ਸਰਬ ਪਾਰਟੀ ਮੀਟਿੰਗ ’ਤੇ ਸੁਖਬੀਰ ਬਾਦਲ ਦੇ ਵੱਡੇ ਖੁਲਾਸੇ

06/25/2020 8:50:50 PM

ਚੰਡੀਗੜ੍ਹ— ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ 'ਚ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਦੀ ਮੀਟਿੰਗ ਦੇ ਏਜੰਡੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਲਟਵਾਰ ਕੀਤਾ ਹੈ। ਸਰਬ ਪਾਰਟੀ ਦੇ ਏਜੰਡੇ 'ਤੇ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਰਟੀਆਂ ਦੇ ਪੱਖ ਤੋੜ-ਮਰੋੜ ਕੇ ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਆਰਡੀਨੈਂਸ ਕਿਸਾਨਾਂ ਦੇ ਹਿੱਤਾਂ 'ਚ ਹੈ, ਜਦਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।  

ਮੀਡੀਆ ਸਾਹਮਣੇ ਸੁਖਬੀਰ ਨੇ ਸਰਬ ਪਾਰਟੀ ਮੀਟਿੰਗ ਦੀ ਰਿਕਾਰਿੰਡਗ ਵੀ ਕੀਤੀ ਜਾਰੀ
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਸਰਵ ਪਾਰਟੀ ਮੀਟਿੰਗ ਦੀ ਵੀਡੀਓ ਰਿਕਾਰਡਿੰਗ ਵੀ ਸੁਣਾਈ। ਮੀਡੀਆ ਸਾਹਮਣੇ ਮੀਟਿੰਗ ਦੀ ਪੋਲ ਖੋਲ੍ਹਦੇ ਹੋਏ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਰਿਲੀਜ਼ ਕਰਕੇ ਅਕਾਲੀ ਦਲ ਨੂੰ ਧੋਖੇ 'ਚ ਰੱਖਿਆ ਹੈ ਕਿਉਂਕਿ ਜਿਹੜਾ ਪ੍ਰੈੱਸ ਨੋਟ ਜਾਰੀ ਕੀਤਾ ਗਿਆ ਹੈ, ਉਹ ਸੱਚਾਈ ਤੋਂ ਕੋਹਾਂ ਦੂਰ ਹੈ।  
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਨੂੰ ਸਰਕਾਰ 'ਤੇ ਸ਼ੱਕ ਸੀ, ਜਿਸ ਕਰਕੇ ਅਸੀਂ ਸਾਰੀ ਬੈਠਕ ਦੀ ਰਿਕਾਰਡਿੰਗ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਪੇਸ਼ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕੈਪਟਨ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸਰਬ ਦਲ ਬੈਠਕ ਸਿਰਫ ਇਕ ਡਰਾਮੇ ਲਈ ਹੀ ਕੀਤੀ ਗਈ ਹੈ। ਸਾਨੂੰ ਕੁਝ ਵੀ ਨਹੀਂ ਦੱਸਿਆ ਗਿਆ, ਸਾਨੂੰ ਰੀਲੀਜ਼ ਕਰ ਦਿੱਤਾ ਗਿਆ ਕਿ ਅਕਾਲੀ ਦਲ ਕੇਂਦਰ ਕੋਲ ਜਾ ਕੇ ਆਰਡੀਨੈਂਸ ਨੂੰ ਵਾਪਸ ਲੈਣ ਲਈ ਕਹੇ।

ਅੱਗੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕਾਂਗਰਸ ਕਹਿੰਦੀ ਹੈ ਕਿ ਕਾਨੂੰਨ ਗਲਤ ਹੈ ਤਾਂ ਫਿਰ ਸੀ. ਐੱਮ. ਨੇ ਕਾਨੂੰਨ ਬਣਾਇਆ ਕਿਉਂ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਕੋਸ਼ਿਸ਼ ਇਹੀ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਕੇਂਦਰ ਵੱਲੋਂ ਲਿਆਂਦੇ ਗਏ ਕਾਨੂੰਨ ਖ਼ਿਲਾਫ਼ ਸਰਬ ਪਾਰਟੀ ਦੀ ਬੈਠਕ ਸੱਦਣ ਦਾ ਮਤਲਬ ਇਹ ਸੀ ਕਿ ਕਿਸਾਨਾਂ ਨੂੰ ਇਸ ਨਾਲ ਹੋਣ ਵਾਲਾ ਫਾਇਦਾ ਜਾਂ ਨੁਕਸਾਨ ਬਾਰੇ ਦੱਸਣਾ ਸੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ ਹੈ ਤਾਂ ਐਕਟ 'ਚ ਸੋਧ ਵੀ ਕੀਤਾ ਜਾ ਸਕਦਾ ਹੈ।

'ਆਪ' 'ਤੇ ਵੀ ਸਾਧੇ ਤਿੱਖੇ ਨਿਸ਼ਾਨੇ, ਕਿਹਾ-ਮੀਟਿੰਗ 'ਚ ਕਾਂਗਰਸ ਦਾ ਬੁਲਾਰਾ ਬਣ ਕੇ ਦੇ ਰਹੀ ਸੀ ਜਵਾਬ
ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੀ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸਰਬ ਮੀਟਿੰਗ 'ਚ ਆਮ ਆਦਮੀ ਪਾਰਟੀ ਕਾਂਗਰਸ ਦਾ ਬੁਲਾਰਾ ਬਣ ਕੇ ਜਵਾਬ ਦੇ ਰਹੀ ਸੀ। ਉਨ੍ਹਾਂ ਕਿਹਾ ਕਿ  'ਚ ਇੰਝ ਲੱਗ ਰਿਹਾ ਸੀ ਕਿ 'ਆਪ' ਦੇ ਪ੍ਰਧਾਨ ਦੀ ਜਲਦੀ ਹੀ ਕਾਂਗਰਸ 'ਚ ਵੀ ਜਾਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲਈ ਨਾ ਤਾਂ ਕੋਈ ਸਰਕਾਰ ਮਾਇਨੇ ਰੱਖਦੀ ਹੈ ਅਤੇ ਨਾ ਹੀ ਕੋਈ ਮੀਟਿੰਗ। ਸਾਡੇ ਲਈ ਸਿਰਫ ਪੰਜਾਬ ਦੇ ਕਿਸਾਨ ਹੀ ਮਾਇਨੇ ਰੱਖਦੇ ਹਨ। ਐੱਮ. ਐੱਸ. ਪੀ. ਦੇ ਹੱਕ 'ਚ ਅਸੀਂ ਲੜਾਈ ਲੜਦੇ ਰਹਾਂਗੇ। ਸਾਡੇ ਲਈ ਕੋਈ ਸਰਕਾਰ ਨਹੀਂ। ਜਦੋਂ ਤੱਕ ਕੇਂਦਰ 'ਚ ਭਾਜਪਾ ਅਤੇ ਅਕਾਲੀਆਂ ਦੀ ਸਰਕਾਰ ਦੀ ਹੈ, ਉਦੋਂ ਤੱਕ ਐੱਮ. ਐੱਸ. ਪੀ. ਨੂੰ ਲੈ ਕੇ ਕਿਸਾਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਸਣੇ ਹੋਰ ਆਗੂ ਵੀ ਮੌਜੂਦ ਸਨ।

shivani attri

This news is Content Editor shivani attri