ਸੁਖਬੀਰ ਬਾਦਲ ਦੇ ਕਾਂਗਰਸ 'ਤੇ ਰਗੜੇ, ਕਿਹਾ-ਰਾਜਾ ਵੜਿੰਗ ਕਾਂਗਰਸੀਆਂ ਦੀਆਂ ਬੱਸਾਂ ਕਿਉਂ ਨਹੀਂ ਕਰਦੇ ਬੰਦ

Friday, Nov 05, 2021 - 04:58 PM (IST)

ਲੁਧਿਆਣਾ (ਨਰਿੰਦਰ)- 1984 ਸਿੱਖ ਨਸਲਕੁਸ਼ੀ ਨੂੰ ਲੈ ਕੇ ਨਵੀਂ ਦਿੱਲੀ ਵਿੱਚ ਕਤਲ ਕੀਤੇ ਗਏ ਸਿੱਖਾਂ ਪਰਿਵਾਰਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਪਾਠ ਵਿਚ ਅੱਜ ਸੁਖਬੀਰ ਬਾਦਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਜੋ ਦਿੱਲੀ ਦੇ ਵਿੱਚ ਸਿੱਖ ਕਤਲੇਆਮ ਕੀਤਾ, ਉਸੇ ਦੇ ਮੱਦੇਨਜ਼ਰ ਰੱਖਦਿਆਂ ਹੋਇਆਂ ਸਾਰੇ ਪੰਜਾਬੀਆਂ ਨੂੰ ਕਾਂਗਰਸ ਨੂੰ ਨਕਾਰਨਾ ਚਾਹੀਦਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਪਹਿਲੀ ਹੀ ਕੈਬਨਿਟ ਦੇ ਵਿੱਚ ਪੀੜਤ ਪਰਿਵਾਰਾਂ ਦੇ ਮਸਲੇ ਹੱਲ ਕਰ ਦਿੱਤੇ ਜਾਣਗੇ। ਇਸ ਮੌਕੇ ਵਿਸ਼ਵਕਰਮਾ ਦਿਵਸ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਆਉਣ 'ਤੇ ਲੁਧਿਆਣਾ ਵਿੱਚ ਇਕ ਵੱਡਾ ਵਿਸ਼ਵਕਰਮਾ ਸਕਿਲ ਸੈਂਟਰ ਖੋਲ੍ਹਿਆ ਜਾਵੇਗਾ।

ਇਹ ਵੀ ਪੜ੍ਹੋ: ਫਗਵਾੜਾ ਵਿਖੇ ਵਿਸ਼ਵਕਰਮਾ ਮੰਦਰ ’ਚ ਨਤਮਸਤਕ ਹੋਏ CM ਚੰਨੀ, 2 ਕਰੋੜ ਦੇਣ ਦਾ ਕੀਤਾ ਐਲਾਨ

PunjabKesari

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਰਾਜਾ ਵੜਿੰਗ ਵੱਲੋਂ ਬੰਦ ਕੀਤੀਆਂ ਜਾ ਰਹੀਆਂ ਬੱਸਾਂ 'ਤੇ ਸਵਾਲ ਖੜ੍ਹੇ ਕਰਦੇ ਕਿਹਾ ਕਿ ਰਾਜਾ ਵੜਿੰਗ ਨੇ ਕਿਸੇ ਵੀ ਕਾਂਗਰਸੀ ਦੀ ਕੋਈ ਵੀ ਬੱਸ ਹੁਣ ਤੱਕ ਬੰਦ ਕਿਉਂ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਜਨੀਤਕ ਬਦਲਾਖੋਰੀ ਹੈ ਅਤੇ ਉਹ ਜੋ ਚਾਹੁੰਦਾ ਹੈ ਕਰੀ ਜਾਵੇ। ਸੁਖਬੀਰ ਬਾਦਲ ਨੇ ਇਸ ਮੌਕੇ ਪੈਟਰੋਲ-ਡੀਜ਼ਲ ਦੇ ਮੁੱਦੇ 'ਤੇ ਕਿਹਾ ਕਿ ਹੁਣ ਕੇਂਦਰ ਤੋਂ ਬਾਅਦ ਪੰਜਾਬ ਸਰਕਾਰ ਵੀ ਘੱਟੋ-ਘੱਟ ਪੈਟਰੋਲ ਅਤੇ ਡੀਜ਼ਲ 'ਤੇ 10 ਰੁਪਏ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ।

ਇਹ ਵੀ ਪੜ੍ਹੋ: ਤਿਉਹਾਰ ਵਾਲੇ ਦਿਨ ਘਰ ’ਚ ਛਾਇਆ ਮਾਤਮ, ਮਹਿਤਪੁਰ ਵਿਖੇ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਇਸ ਦੌਰਾਨ ਸੁਖਬੀਰ ਬਾਦਲ ਨੂੰ ਜਦੋਂ ਪ੍ਰਸ਼ਾਂਤ ਕਿਸ਼ੋਰ ਦੀ ਤਾਇਨਾਤੀ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਇਨ੍ਹਾਂ ਕਾਂਗਰਸੀਆਂ ਵੱਲੋਂ ਸਰਕਾਰ ਬਣਾਈ ਗਈ ਸੀ ਅਤੇ ਅੱਜ ਫਿਰ ਅਜਿਹਾ ਹੀ ਕੀਤਾ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਮਿਸ ਗਾਈਡਿਡ ਮਿਜ਼ਾਈਲ ਹੈ ਅਤੇ ਉਸ ਦਾ ਨਹੀਂ ਪਤਾ ਕਿ ਉਸ ਨੇ ਕਿੱਥੇ ਫਟਣਾ ਹੈ। 

ਇਹ ਵੀ ਪੜ੍ਹੋ: ਜਲੰਧਰ: ਦੀਵਾਲੀ ਵਾਲੀ ਰਾਤ ਛਾਬੜਾ ਸਵੀਟ ਦੁਕਾਨ ਨੇੜੇ ਸਥਿਤ ਸ਼ੋਅਰੂਮ ’ਚ ਲੱਗੀ ਅੱਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News