ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

Saturday, Apr 12, 2025 - 02:43 PM (IST)

ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਅੰਮ੍ਰਿਤਸਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਸ ਵੱਲੋਂ ਇਕ ਵਾਰ ਫਿਰ ਤੋਂ ਅੱਜ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਬਣਨ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ।  ਸੁਖਬੀਰ ਸਿੰਘ ਬਾਦਲ ਨੇ ਡੈਲੀਗੇਟਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਸਗੋਂ ਅਕਾਲੀ ਦਲ ਹੀ ਪੰਜਾਬ ਦਾ ਅਸਲੀ ਵਾਰਿਸ ਹੈ। ਕਾਂਗਰਸ ਤੋਂ ਬਾਅਦ ਅਕਾਲੀ ਦਲ ਹੀ ਸਭ ਤੋਂ ਪੁਰਾਣੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਦੇਸ਼ ਲਈ ਸ਼ਹਾਦਤਾਂ ਦੇਣ ਵਾਲੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਕੌਮ ਪੰਜਾਬ ਦੀ ਆਪਣੀ ਹੀ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਾਰਨ ਹੀ ਦੇਸ਼ ਵਿਚ ਲੱਗੀ ਐਮਰਜੈਂਸੀ ਨੂੰ ਹਟਾਇਆ ਗਿਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਬਾਕੀ ਪਾਰਟੀਆਂ ਸਿਰਫ਼ ਰਾਜ ਕਰਨ ਲਈ ਹੀ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਗੁਰਦੁਆਰਾ ਸਾਹਿਬ 'ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਡੈਲੀਗੇਟਸ ਦਾ ਦਿਲੋਂ ਧੰਨਵਾਦ ਕੀਤਾ ਗਿਆ। 

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਨੂੰ ਵੱਡਾ ਝਟਕਾ! ਖੜ੍ਹੀ ਹੋ ਗਈ ਵੱਡੀ ਮੁਸੀਬਤ

ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਅੱਜ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਕਿਸੇ ਵੀ ਹੋਰ ਨਾਂ ਦਾ ਮਤਾ ਪੇਸ਼ ਨਹੀਂ ਕੀਤਾ ਗਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਦੇ ਮਤੇ ਦਾ ਕਿਸੇ ਵੱਲੋਂ ਵੀ ਕੋਈ ਵਿਰੋਧ ਨਹੀਂ ਹੋਇਆ ਅਤੇ ਸਰਬ ਸਹਿਮਤੀ ਦੇ ਨਾਲ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ। ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਂ ਦਾ ਐਲਾਨ ਕੀਤਾ ਗਿਆ। 

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਪ੍ਰਸਤਾਅ ਰੱਖਿਆ, ਜਿਸ ਮਗਰੋਂ ਪਰਮਜੀਤ ਸਰਨਾ ਨੇ ਪ੍ਰਸਤਾਅ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ।

ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲੇ ਦਾ ਮਾਮਲਾ: ਪੁਲਸ ਤੋਂ ਅੱਤਵਾਦੀ 10 ਕਦਮ ਅੱਗੇ, NIA ਨੇ ਸਾਂਭਿਆ ਮੋਰਚਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News