਮੈਂਬਰ ਰਹੇ ਹਰਸਿਮਰਤ ਕੌਰ ਬਾਦਲ ਨੇ ਰੈਲੀਆਂ ਸਮੇਤ ਪਾਰਟੀ ਦੇ ਮੁੱਖ ਸਮਾਗਮਾਂ ਦੀ ਅਗਵਾਈ ਕੀਤੀ ਹੈ।

ਇਹ ਵੀ ਪੜ੍ਹੋ: ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ 'ਚ ਪ੍ਰੇਮਿਕਾ ਬਾਰੇ ਖੋਲ੍ਹੇ ਵੱਡੇ ਰਾਜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News