ਹੁਸ਼ਿਆਰਪੁਰ ਵਿਖੇ ਸੁਖਬੀਰ ਬਾਦਲ ਨੇ ਕੇਜਰੀਵਾਲ ਤੇ ਚੰਨੀ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ

Thursday, Dec 30, 2021 - 04:14 PM (IST)

ਹੁਸ਼ਿਆਰਪੁਰ (ਘੁੰਮਣ)- ਪੰਜਾਬ ਦੀ ਪਿਕਚਰ ਬਿਲਕੁਲ ਕਲੀਅਰ ਹੋ ਚੁੱਕੀ ਹੈ ਅਤੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਬੀਰ ਸਿੰਘ ਬਾਦਲ ਨੇ ਅੱਜ ਹੁਸ਼ਿਆਰਪੁਰ ਵਿਖੇ ਪ੍ਰੈੱਸ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ, ਜੋ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਖੜ੍ਹਦੀ ਆਈ ਹੈ। ਲੋਕ ਉਸ ਨੂੰ ਮੁੜ ਸੱਤਾ ’ਚ ਲਿਆਉਣਗੇ। ਉਨ੍ਹਾਂ ਕਿਹਾ ਕਿ ਨੈਸ਼ਨਲ ਪਾਰਟੀਆਂ ਦੇ ਆਪਣੇ ਹਿੱਤ ਹੁੰਦੇ ਹਨ, ਜਿਨ੍ਹਾਂ ਨੇ ਹੋਰ ਸੂਬਿਆਂ ਨੂੰ ਵੀ ਵੇਖਣਾ ਹੁੰਦਾ ਹੈ ਅਤੇ ਹਮੇਸ਼ਾ ਹੀ ਉਨ੍ਹਾਂ ਨੇ ਪੰਜਾਬ ਨੂੰ ਪਿੱਛੇ ਕੀਤਾ ਅਤੇ ਹੋਰ ਸੂਬਿਆਂ ਨੂੰ ਅੱਗੇ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਰੋਡ ਸ਼ੋਅ ਵੀ ਕੱਢਿਆ ਗਿਆ। 

PunjabKesari

ਨੈਸ਼ਨਲ ਪਾਰਟੀ ਦੇ ਸੂਬਾ ਲੀਡਰਾਂ ਕੋਲ ਕੋਈ ਅਧਿਕਾਰ ਨਹੀਂ ਹੁੰਦੇ। ਉਨ੍ਹਾਂ ਕੇਜਰੀਵਾਲ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਸ ਦੀ ਕਿਸੇ ਵੀ ਗੱਲ ’ਤੇ ਕੋਈ ਯਕੀਨ ਨਹੀਂ ਹੈ। ਕਦੇ ਉਹ ਕਹਿੰਦਾ ਹੈ ਕਿ ਐੱਸ. ਵਾਈ. ਐੱਲ. ਨਹਿਰ ਬਣਨੀ ਚਾਹੀਦੀ ਹੈ ਅਤੇ ਕਦੇ ਕਹਿੰਦਾ ਹੈ ਕਿ ਥਰਮਲ ਪਲਾਂਟ ਬੰਦ ਹੋਣੇ ਚਾਹੀਦੇ ਹਨ। ਉਹ ਸਿਰਫ਼ ਡਰਾਮੇਬਾਜ਼ੀਆਂ ਕਰ ਰਿਹਾ ਹੈ, ਜਿਸ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ। ਬਾਦਲ ਨੇ ਕਿਹਾ ਕਿ ਪੰਜਾਬ ਇਕ ਬਾਰਡਰ ਸਟੇਟ ਹੈ, ਇਥੇ ਲੋਕਾਂ ’ਚ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਜੋ ਕਿ ਅਕਾਲੀ ਦਲ ਅਤੇ ਬਸਪਾ ਕਰ ਸਕਦਾ ਹੈ। 
ਜਦੋਂ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੇ ਲੀਡਰਾਂ ਦਾ ਭਾਜਪਾ ’ਚ ਜਾਣ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਕੁਝ ਲੋਕ ਉਹ ਹਨ, ਜਿਨ੍ਹਾਂ ਨੂੰ ਟਿਕਟਾਂ ਨਹੀਂ ਮਿਲੀਆਂ, ਕੋਈ ਆਪਣੀ ਸਕਿਓਰਿਟੀ ਲੈਣ ਜਾ ਰਿਹਾ ਹੈ ਅਤੇ ਕੋਈ ਆਪਣੇ ਬਿਜਨੈੱਸ ਨੂੰ ਬਚਾਉਣ ਲਈ ਜਾ ਰਹੇ ਹਨ। ਇਹ ਸਿਰਫ਼ ਆਪਣੇ ਮੁਫ਼ਾਦਾਂ ਲਈ ਹੋਰ ਪਾਰਟੀਆਂ ’ਚ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਦਿਆਂ ਕਿਹਾ ਕਿ ਇਸ ਨੂੰ ਤਾਂ ਕਾਂਗਰਸ ਦੇ ਲੀਡਰ ਮੁੱਖ ਮੰਤਰੀ ਮੰਨਦੇ ਹੀ ਨਹੀਂ ਹਨ। ਉਨ੍ਹਾਂ ਨੇ ਇਸ ਦੇ ਝੰਡੇ ਹੇਠ ਚੋਣ ਵੀ ਨਹੀਂ ਲੜਨੀ। ਨਵਜੋਤ ਸਿੰਘ ਸਿੱਧੂ ਤਾਂ ਉਸ ਨੂੰ ਕੋਈ ਇੱਜ਼ਤ ਹੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਸੀ. ਐੱਮ. ਦਾ ਚਿਹਰਾ ਅਨਾਉਂਸ ਕਰੇ। 

ਇਹ ਵੀ ਪੜ੍ਹੋ: ਆਸ਼ਾ ਵਰਕਰਾਂ ਤੇ ਮਿਡ-ਡੇਅ-ਮੀਲ ਵਰਕਰਾਂ ਲਈ ਮੁੱਖ ਮੰਤਰੀ ਚੰਨੀ ਨੇ ਕੀਤੇ ਵੱਡੇ ਐਲਾਨ

PunjabKesari

ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ’ਚੋਂ ਕੀਤਾ ਬਾਹਰ
ਬੀਬੀ ਮਹਿੰਦਰ ਕੌਰ ਜੋਸ਼ ਦੇ ਆਜ਼ਾਦ ਚੋਣ ਲੜੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਨੂੰ ਪੱਕੇ ਤੌਰ ’ਤੇ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਪਹਿਲਾਂ ਉਸ ਨੂੰ ਵਾਪਸ ਲਿਆਉਣ ਦਾ ਇਕ ਮੌਕਾ ਦਿੱਤਾ ਗਿਆ ਸੀ ਪਰ ਦੋਬਾਰਾ ਇਹ ਮੌਕਾ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਵਰਿੰਦਰ ਸਿੰਘ ਬਾਜਵਾ ਸਾਬਕਾ ਮੈਂਬਰ ਰਾਜ ਸਭਾ ਦੀ ਪ੍ਰੇਰਣਾ ਸਦਕਾ ਵੱਡੀ ਗਿਣਤੀ ’ਚ ਲੋਕ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਵਿਚ ਸ਼ਾਮਲ ਹੋਏ। 

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ, ਦੱਸਿਆ ਸਿਰੇ ਦਾ ਫਰਾਡ ਆਦਮੀ

PunjabKesari

ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਉੜਮੁੜ ਟਾਂਡਾ, ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ, ਸੋਹਣ ਸਿੰਘ ਠੰਡਲ ਸਾਬਕਾ ਮੰਤਰੀ, ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲਾ ਪ੍ਰਧਾਨ ਸ਼ਹਿਰੀ, ਹਰਸਿਮਰਨ ਸਿੰਘ ਬਾਜਵਾ ਕੌਮੀ ਸੀਨੀ. ਮੀਤ ਪ੍ਰਧਾਨ ਯੂਥ ਅਕਾਲੀ ਦਲ, ਅੰਮ੍ਰਿਤਪਾਲ ਸਿੰਘ ਡੱਲੀ ਪ੍ਰਧਾਨ ਐੱਸ. ਓ. ਆਈ. ਵਿੰਗ ਦੋਆਬਾ ਜੋਨ, ਇਕਬਾਲ ਸਿੰਘ ਜੌਹਲ ਜ਼ਿਲਾ ਪ੍ਰਧਾਨ ਕਿਸਾਨ ਵਿੰਗ, ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਪ੍ਰੇਮ ਸਿੰਘ ਪਿੱਪਲਾਂਵਾਲਾ, ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ, ਜਸਵਿੰਦਰ ਸਿੰਘ ਖੁਣਖੁਣ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ, ਵਰਿੰਦਰ ਸਿੰਘ ਪਰਹਾਰ ਉਮੀਦਵਾਰ ਅਕਾਲੀ-ਬਸਪਾ ਗੱਠਜੋੜ ਹੁਸ਼ਿਆਰਪੁਰ ਆਦਿ ਸਮੇਤ ਕਈ ਅਕਾਲੀ ਤੇ ਬਸਪਾ ਆਗੂ ਮੌਜੂਦ ਸਨ। 

ਇਹ ਵੀ ਪੜ੍ਹੋ: ਅਨੁਸੂੁਚਿਤ ਜਾਤੀ ਦੇ ਸੀ. ਐੱਮ. ’ਤੇ ਭਾਜਪਾ ਦਾ ਯੂ-ਟਰਨ, ਅਸ਼ਵਨੀ ਸ਼ਰਮਾ ਨੇ ਦਿੱਤਾ ਵੱਡਾ ਬਿਆਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News