ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
Saturday, Feb 07, 2026 - 07:42 AM (IST)
ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 'ਆਪ' ਦੀ 'ਜ਼ੀਰੋ ਡਰ' ਵਾਲੀ ਸਰਕਾਰ ਦੇ ਰਾਜ 'ਚ ਪੰਜਾਬ ਲਹੂ-ਲੁਹਾਣ ਹੋ ਰਿਹਾ ਹੈ ਅਤੇ ਹੁਣ ਤਾਂ ਹਾਲਾਤ ਅਜਿਹੇ ਬਣ ਗਏ ਹਨ ਕਿ ਖ਼ੁਦ ਸੱਤਾਧਾਰੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ

ਉਨ੍ਹਾਂ ਨੇ ਜਲੰਧਰ 'ਚ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ 'ਆਪ' ਆਗੂ ਲੱਕੀ ਓਬਰਾਏ ਦੇ ਦਿਨ-ਦਿਹਾੜੇ ਹੋਏ ਕਤਲ ਬਾਰੇ ਬੋਲਦੇ ਕਿਹਾ ਕਿ ਇਹ ਘਟਨਾ ਸੂਬੇ ਵਿੱਚ ਫੈਲੀ ਅਰਾਜਕਤਾ ਦੀ ਮਿਸਾਲ ਹੈ। ਸੁਖਬੀਰ ਬਾਦਲ ਮੁਤਾਬਕ ਸਾਲ ਦੇ ਪਹਿਲੇ ਹਫ਼ਤੇ ਵਿਚ ਹੋਏ 9 ਕਤਲਾਂ ਤੋਂ ਬਾਅਦ ਜਨਵਰੀ 2026 'ਚ ਹੀ ਲਗਭਗ 25 ਕਤਲ ਹੋਏ ਹਨ।
ਸੁਖਬੀਰ ਬਾਦਲ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਵਾਰਦਾਤਾਂ ਅਦਾਲਤੀ ਕੰਪਲੈਕਸਾਂ, ਭੀੜ ਵਾਲੇ ਬਾਜ਼ਾਰਾਂ, ਵਿਆਹ ਸਮਾਗਮਾਂ ਅਤੇ ਇਥੋਂ ਤੱਕ ਕਿ ਗੁਰਦੁਆਰਾ ਸਾਹਿਬਾਨ ਦੇ ਬਾਹਰ ਸ਼ਰੇਆਮ ਵਾਪਰ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਕਥਿਤ ਜੰਗ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸ਼ਾਸਨ ਨਹੀਂ ਸਗੋਂ ਪੂਰੀ ਤਰ੍ਹਾਂ ਅਰਾਜਕਤਾ ਹੈ। ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿੱਧਾ ਹਮਲਾ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਕ ਵੀ ਦਿਨ ਇਸ ਅਹੁਦੇ 'ਤੇ ਰਹਿਣ ਦੇ ਲਾਇਕ ਨਹੀਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
