ਬਹੁ-ਕਰੋੜੀ ਵੈਕਸੀਨ ਘੁਟਾਲੇ ’ਚ ਮੰਤਰੀ ਬਲਬੀਰ ਸਿੱਧੂ ਖ਼ਿਲਾਫ਼ ਦਰਜ ਹੋਵੇ ਫੌਜਦਾਰੀ ਕੇਸ : ਸੁਖਬੀਰ ਬਾਦਲ

Friday, Jun 04, 2021 - 06:30 PM (IST)

ਬਹੁ-ਕਰੋੜੀ ਵੈਕਸੀਨ ਘੁਟਾਲੇ ’ਚ ਮੰਤਰੀ ਬਲਬੀਰ ਸਿੱਧੂ ਖ਼ਿਲਾਫ਼ ਦਰਜ ਹੋਵੇ ਫੌਜਦਾਰੀ ਕੇਸ : ਸੁਖਬੀਰ ਬਾਦਲ

ਤਲਵੰਡੀ ਸਾਬੋ (ਮੁਨੀਸ਼)- ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੇਂਦਰ ਤੋਂ ਪ੍ਰਾਪਤ ਹੋਈਆਂ 1 ਲੱਖ ਵੈਕਸੀਨ ਵਿਚੋਂ 80 ਹਜ਼ਾਰ ਮੁਨਾਫ਼ਾ ਕਮਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਅਤੇ ਹਸਪਤਾਲਾਂ ਵੱਲੋਂ ਇਹ ਵੈਕਸੀਨ ਹੋਰ ਮਹਿੰਗੇ ਭਾਅ ਆਮ ਆਦਮੀ ਨੂੰ ਵੇਚਣ ਲਈ ਉਨ੍ਹਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਨੂੰ ਮੁਫ਼ਤ ਵੈਕਸੀਨ ਲਗਾਉਣ ਲਈ ਸਥਾਪਤ ਕੀਤੇ ਦੂਜੇ ਵੈਕਸੀਨ ਸੇਵਾ ਕੇਂਦਰ ਦੀ ਸ਼ੁਰੂਆਤ ਕਰਵਾਉਣ ਆਏ ਸਨ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸਨ। 

ਇਹ ਵੀ ਪੜ੍ਹੋ : ਫਗਵਾੜਾ ਵਿਖੇ ਇਨਸਾਨੀਅਤ ਸ਼ਰਮਸਾਰ, ਬਾਜ਼ਾਰ 'ਚ ਰੋਂਦੇ ਬੱਚੇ ਨੂੰ ਇਕੱਲੇ ਛੱਡ ਫਰਾਰ ਹੋਈ ਮਹਿਲਾ

