ਨਵਜੋਤ ਸਿੱਧੂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ ਭਵਿੱਖਬਾਣੀ, ਕਿਹਾ-ਪੰਜਾਬ ਨੂੰ ਕਰੇਗਾ ਬਰਬਾਦ (ਵੀਡੀਓ)

Monday, Aug 16, 2021 - 04:32 PM (IST)

ਨਵਜੋਤ ਸਿੱਧੂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ ਭਵਿੱਖਬਾਣੀ, ਕਿਹਾ-ਪੰਜਾਬ ਨੂੰ ਕਰੇਗਾ ਬਰਬਾਦ (ਵੀਡੀਓ)

ਜਲੰਧਰ- ‘ਜਗ ਬਾਣੀ’ ਦੇ ਬਹੁਚਰਚਿਤ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਗਈ। 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਜਿੱਥੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੇ ਕਈ ਅਣਸੁਣੇ ਕਿੱਸੇ ਵੀ ਦਰਸ਼ਕਾਂ ਨਾਲ ਸਾਂਝੇ ਕੀਤੇ, ਉਥੇ ਹੀ ਉਨ੍ਹਾਂ ਨੇ ਸਿਆਸੀ ਅਤੇ ਪੰਜਾਬ ਦੇ ਹਾਲਾਤ 'ਤੇ ਵੀ ਖੁੱਲ੍ਹ ਕੇ ਗੱਲਬਾਤ ਕੀਤੀ।  

PunjabKesari

ਇਸ ਪ੍ਰੋਗਰਾਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ਦੇ ਨਵੇਂ ਬਣਾਏ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਬੋਲਦੇ ਸੁਖਬੀਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤਾਂ ਅਜਿਹਾ ਇਨਸਾਨ ਹੈ, ਜਿਹੜਾ ਪੰਜਾਬ ਨੂੰ ਬਰਬਾਦ ਕਰ ਸਕਦਾ ਹੈ। ਉਨ੍ਹਾਂ ਦਾਅਵਾ ਕਰਦੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੀ ਪਾਰਟੀ ਨੂੰ ਵੀ ਬਰਬਾਦ ਕਰ ਦੇਵੇਗਾ। ਜਿੰਨੀ ਬੇਇੱਜ਼ਤੀ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੀਤੀ ਹੈ, ਇਹ ਕੈਪਟਨ 'ਤੇ ਹੀ ਹੁਣ ਨਿਰਭਰ ਕਰਦਾ ਹੈ ਕਿ ਉਹ ਇੰਨੀ ਬੇਇੱਜ਼ਤੀ ਸਹਿ ਸਕਦਾ ਹੈ ਜਾਂ ਨਹੀਂ। ਨਵਜੋਤ ਸਿੰਘ ਸਿੱਧੂ ਤਾਂ ਕੈਪਟਨ ਦੀ ਬੇਇੱਜ਼ਤੀ ਕਰਕੇ ਵੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ 'ਤੇ ਚੜ੍ਹ ਗਿਆ ਹੈ।  

ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ

ਸੁਖਬੀਰ ਨੇ ਕਿਹਾ ਕਿ ਸਾਨੂੰ ਹਮੇਸ਼ਾ ਲੀਡਰ ਉਹੀ ਚੁਣਨਾ ਚਾਹੀਦਾ ਹੈ, ਜਿਹੜਾ ਸੁਲਝਿਆ ਹੋਇਆ ਇਨਸਾਨ ਹੋਵੇ, ਜਿਸ ਦਾ ਕੋਈ ਵਿਜ਼ਨ ਹੋਵੇ, ਭਵਿੱਖ ਵਿਚ ਕੋਈ ਸੋਚ ਰੱਖਦਾ ਹੋਵੇ ਅਤੇ ਜਿਹੜਾ ਜ਼ਿੰਮੇਵਾਰ ਹੋਵੇ। ਹਸਾਉਣ ਵਾਲੇ ਤਾਂ ਅਸੀਂ ਟੀ. ਵੀ. ਵਿਚ ਕਈ ਵਾਰ ਵੇਖ ਸਕਦੇ ਹਾਂ। ਮੈਂ ਤਾਂ ਕਹਿਣਾ ਹਾਂ ਕਿ ਹਰ ਜ਼ਿਲ੍ਹੇ ਵੀ ਇਕ ਫੰਕਸ਼ਨ ਰੱਖ ਲਿਆ ਕਰਾਂਗੇ, ਜਿਸ ਵਿਚ ਹਸਾਉਣ ਵਾਲਿਆਂ ਨੂੰ ਬੁਲਾ ਲਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿਹੋ-ਜਿਹੇ ਹਾਲਾਤ ਬਣੇ ਹੋਏ ਹਨ, ਮੈਨੂੰ ਲੱਗਦਾ ਹੈ ਕਿ ਕਾਮੇਡੀ ਕਲਾਕਾਰ ਨੂੰ ਜ਼ਿਆਦਾ ਵੋਟਾਂ ਮਿਲਦੀਆਂ ਹਨ। ਇਹ ਸਭ ਮੁੱਖ ਮੰਤਰੀ 'ਤੇ ਹੀ ਨਿਰਭਰ ਕਰਦਾ ਹੈ ਕਿ ਕਿਸ ਨੂੰ ਚੁਣਨਾ ਚਾਹੀਦਾ ਹੈ, ਲੀਡਰ ਦੀ ਚੋਣ ਕਰਨ ਸਮੇਂ ਉਸ ਦੀ ਬੈਕਗਰਾਊਂਡ ਨੂੰ ਵੀ ਧਿਆਨ ਵਿਚ ਰੱਖਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਕਰਤਾਰਪੁਰ ਵਿਖੇ ਪ੍ਰਵਾਸੀ ਮਜ਼ਦੂਰ ਦਾ ਕੀਤਾ ਬੇਰਹਿਮੀ ਨਾਲ ਕਤਲ

PunjabKesari

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News