ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਕਰਨ ਸਬੰਧੀ ਸੁਖਬੀਰ ਬਾਦਲ ਨੇ CM ਚੰਨੀ ਨੂੰ ਕੀਤੀ ਇਹ ਮੰਗ

Thursday, Nov 04, 2021 - 12:34 PM (IST)

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਕਰਨ ਸਬੰਧੀ ਸੁਖਬੀਰ ਬਾਦਲ ਨੇ CM ਚੰਨੀ ਨੂੰ ਕੀਤੀ ਇਹ ਮੰਗ

ਜਲੰਧਰ (ਵੈੈੱਬ ਡੈਸਕ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਮਾਨ ਨੂੰ ਛੂਹਣ ਵਾਲੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਚੰਨੀ ਸਰਕਾਰ ਨੂੰ ਕੀਮਤਾਂ ਵਿਚ ਕਟੌਤੀ ਕਰਨ ਦੀ ਮੰਗ ਕੀਤੀ ਹੈ।

PunjabKesari

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਤੇਲ ਦੀਆਂ ਵੱਧ ਰਹੀਆਂ ਉੱਚੀਆਂ ਕੀਮਤਾਂ ਪੀ. ਬੀ. ਆਈ. ਐੱਸ. ਦੀ ਜੇਬ ਨੂੰ ਖਾ ਰਹੀਆਂ ਹਨ। ਕੇਂਦਰ ਵੱਲੋਂ ਦਰਾਂ ’ਚ ਕੀਤੀ ਗਈ ਕਟੌਤੀ ਅੱਧਾ ਮਾਪਦੰਡ ਹੈ। ਉਨ੍ਹਾਂ ਕਿਹਾ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵੀ ਮੰਗ ਕਰਦੇ ਹਨ ਕਿ ਚਰਨਜੀਤ ਸਿੰਘ ਚੰਨੀ ਬਾਕੀ ਸੂਬਿਆਂ ਵੱਲ ਧਿਆਨ ਦਿੰਦੇ ਹੋਏ ਪੰਜਾਬ ਵਿਚ ਅਸਮਾਨ ਨੂੰ ਛੂਹ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 10 ਫ਼ੀਸਦੀ ਦੀ ਕਟੌਤੀ ਕਰਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਪੰਜਾਬ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। 

ਇਹ ਵੀ ਪੜ੍ਹੋ: 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਨੇ ਡੇਟਸ਼ੀਟ 'ਚ ਕੀਤੀ ਤਬਦੀਲੀ

ਜ਼ਿਕਰਯੋਗ ਹੈ ਕਿ ਦੀਵਾਲੀ ਤੋਂ ਬੁੱਧਵਾਰ ਕੇਂਦਰ ਸਰਕਾਰ ਨੇ ਲੋਕਾਂ ਨੂੰ ਤੋਹਫਾ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ। ਪੈਟਰੋਲ 'ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ। ਇਹ ਫ਼ੈਸਲਾ ਅੱਜ ਸਵੇਰ ਤੋਂ ਲਾਗੂ ਹੋ ਗਿਆ ਹੈ। ਵਿੱਤ ਮੰਤਰਾਲਾ ਨੇ ਕਿਹਾ ਕਿ ਹਾਲ ਹੀ ਦੇ ਮਹੀਨਿਆਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਿਸ਼ਵ ਪੱਧਰ 'ਤੇ ਉਛਾਲ ਆਇਆ ਹੈ। ਨਤੀਜੇ ਵਜੋਂ, ਹਾਲ ਹੀ ਦੇ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਵਿੱਤ ਮੰਤਰਾਲਾ ਨੇ ਕਿਹਾ ਕਿ ਦੁਨੀਆ ਦੇ ਦੇਸ਼ਾਂ 'ਚ ਹਰ ਤਰ੍ਹਾਂ ਦੀ ਊਰਜਾ ਦੀ ਕਮੀ ਅਤੇ ਵਧੀਆਂ ਕੀਮਤਾਂ ਦੇਖਣ ਨੂੰ ਮਿਲੀਆਂ ਹਨ। ਭਾਰਤ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਹਨ ਕਿ ਦੇਸ਼ ਵਿੱਚ ਊਰਜਾ ਦੀ ਕੋਈ ਕਮੀ ਨਾ ਰਹੇ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ’ਤੇ ਪਰਗਟ ਸਿੰਘ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News