ਕੀਮਤੀ ਮਨੁੱਖੀ ਜਾਨਾਂ ਬਚਾਉਣ ਦੀ ਕੀਮਤ ’ਤੇ ਮੁਨਾਫ਼ਾ ਕਮਾਉਣ ਅਤੇ ਪ੍ਰਾਈਵੇਟ ਹਸਪਤਾਲਾਂ ਨੁੰ ਮੁਨਾਫ਼ਾ ਕਮਾਉਣ ਦੇਣ ਦੀ ਆਗਿਆ ਦੇਣ ਨੂੰ ਅਣਮਨੁੱਖੀ ਕਰਾਰ ਦਿੰਦੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਲਬੀਰ ਸਿੱਧੂ ਮਾਮਲੇ ਬਾਰੇ ਅਗਿਆਨਤਾ ਪ੍ਰਗਟਾ ਕੇ ਬਚ ਨਹੀਂ ਸਕਦੇ। ਇਹ ਉਨ੍ਹਾਂ ਦੇ ਮਹਿਕਮੇ ਦੇ ਅਫ਼ਸਰ ਹਨ, ਜਿਨ੍ਹਾਂ ਨੇ ਇਸ ਕਾਰਵਾਈ ਦੀ ਇਜਾਜ਼ਤ ਦਿੱਤੀ।  ਉਨ੍ਹਾਂ ਕਿਹਾ ਕਿ ਸਿੱਧੂ ਨੁੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਬਹੁ ਕਰੋੜੀ ਘੁਟਾਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਗੂਗਲ ਤੋਂ ਬੈਂਕ ਦੇ ਕਸਟਮਰ ਕੇਅਰ ਦਾ ਨੰਬਰ ਲੈਣ ਵਾਲੇ ਹੋ ਜਾਣ ਸਾਵਧਾਨ, ਤੁਹਾਡੇ ਨਾਲ ਵੀ ਹੋ ਸਕਦੀ ਹੈ ਅਜਿਹੀ ਠੱਗੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਮੇਂ ਸਿਰ ਕਾਰਵਾਈ ਨਾ ਕਰਕੇ ਅਤੇ ਮਨੁੱਖਤਾ ਖ਼ਿਲਾਫ਼ ਇਸ ਅਪਰਾਧ ਬਾਰੇ ਹੁਣ ਤੱਕ ਚੁੱਪ ਰਹਿ ਕੇ ਘੁਟਾਲੇ ਨੂੰ ਉਤਸ਼ਾਹਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜਾਏ ਇਸ ਸਿਹਤ ਐਮਰਜੰਸੀ ਵੇਲੇ ਲੋਕਾਂ ਦੀ ਸੇਵਾ ਕਰਨ ਦੇ ਅਤੇ ਆਮ ਆਦਮੀ ਨੂੰ ਮੁਫ਼ਤ ਵੈਕਸੀਨ ਤੇਜ਼ ਰਫਤਾਰ ਲਗਾਉਣ ਦੇ, ਮੁੱਖ ਮੰਤਰੀ 400 ਰੁਪਏ ਪ੍ਰਤੀ ਵੈਕਸੀਨ ਡੋਜ਼ ਪ੍ਰਾਪਤ ਕਰਕੇ ਲੋਕਾਂ ਨੂੰ 1560 ਤੋਂ ਲੈ ਕੇ 2100 ਰੁਪਏ ਤੱਕ ਦੇਣ ਲਈ ਮਜਬੂਰ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਨੇ ਪਹਿਲਾਂ 400 ਰੁਪਏ ਨੂੰ ਮਿਲੀ ਵੈਕਸੀਨ ਦੀ ਕੀਮਤ ਵਧਾ ਕੇ 1060 ਰੁਪਏ ਕੀਤੀ ਅਤੇ ਫਿਰ ਪ੍ਰਾਈਵੇਟ ਹਸਪਤਾਲਾਂ ਨੂੰ ਇਹੀ ਵੈਕਸੀਨ 1560 ਰੁਪਏ ਵਿਚ ਵੇਖਣ ਦੀ ਆਗਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਖੁੱਲ੍ਹੀ ਲੁੱਟ ਹੈ ਅਤੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਚੁੱਪ ਰਹਿਣ ਅਤੇ ਦੋਸ਼ੀਆਂ ਦਾ ਬਚਾਅ ਕਰਨ ਦੀ ਥਾਂ ਇਹ ਦੱਸਣ ਕਿ ਇਹ ਸਭ ਕੁਝ ਉਨ੍ਹਾਂ ਦੀ ਨਿਗਰਾਨੀ ਹੇਠ ਕਿਵੇਂ ਵਾਪਰਿਆ। ਸਰਦਾਰ ਬਾਦਲ ਨੇ ਇਸ ਗੱਲ ’ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਕਿਵੇਂ ਮੁੱਖ ਸਕੱਤਰ ਵਿਨੀ ਮਹਾਜਨ ਪੰਜਾਬ ਸਰਕਾਰ ਕੋਲ ਕੰਟਰੋਲ ਰੇਟ ’ਤੇ ਆਈ ਵੈਕਸੀਨ ਮੁਨਾਫ਼ਾ ਕਮਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਅਤੇ ਫਿਰ ਹਸਪਤਾਲਾਂ ਵੱਲੋਂ ਅੱਗੇ ਮਹਿੰਗੀ ਵੇਚਣ ਦੀ ਇਸ ਸਾਜ਼ਿਸ਼ ਵਿਚ ਮੋਹਰਾ ਕਿਵੇਂ ਬਣ ਗਏ। 

ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ

ਮੁੱਖ ਸਕੱਤਰ ਨੇ ਬਜਾਏ ਸਰਕਾਰੀ ਹਸਪਤਾਲਾਂ ਵਿਚ ਵੈਕਸੀਨ ਉਪਲੱਬਧ ਹੋਣ ਦੀ ਜਾਣਕਾਰੀ ਦੇਣ ਦੇ ਪ੍ਰਾਈਵੇਟ ਹਸਪਤਾਲਾਂ ਦੇ ਨਾਂ ਟਵੀਟ ਕਰਕੇ ਲੋਕਾਂ ਨੂੰ ਕਿਹਾ ਸੀ ਕਿ ਉਹ ਮਹਿੰਗੇ ਭਾਅ ਇਨ੍ਹਾਂ ਹਸਪਤਾਲਾਂ ਤੋਂ ਵੈਕਸੀਨ ਲਗਵਾ ਲੈਣ। ਅਕਾਲੀ ਦਲ ਦੇ ਪ੍ਰਧਾਨ ਨੇ ਇੰਦਰਾ ਗਾਂਧੀ ਦੇ ਹੁਕਮਾਂ ’ਤੇ ਫੌਜ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਤੇ ਹਮਲਾ ਕਰਨ ਦੀ ਵਰ੍ਹੇਗੰਢ ’ਤੇ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਇਸ ਗੱਲ ਦਾ ਬਹੁਤ ਦੁੱਖ ਹੈ ਕਿ ਨਾ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ-ਢੇਰੀ ਕੀਤੇ ਗਏ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2500 ਸਰੂਪ ਵੀ ਅਗਨ ਭੇਂਟ ਕੀਤੇ ਗਏ। ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਜਿਹੜੇ ਆਗੂਆਂ ਨੇ ਇਸ ਹਮਲੇ ਦੀ ਵਡਿਆਈ ਕੀਤੀ ਸੀ, ਅੱਜ ਗਾਂਧੀ ਪਰਿਵਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਹੁਦੇ ਦੇ ਕੇ ਨਿਵਾਜ ਰਿਹਾ ਹੈ। ਗਾਂਧੀ ਪਰਿਵਾਰ ਨੇ ਸੁਨੀਲ ਜਾਖੜ ਅਤੇ ਸੁਖਜਿੰਦਰ ਰੰਧਾਵਾ ਨੂੰ ਵੱਡੇ ਅਹੁਦੇ ਬਖਸ਼ੇ ਜਦੋਂ ਕਿ ਉਨ੍ਹਾਂ ਦੇ ਪਿਤਾ ਕ੍ਰਮਵਾਰ ਬਲਰਾਮ ਜਾਖੜ ਅਤੇ ਸੰਤੋਖ ਸਿੰਘ ਰੰਧਾਵਾ ਨੇ ਇੰਦਰਾ ਗਾਂਧੀ ਦੀ ਕਾਰਵਾਈ ਨੂੰ ਸਹੀ ਠਹਿਰਾਇਆ ਸੀ। 

