ਪੰਜਾਬ ਨੂੰ ਸਸਤੀ ਬਿਜਲੀ ਦੇਣ ਦੇ ਵਾਅਦੇ ਕਰਨ ਵਾਲੀ ਕਾਂਗਰਸ ਕੋਲੋਂ ਨਹੀਂ ਹੋ ਰਹੀ ਬਿਜਲੀ ਦੀ ਪੂਰਤੀ: ਸੁਖਬੀਰ ਬਾਦਲ

10/13/2021 5:03:36 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਪੰਡਿਤ)- ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਇਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਲਈ ਸਿਰਤੋੜ ਯਤਨ ਕੀਤੇ ਹਨ  ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੇ ਗ੍ਰਹਿ ਵਰਕਰ-ਮਿਲਣੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪੰਜਾਬ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹਿੰਦੇ ਹੋਏ ਸਮੁੱਚੇ ਪੰਜਾਬ ਦਾ ਵਿਕਾਸ ਹੋਇਆ ਹੈ, ਉੱਥੇ ਹੀ ਸੂਬੇ ਨੇ ਬੁਲੰਦੀਆਂ ਨੂੰ ਛੂਹਿਆ ਹੈ। 

ਇਹ ਵੀ ਪੜ੍ਹੋ: ਜੱਦੀ ਪਿੰਡ ਪਹੁੰਚੀ ਅੱਤਵਾਦੀਆਂ ਦੇ ਮੁਕਾਬਲੇ ਦੌਰਾਨ ਸ਼ਹੀਦ ਹੋਏ ਭੁਲੱਥ ਦੇ ਜਸਵਿੰਦਰ ਦੀ ਮ੍ਰਿਤਕ ਦੇਹ

PunjabKesari
ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁਫ਼ਤ ਅਤੇ ਸਸਤੀ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਅੱਜ ਮਹਿੰਗੇ ਰੇਟਾਂ 'ਤੇ ਵੀ ਪੰਜਾਬ ਵਾਸੀਆਂ ਲਈ ਬਿਜਲੀ ਦੀ ਪੂਰਤੀ ਨਹੀਂ ਕਰ ਪਾ ਰਹੀ ਜੋਕਿ ਸਰਕਾਰ ਦੀ ਬਹੁਤ ਵੱਡੀ ਨਾਲਾਇਕੀ ਅਤੇ ਲਾਪ੍ਰਵਾਹੀ ਦਾ ਸਬੂਤ ਹੈ। ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਸਪਾ ਆਗੂ ਗੁਰਲਾਲ ਸੈਲਾ, ਕਮਲਜੀਤ ਸਿੰਘ ਕੁਲਾਰ,ਕਮਲਜੀਤ ਸਿੰਘ ਤੁਲੀ,ਨਿਰਮਲ ਸਿੰਘ ਮੱਲੀ,ਰਜਿੰਦਰ ਸਿੰਘ ਕਠਾਣਾ, ਸਤਿੰਦਰ ਸਿੰਘ ਸੰਧੂ ,ਪ੍ਰਭਦੀਪ ਸਿੰਘ ਧਾਮੀ,ਸੁਖਵਿੰਦਰ ਸਿੰਘ ਬਾਜਵਾ ਪ੍ਰਿਥੀਪਾਲ ਸਿੰਘ ਦਾਤਾ,ਗੁਰਵਿੰਦਰ ਸਿੰਘ ਮੋਹਕਮਗੜ੍ਹ, ਗੁਰਵਿੰਦਰ ਸਿੰਘ ਸੋਢੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। 

ਇਹ ਵੀ ਪੜ੍ਹੋ: ਨੂਰਪੁਰਬੇਦੀ ਵਿਖੇ ਜੱਦੀ ਪਿੰਡ ਪਹੁੰਚੀ ਸ਼ਹੀਦ ਗੱਜਣ ਸਿੰਘ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਉਮੜਿਆ ਸੈਲਾਬ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News