ਸੁਖਬੀਰ ਬਾਦਲ ਦਾ ਵੱਡਾ ਐਲਾਨ, ਅਨਿਲ ਜੋਸ਼ੀ ਤੇ ਰਾਜ ਕੁਮਾਰ ਗੁਪਤਾ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ

Friday, Aug 20, 2021 - 06:14 PM (IST)

ਸੁਖਬੀਰ ਬਾਦਲ ਦਾ ਵੱਡਾ ਐਲਾਨ, ਅਨਿਲ ਜੋਸ਼ੀ ਤੇ ਰਾਜ ਕੁਮਾਰ ਗੁਪਤਾ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ

ਚੰਡੀਗੜ੍ਹ— ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਉਨ੍ਹਾਂ ਨੂੰ ਪਾਰਟੀ ਦਾ ਸੀਨੀਅਰ ਵਾਈਸ ਪ੍ਰੈਸੀਡੈਂਟ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। 

PunjabKesari

ਅਨਿਲ ਜੋਸ਼ੀ ਨੂੰ ਪਾਰਟੀ ਦਾ ਸੀਨੀਅਰ ਪ੍ਰੈਸੀਡੈਂਟ ਐਲਾਨਣ ਤੋਂ ਇਲਾਵਾ ਅਨਿਲ ਜੋਸ਼ੀ ਨੂੰ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਨਾਰਥ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦੇ ਇਲਾਵਾ ਪਠਾਨਕੋਟ ਦੇ ਰਾਜ ਕੁਮਾਰ ਗੁਪਤਾ ਨੂੰ ਵੀ ਸੁਜਾਨਪੁਰ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। 

ਇਹ ਵੀ ਪੜ੍ਹੋ: ਜਲੰਧਰ: ਟਿਫਨ ਬੰਬ ਮਿਲਣ ਦੇ ਮਾਮਲੇ 'ਚ ਐੱਨ.ਆਈ.ਏ. ਦੀ ਵੱਡੀ ਕਾਰਵਾਈ, ਜਸਬੀਰ ਰੋਡੇ ਦਾ ਪੁੱਤਰ ਗ੍ਰਿਫ਼ਤਾਰ

PunjabKesari

ਇਸ ਦੇ ਨਾਲ ਹੀ ਸੁਖਬੀਰ ਬਾਦਲ ਵੱਲੋਂ ਭਾਜਪਾ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਈ ਦਸੂਹਾ ਤੋਂ ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਨੂੰ ਵੀ ਪਾਰਟੀ ਦੀ ਵਾਈਸ ਪ੍ਰੈਸੀਡੈਂਟ ਬਣਾਇਆ ਗਿਆ ਹੈ ਅਤੇ ਸੁਜਾਨਪੁਰ ਦੇ ਰਾਜ ਕੁਮਾਰ ਗੁੱਪਤਾ ਨੂੰ ਵੀ ਵਾਈਸ ਪ੍ਰੈਸੀਡੈਂਟ ਨਿਯੁਕਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਜ ਕੁਮਾਰ ਗੁਪਤਾ ਅਤੇ ਅਨਿਲ ਜੋਸ਼ੀ ਅਕਾਲੀ ਦਲ-ਬਸਪਾ ਗਠਜੋੜ ਦੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਸਪਾ ਨਾਲ ਗੱਲਬਾਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅਕਾਲੀ-ਬਸਪਾ ਗਠਜੋੜ ਵਿਚ ਸੁਜਾਨਪੁਰ ਦੀ ਸੀਟ ਬਸਪਾ ਦੇ ਹਿੱਸੇ ਆਈ ਸੀ।

ਇਹ ਵੀ ਪੜ੍ਹੋ: ਜਲੰਧਰ: ਹੁਣ ਜੇਲ੍ਹ ’ਚੋਂ ਨਵੇਂ ਨਾਂ ਨਾਲ ਚਲਾਇਆ ਜਾ ਰਿਹੈ ਸਪਾ ਸੈਂਟਰ, ਖੇਡੀ ਜਾ ਰਹੀ ਫਿਰ ਪੁਰਾਣੀ ਗੰਦੀ ਖੇਡ!


author

shivani attri

Content Editor

Related News