ਅਕਾਲੀ ਦਲ ਵੱਲੋਂ ਲਖੀਮਪੁਰ ਘਟਨਾ ਦੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਦੇਣ ਦਾ ਐਲਾਨ

10/09/2021 1:24:21 PM

ਜਲੰਧਰ— ਲਖੀਮਪੁਰ ਖੀਰੀ ’ਚ ਹੋਈ ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ 5-5 ਲੱਖ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਵੱਲੋਂ ਫੇਸਬੁੱਕ ’ਤੇ ਦਿੱਤੀ ਗਈ। ਸੁਖਬੀਰ ਬਾਦਲ ਨੇ ਤਸਵੀਰਾਂ ਸਾਂਝੀਆਂ ਕਰਕੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਨੇ ਲਖੀਮਪੁਰ ਖੀਰੀ ਦੁਖਾਂਤ ਦੇ ਪੰਜ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਸਮੇਤ ਸਿੱਖਿਆ ਸਬੰਧੀ ਮਦਦ ਦੇਣ ਦੀ ਪੇਸ਼ਕਸ਼ ਕਰਨ ਦੇ ਨਾਲ-ਨਾਲ 5-5 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ। ਅੱਗੇ ਲਿੱਖਦੇ ਹੋਏ ਉਨ੍ਹਾਂ ਕਿਹਾ ਕਿ ਇਹ ਜਾਣ ਕੇ ਦੁੱਖ ਲੱਗਿਆ ਕਿ ਇਸ ਜਾਨੀ ਨੁਕਸਾਨ ਨਾਲ ਪਰਿਵਾਰ ਬਹੁਤ ਬੁਰੀ ਤਰ੍ਹਾਂ ਨਾਲ ਟੁੱਟ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਯੂ. ਪੀ. ਸਰਕਾਰ ਨੂੰ ਅਪੀਲ ਕਰਦੇ ਹੋਏ ਇਸ ਮਾਮਲੇ ’ਚ ਛੇਤੀ ਨਿਆਂ ਦੀ ਮੰਗ ਕੀਤੀ। 

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਪੁੱਜਾ ਅਕਾਲੀ ਦਲ ਦਾ ਵਫ਼ਦ, ਬੀਬੀ ਬਾਦਲ ਨੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ਼ ਕੀਤਾ ਸਾਂਝਾ

PunjabKesari

ਜਾਣੋ ਕੀ ਹੈ ਪੂਰਾ ਮਾਮਲਾ 
ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ।

ਇਹ ਹਾਦਸਾ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ’ਚ ਵਾਪਰਿਆ। ਐਤਵਾਰ ਨੂੰ ਲਖੀਮਪੁਰ ਖੀਰੀ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਪਹੁੰਚਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਤਿਕੁਨੀਆ ’ਚ ਵਿਵਾਦ ਹੋ ਗਿਆ। ਤਿਕੁਨੀਆ ’ਚ ਕਿਸਾਨ ਉੱਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਸਨ। ਰਿਪੋਰਟ ਮੁਤਾਬਕ ਉੱਪ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੁਝ ਭਾਜਪਾਈਆਂ ਅਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਸ ਦੇ ਬਾਅਦ ਭਾਜਪਾਈਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਹਿੰਸਾ ਤੋਂ ਬਾਅਦ ਗੁੱਸੇ ’ਚ ਆਏ ਕਿਸਾਨਾਂ ਨੇ ਕਈ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਸੀ। 

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਲਾਲਸਾ ਰਿਸ਼ਤਿਆਂ ’ਤੇ ਪਈ ਭਾਰੀ, ਦੋਸਤਾਂ ਨਾਲ ਮਿਲ ਕੇ ਪੁੱਤ ਨੇ ਕੀਤਾ ਪਿਤਾ ਦਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News