ਸਰਕਾਰ ਬਣਨ ''ਤੇ ਬੀਬੀ ਜਗੀਰ ਕੌਰ ਦਾ ਨਾਮ ਪਹਿਲੇ 4 ਮੰਤਰੀਆਂ ''ਚ ਹੋਵੇਗਾ: ਸੁਖਬੀਰ ਬਾਦਲ
Saturday, Dec 11, 2021 - 05:55 PM (IST)

ਭੁਲੱਥ (ਰਜਿੰਦਰ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਵੱਲੋਂ ਹਲਕਾ ਭੁਲੱਥ ਦੇ ਕਸਬਾ ਨਡਾਲਾ ਵਿਖੇ ਰੱਖੀ ਗਈ ਰੈਲੀ ਵਿਚ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਭੁਲੱਥ ਪੰਥ ਦਾ ਹੈੱਡਕੁਆਰਟਰ ਹੈ ਅਤੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਬੀਬੀ ਜਗੀਰ ਕੌਰ ਦਾ ਨਾਮ ਪਹਿਲੇ ਤਿੰਨ-ਚਾਰ ਪ੍ਰਮੁੱਖ ਮੰਤਰੀਆਂ 'ਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਕੋਈ ਵੀ ਬੱਚਾ ਪੜ੍ਹਾਈ ਲਈ ਕਰਜ਼ਾ ਨਾ ਚੁੱਕੇ ਜਿਸ ਲਈ ਸਰਕਾਰ ਬਣਦੇ ਸਾਰ ਹੀ ਅਸੀਂ ਇਕ ਹਜ਼ਾਰ ਕਰੋੜ ਰੁਪਏ ਦੀ ਲਿਮਟ ਬਣਾਵਾਂਗੇ, ਜਿਸ ਦਾ ਵਿਆਜ ਵੀ ਸਰਕਾਰ ਦੇਵੇਗੀ ਅਤੇ ਇਸ ਰਾਸ਼ੀ ਵਿੱਚੋਂ ਹਿੰਦੁਸਤਾਨ ਜਾਂ ਵਿਦੇਸ਼ ਵਿਚ ਪੜ੍ਹਨ ਵਾਲੇ ਬੱਚਿਆਂ ਦੀ ਦਸ ਲੱਖ ਰੁਪਏ ਤੱਕ ਦੀ ਫ਼ੀਸ ਦੀ ਅਦਾਇਗੀ ਹੋਵੇਗੀ।
ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਐਲਾਨ ਕੀਤਾ ਕਿ ਮਾਝੇ ਅਤੇ ਦੋਆਬੇ ਦੀਆਂ ਸੀਟਾਂ ਦੀ ਕੰਪੇਨ ਅਤੇ ਮੋਨੀਟਰਿੰਗ ਵੀ ਤੁਸੀਂ ਕਰੋ। ਇਸ ਮੌਕੇ ਹਲਕਾ ਭੁਲੱਥ ਤੋਂ ਅਕਾਲੀ- ਬਸਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 'ਤੇ ਵਿਅੰਗ ਵੀ ਕੱਸੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਅਸੀਂ ਕਾਂਗਰਸ ਦੇ ਜ਼ੁਲਮ ਖ਼ਿਲਾਫ਼ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਾਉਣੀ ਹੈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਰਕਾਰ ਬਣਨ ’ਤੇ ਬਸਪਾ ਕੋਟੇ ਤੋਂ ਹੋਵੇਗਾ ਇਕ ਡਿਪਟੀ ਸੀ.ਐੱਮ.
ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਜਿਲਾ ਪ੍ਰੀਸ਼ਦ ਮੈਂਬਰ ਰਜਨੀਤ ਕੌਰ ਡੇਜੀ, ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ, ਲਖਵਿੰਦਰ ਸਿੰਘ ਵਿਜੋਲਾ, ਸੁਖਵੰਤ ਸਿੰਘ ਤੱਖਰ, ਰਣਜੀਤ ਸਿੰਘ ਰਿੰਪੀ, ਜੋਗਿੰਦਰਪਾਲ ਮਰਵਾਹਾ, ਖੁਸ਼ਵੰਤ ਸਿੰਘ ਪੰਨੂੰ, ਵਿਕਰਮਜੀਤ ਸਿੰਘ ਵਿੱਕੀ, ਬਲਵਿੰਦਰ ਸਿੰਘ ਬਿੱਟੂ, ਦਲਜੀਤ ਸਿੰਘ ਖਾਲਸਾ, ਜਗਜੀਤ ਸਿੰਘ ਖ਼ਾਸਰੀਆ, ਪ੍ਰਗਟ ਸੰਧੂ, ਪਰਮਜੀਤ ਸਿੰਘ ਵਿੱਕੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ’ਚ ਦਿੱਲੀ ਦੇ ਮੁਕਾਬਲੇ ਸਿਹਤ ਸਹੂਲਤਾਂ ਬਿਹਤਰ, ‘ਆਪ’ ਨੂੰ ਬਹਿਸ ਦੀ ਚੁਣੌਤੀ : ਓ. ਪੀ. ਸੋਨੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