ਇਹ ਵੀ ਪੜ੍ਹੋ :ਜਲੰਧਰ: ਗੂਗਲ 'ਤੇ ਕਸਟਮਰ ਕੇਅਰ ਦਾ ਨੰਬਰ ਸਰਚ ਕਰਨਾ ਪਿਆ ਮਹਿੰਗਾ, ਖਾਤੇ ’ਚੋਂ ਇੰਝ ਉੱਡੇ ਲੱਖਾਂ ਰੁਪਏ

ਬੀਬੀ ਜਗੀਰ ਕੌਰ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜਿਹੜੇ ਸਰੂਪ ਨੂੰ ਗੋਲੀ ਲੱਗੀ ਸੀ, ਉਸ ਨੂੰ ਪਹਿਲੀ ਵਾਰ ਦਰਬਾਰ ਸਾਹਿਬ ਕੰਪਲੈਕਸ ਵਿਚ ਗੁਰਦੁਆਰਾ ਸ਼ਹੀਦ ਗੰਜ ਬਾਬਾ ਬਖਸ਼ੀਸ਼ ਸਿੰਘ ਵਿਚ ਪਹਿਲੀ ਵਾਰ ਰੱਖਿਆ ਗਿਆ ਹੈ ਅਤੇ ਸਿੱਖ ਸੰਗਤ ਵੱਡੀ ਗਿਣਤੀ ਵਿਚ ਗੁਰੂ ਸਾਹਿਬ ਦੇ ਦਰਸ਼ਨ ਵਾਸਤੇ ਆ ਰਹੀ ਹੈ। ਸ਼ਰਧਾਲੂ ਆਪ ਆ ਕੇ ਵੇਖ ਰਹੇ ਹਨ ਕਿ ਇੰਦਰਾ ਗਾਂਧੀ ਨੇ ਆਪਰੇਸ਼ਨ ਬਲੂ ਸਟਾਰ ਵੇਲੇ ਸ੍ਰੀ ਦਰਬਾਰ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੀ ਨਹੀਂ ਬਖਸ਼ੇ। ਉਨ੍ਹਾਂ ਨੇ ਸੰਗਤ ਨੁੰ ਬੇਨਤੀ ਕੀਤੀ ਕਿ 6 ਜੂਨ ਨੂੰ ਕਾਂਗਰਸੀ ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ।

ਇਹ ਵੀ ਪੜ੍ਹੋ : ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਜਲੰਧਰ ਸ਼ਹਿਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਥਾਂ-ਥਾਂ ਹੋ ਰਹੀ ਚੈਕਿੰਗ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਦਮਦਮਾ ਸਾਹਿਬ ਵਿਖੇ ਵੈਕਸੀਨੇਸ਼ਨ ਕੇਂਦਰ ਖੋਲ੍ਹਣ ਅਤੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦਾ ਧੰਨਵਾਦ ਕੀਤਾ। ਆਰੰਭਤਾ ਮੌਕੇ ਬਲਕਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਸ਼੍ਰੋ.ਅ.ਦਲ, ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ, ਭਾਈ ਮੋਹਣ ਸਿੰਘ ਬੰਗੀ, ਭਾਈ ਜਗਸੀਰ ਸਿੰਘ ਮਾਂਗੇਆਣਾ, ਬੀਬੀ ਜੋਗਿੰਦਰ ਕੌਰ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਪਰਮਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਓਮ ਪ੍ਰਕਾਸ਼ ਸ਼ਰਮਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਜਲੰਧਰ ਦੇ ਪੱਕਾ ਬਾਗ ’ਚੋਂ 8 ਸਾਲਾ ਬੱਚਾ ਅਗਵਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News