ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ
Friday, Sep 24, 2021 - 06:04 PM (IST)
ਚੰਡੀਗੜ੍ਹ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਾਂਗਰਸ ਸਰਕਾਰ ਨੂੰ ਲੰਮੇ ਹੱਥੀ ਲਿਆ। ਉਨ੍ਹਾਂ ਵੱਡੇ ਹਮਲੇ ਬੋਲਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਦਾ ਨਿਸ਼ਾਨਾ ਨੌਜਵਾਨਾਂ ਨੂੰ ਨੌਕਰੀ ਦੇਣਾ ਨਹੀਂ, ਪੰਜਾਬ ਦਾ ਵਿਕਾਸ ਕਰਨਾ ਨਹੀਂ, ਬੰਦ ਕੀਤੀਆਂ ਸਕੀਮਾਂ ਵੱਲ ਧਿਆਨ ਦੇਣਾ ਨਹੀਂ ਸਗੋਂ ਕਾਂਗਰਸ ਸਰਕਾਰ ਦੀ ਸਾਢੇ ਚਾਰ ਦੀ ਲੁੱਟ ਪਿਛਲੀ ਸਰਕਾਰ ’ਤੇ ਸੁੱਟਣਾ ਹੈ ਅਤੇ ਆਪਣੇ ਆਪ ਨੂੰ ਦੁੱਧ ਧੋਤੇ ਦੱਸਣਾ ਹੈ। ਉਨ੍ਹਾਂ ਕਿਹਾ ਕਿ ਅਫ਼ਸਰਾਂ ਦੀ ਅਪੁਆਇੰਟਮੈਂਟ ਸਿਰਫ਼ ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਹੈ। 20 ਦਿਨਾਂ ਦੇ ਅੰਦਰ ਅਕਾਲੀਆਂ ਨੂੰ ਅੰਦਰ ਕਰਨ ਦੀ ਗੱਲ ਹੋ ਰਹੀ ਹੈ। ਉਨ੍ਹਾਂ ਸਿੱਧੇ ਤੌਰ ’ਤੇ ਚਿਤਾਵਨੀ ਦਿੰਦੇ ਕਿਹਾ ਕਿ ਤੁਸੀਂ ਸਮਾਂ ਖ਼ਰਾਬ ਨਾ ਕਰੋ ਸਾਨੂੰ ਦੱਸੇ ਕਿੱਥੇ ਆਉਣਾ ਹੈ ਅਸੀਂ, ਖ਼ੁਦ ਆ ਜਾਣੇ ਹਾਂ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨਾ ਜੇਲਾਂ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ ਅਸੀਂ ਜੁਲਜ਼ ਖ਼ਿਲਾਫ਼ ਲੜਾਈ ਲੜਦੇ ਰਹੇ ਹਾਂ ਤਾਂ ਲੜਦੇ ਰਹਾਂਗਾ।
ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਲੈ ਕੇ ਦਿੱਲੀ ’ਚ ਬੈਠਕਾਂ, ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ
ਦਰਅਸਲ ਸੁਖਬੀਰ ਸਿੰਘ ਬਾਦਲ ਭਾਰਤ ਮਾਲਾ ਪ੍ਰਾਜੈਕਟ ਤਹਿਤ ਲਈ ਜਾ ਹੀ ਕਿਸਾਨਾਂ ਦੀ ਜ਼ਮੀਨ ਦਾ ਬਹੁਤ ਘੱਟ ਮੁੱਲ ਦਿੱਤੇ ਜਾਣ ਨੂੰ ਲੈ ਕੇ ਰਾਜਪਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰੇ ਨੂੰ ਅਸੀਂ ਭਰੋਸਾ ਦਿੰਦੇ ਹਾਂ ਕਿ ਜੇਕਰ ਢੁੱਕਵਾਂ ਮੁਆਵਜ਼ਾ ਨਾ ਮਿਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਇਨਸਾਫ਼ ਲਈ ਸੰਘਰਸ਼ ਕਰੇਗਾ।
