ਜਲੰਧਰ ਪਹੁੰਚੇ ਸੁਖਬੀਰ ਸਿੰਘ ਬਾਦਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
Thursday, Dec 02, 2021 - 01:40 PM (IST)
 
            
            ਜਲੰਧਰ/ਕਿਸ਼ਨਗੜ੍ਹ (ਵੈੱਬ ਡੈਸਕ, ਬੈਂਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਜਲੰਧਰ ਦੇ ਦੌਰੇ ’ਤੇ ਹਨ। ਸੁਖਬੀਰ ਸਿੰਘ ਬਾਦਲ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸੱਚਖੰਡ ਵਿਖੇ ਮੱਥਾ ਟੇਕਿਆ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂ ਹਾਜ਼ਰ ਸਨ।

ਇਥੇ ਦੱਸਣਯੋਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ’ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਹ ਰੋਡ ਸ਼ੋਅ ਕਰਤਾਰਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਸਾਂਝੇ ਉਮੀਦਵਾਰ ਦੇ ਤੌਰ ’ਤੇ ਉਤਾਰੇ ਗਏ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ’ਚ ਕੀਤਾ ਜਾ ਰਿਹਾ ਹੈ। ਵੱਡੇ ਰੋਡ ਸ਼ੋਅ ਦੌਰਾਨ ਸੁਖਬੀਰ ਸਿੰਘ ਬਾਦਲ ਬਲਵਿੰਦਰ ਕੁਮਾਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਰਹੇ ਹਨ।

ਇਥੇ ਪਹੁੰਚਣ ’ਤੇ ਸੁਖਬੀਰ ਸਿੰਘ ਬਾਦਲ ਦਾ ਵਰਕਰਾਂ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਦੌਰਾਨ ਵਰਕਰਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰਾਨ ਵੱਡੀ ਗਿਣਤੀ ’ਚ ਬਸਪਾ ਤੇ ਅਕਾਲੀ ਦਲ ਦੇ ਆਗੂ ਪਹੁੰਚੇ ਹੋਏ ਹਨ। ਸੁਖਬੀਰ ਸਿੰਘ ਬਾਦਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਧਰਤੀ ਡੇਰਾ ਬੱਲਾ ਵਿਖੇ ਵੀ ਨਤਮਸਤਕ ਹੋਏ। ਇਸ ਦੇ ਨਾਲ ਹੀ ਉਹ ਕਰਤਾਰਪੁਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕਰਨਗੇ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਜਲੰਧਰ ਵਿਖੇ ਕਾਂਸਟੇਬਲ ਦੀ ਭਰਤੀ ਲਈ ਆਏ ਮੁੰਡੇ-ਕੁੜੀਆਂ ਨੇ ਜਾਮ ਕੀਤਾ BSF ਚੌਂਕ


ਇਹ ਵੀ ਪੜ੍ਹੋ: ਕੀ ਮਨਜਿੰਦਰ ਸਿਰਸਾ ਬਣੇਗਾ ਅਕਾਲੀ-ਭਾਜਪਾ ਗਠਜੋੜ ਦੀ ਕੜੀ?
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            