ਚੰਨੀ ਨੂੰ ਬੇਨਤੀ, ਕਿਹਾ-ਮਰਿਆਦਾ ਨੂੰ ਬਣਾ ਕੇ ਰੱਖਣ ਤੇ ਪੰਜਾਬ ਦੇ ਵਿਕਾਸ ਪੱਖੀ ਫ਼ੈਸਲੇ ਲੈਣ
ਉਨ੍ਹਾਂ ਕਿਹਾ ਕਿ ਜਦੋਂ ਚਰਨਜੀਤ ਸਿੰਘ ਚੰਨੀ ਸਾਬ੍ਹ ਮੁੱਖ ਮੰਤਰੀ ਬਣੇ ਤਾਂ ਸਭ ਤੋਂ ਪਹਿਲਾਂ ਮੈਂ ਉਨ੍ਹਾਂ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਚੰਨੀ ਸਾਬ੍ਹ ਨੂੰ ਮੁੱਖ ਮੰਤਰੀ ਬਣਾਉਣ ’ਚ ਸਾਡਾ ਵੀ ਯੋਗਦਾਨ ਹੈ ਕਿਉਂਕਿ ਜਦੋਂ ਅਸੀਂ ਡਿਪਟੀ ਸੀ. ਐੱਮ. ਐੱਸ. ਸੀ. ਭਾਈਚਾਰੇ ਨਾਲ ਸਬੰਧਤ ਬਣਾਉਣ ਦਾ ਐਲਾਨ ਕੀਤਾ ਤਾਂ ਆਟੋਮੈਟੀਕਲ ਹੀ ਕਾਂਗਰਸ ਸਰਕਾਰ ਨੇ ਚੰਨੀ ਸਾਬ੍ਹ ਨੂੰ ਮੁੱਖ ਮੰਤਰੀ ਬਣਾ ਦਿੱਤਾ। ਹਾਸੋਹੀਣ ਹੁੰਦੇ ਉਨ੍ਹਾਂ ਕਿਹਾ ਕਿ ਇਸ ਕਰਕੇ ਚੰਨੀ ਸਾਬ੍ਹ ਨੂੰ ਸਾਡਾ ਵੀ ਧੰਨਵਾਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀ. ਐੱਮ. ਦੀ ਇਕ ਮਰਿਆਦਾ ਹੋਣੀ ਚਾਹੀਦੀ ਹੈ। ਚੰਨੀ ਸਾਬ੍ਹ ਨੂੰ ਮੈਂ ਬੇਨਤੀ ਕਰਦਾ ਹਾਂ ਕਿ ਉਹ ਮਰਿਆਦਾ ਨੂੰ ਬਣਾ ਕੇ ਰੱਖਣ ਤਾਂਕਿ ਕਾਂਗਰਸ ਨੂੰ ਕਹਿਣਾ ਪਵੇ ਕਿ ਸਾਡਾ ਅਗਲਾ ਸੀ. ਐੱਮ. ਵੀ ਚੰਨੀ ਸਾਬ੍ਹ ਹੋਣਗੇ। ਚੰਨੀ ਸਾਬ੍ਹ ਨੂੰ ਮੈਂ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਉਹ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ’ਤੇ ਧਿਆਨ ਦੇਣ ਅਤੇ ਉਨ੍ਹਾਂ ਨੂੰ ਪੂਰਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਨੀ ਸਾਬ੍ਹ ਮੁੱਖ ਮੰਤਰੀ ਦੀ ਕੁਰਸੀ ਦਾ ਸਟੇਟਸ ਨਾ ਹੇਠਾਂ ਕਰਵਾਉਣ ਸਗੋਂ ਨਵਜੋਤ ਸਿੰਘ ਸਿੱਧੂ ਵਰਗਿਆਂ ਨੂੰ ਦੱਸਣ ਕਿ ਮੈਂ ਮੁੱਖ ਮੰਤਰੀ ਹਾਂ, ਤੁਸੀਂ ਨਹੀਂ। ਸਰਕਾਰ ਫ਼ੈਸਲੇ ਉਹ ਕਰੇ ਜਿਸ ਨਾਲ ਪੰਜਾਬ ਨੂੰ ਫਾਇਦਾ ਹੋਵੇ। ਉਥੇ ਹੀ ਉਨ੍ਹਾਂ ਬੇਅਦਬੀ ਦੇ ਮਾਮਲੇ ’ਤ ਬੋਲਦੇ ਹੋਏ ਕਿਹਾ ਕਿ ਬੇਅਦਬੀ ਦੇ ਮਾਮਲੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਅਸਲੀ ਦੋਸ਼ੀਆਂ ਨੂੰ ਫੜ ਕੇ ਸਰਕਾਰ ਨੂੰ ਅੰਦਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਤੋਂ ਪਹਿਲਾਂ ਚਰਨਜੀਤ ਚੰਨੀ ਨੂੰ ਆਇਆ ਸੀ ਰਾਹੁਲ ਗਾਂਧੀ ਦਾ ਫ਼ੋਨ, ਜਾਣੋ ਕੀ ਹੋਈ ਸੀ ਗੱਲਬਾਤ
ਇਕ ਹਫ਼ਤਾ ਬੀਤਣ ਲੱਗਾ ਨਹੀਂ ਬਣੀ ਅਜੇ ਤੱਕ ਕੈਬਨਿਟ
ਉਨ੍ਹਾਂ ਕਿਹਾ ਕਿ ਇਕ ਹਫ਼ਤਾ ਬੀਤਣ ਲੱਗਾ ਹੈ ਪਰ ਅਜੇ ਤੱਕ ਨਵੀਂ ਕੈਬਨਿਟ ਨਹੀਂ ਬਣੀ ਹੈ। ਬੜੇ ਅਫ਼ਸੋਸ ਦੀ ਗੱਲ ਹੈ ਕਿ ਕੈਬਨਿਟ ਪੰਜਾਬ ਦੀ ਬਣਨੀ ਹੈ ਤਾਂ ਮੁੱਖ ਮੰਤਰੀ ਦਿੱਲੀ ਬੈਠੇ ਹਨ ਅਤੇ ਉਨ੍ਹਾਂ ਤੋਂ ਕਿਸ ਨੂੰ ਮੰਤਰੀ ਬਣਾਉਣਾ ਹੈ, ਦੇ ਹੁਕਮ ਲੈ ਰਹੇ ਹਨ। ਜਿਹੜੇ ਮੁੱਖ ਮੰਤਰੀ ਨੂੰ ਫ਼ੈਸਲੇ ਕਰਨੇ ਚਾਹੀਦੇ ਹਨ ਉਹ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਫ਼ਸਰਾਂ ਨੂੰ ਬੁਲਾ ਕੇ ਕਰ ਰਿਹਾ ਹੈ। ਫ਼ੈਸਲੇ ਮੁੱਖ ਮੰਤਰੀ ਨੂੰ ਕਰਨੇ ਚਾਹੀਦੇ ਹਨ ਨਾਕਿ ਕਾਂਗਰਸ ਦੇ ਪ੍ਰਧਾਨ ਨੂੰ। ਸਰਕਾਰ ਦਾ ਇਨਰੈਸਟ ਵਾਅਦੇ ਪੂਰੇ ਕਰਨ ਵੱਲ ਨਹੀਂ ਹਨ।
ਇਹ ਵੀ ਪੜ੍ਹੋ :ਪਲਾਂ 'ਚ ਉਜੜਿਆ ਪਰਿਵਾਰ, ਭੋਗਪੁਰ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਪਿਤਾ-ਪੁੱਤਰ ਸਣੇ ਪੁੱਤਰੀ ਦੀ ਮੌਤ
ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਸਰਕਾਰ ਦੇਵੇ ਕੰਪੋਸੇਸ਼ਨ
ਅੱਗੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਰਮੇ ਦਾ ਬਹੁਤ ਵੱਡਾ ਨੁਕਸਾਨ ਬਠਿੰਡਾ, ਮਾਨਸਾ ’ਚ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੇਲੇ ਵੀ ਇਕ ਵਾਰ ਨਰਮੇ ਦਾ ਨੁਕਸਾਨ ਹੋਇਆ ਸੀ ਤਾਂ ਸਰਕਾਰ 600-700 ਕਰੋੜ ਕੰਪੋਸੇਸ਼ਨ ਦਿੱਤਾ ਸੀ। ਪੰਜਾਬ ਸਰਕਾਰ ਨੂੰ ਵੀ ਮੈਂ ਬੇਨਤੀ ਕਰਦਾ ਹਾਂ ਕਿ ਨਰਮੇ ਦੇ ਨੁਕਸਾਨ ਦੀ ਹੋਈ ਗਿਰਦਾਵਰੀ ਕਰਕੇ ਸਾਰਾ ਕੰਪੋਸੇਸ਼ਨ ਸਰਕਾਰ ਨੂੰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