ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਰਿਸ਼ਵਤ ਮਾਮਲੇ ਨੂੰ ਲੈ ਕੇ ਕਹੀ ਵੱਡੀ ਗੱਲ

02/20/2023 6:29:37 PM

ਫਗਵਾੜਾ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਫਗਵਾੜਾ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਦੋਂ ਪੰਜਾਬ ਵਿਚ ਆਪਣੀ ਸਰਕਾਰ ਬਣਾਈ ਸੀ ਤਾਂ ਉਦੋਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਸਾਫ਼-ਸੁਥਰੀ ਹੋਵੇਗੀ। ਅਜੇ 10 ਮਹੀਨੇ ਹੀ ਸਰਕਾਰ ਬਣੇ ਨੂੰ ਹੋਏ ਹਨ ਤਾਂ ਚਾਰ ਵਿਧਾਇਕ ਤੇ ਮੰਤਰੀ ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਨੂੰ ਲੈ ਕੇ ਰੰਗੇ ਹੱਥੀਂ ਫੜੇ ਗਏ ਹਨ। 10 ਮਹੀਨਿਆਂ ਵਿਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਸਬੰਧੀ ਭਖਣ ਲੱਗੀ ਸਿਆਸਤ, ਕਈ ਵੱਡੇ ਅਕਾਲੀ ਤੇ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਲ

ਉਨ੍ਹਾਂ ਵੱਡੇ ਇਲਜ਼ਾਮ ਲਾਉਂਦੇ ਕਿਹਾ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਜੋ ਕਿ ਰਿਸ਼ਵਤ ਲੈਣ ਦੇ ਮਾਮਲੇ ਵਿਚ ਸ਼ਾਮਲ ਹੋਣ ਨੂੰ ਲੈ ਕੇ ਹਿਰਾਸਤ ਵਿਚ ਲਿਆ ਗਿਆ ਸੀ, ਉਹ ਸਹੀ ਮਾਇਨੇ ਵਿਚ ਇਕ ਡਿਕੈਤ ਹੈ। ਉਨ੍ਹਾਂ ਦੱਸਿਆ ਕਿ ਮੈਨੂੰ ਪੁਲਸ ਅਫ਼ਸਰਾਂ ਨੇ ਵੀ ਦੱਸਿਆ ਸੀ ਕਿ ਸਾਨੂੰ ਹੁਕਮ ਹੋਏ ਹਨ ਕਿ ਅਮਿਤ ਨੂੰ ਨਹੀਂ ਫੜਨਾ। ਇਸ ਦੇ ਬਾਅਦ ਪੀ. ਏ. ਨੂੰ ਗ੍ਰਿਫ਼ਤਾਰ ਕਰਕੇ ਉਸ 'ਤੇ ਕੇਸ ਪਾ ਦਿੱਤਾ ਗਿਆ। ਜਿਹੜੇ ਮਰਜ਼ੀ ਦਫ਼ਤਰ ਚਲੇ ਜਾਓ, ਉਥੇ ਸਿਰਫ਼ ਪੈਸਾ ਹੀ ਚੱਲ ਰਿਹਾ ਹੈ। ਪੰਜਾਬ ਵਿਚ ਅਜਿਹੇ ਹਾਲਾਤ ਬਣੇ ਹੋਏ ਹਨ ਕਿ ਆਮ ਇਨਸਾਨ ਦਫ਼ਤਰ ਵਿਚ ਪੈਸੇ ਤੋਂ ਬਿਨਾਂ ਕੋਈ ਕੰਮ ਹੀ ਨਹੀਂ ਕਰਵਾ ਸਕਦਾ। ਥਾਣਿਆਂ ਸਮੇਤ ਤਹਿਸੀਲਾਂ ਵਿਚ ਮਹੀਨਾ ਬੰਨ੍ਹਿਆ ਹੋਇਆ ਹੈ। 

ਉਨ੍ਹਾਂ ਕਿਹਾ ਕਿ 25 ਲੱਖ ਪਿੰਡ ਕੁੱਦੇ ਨੂੰ ਗਰਾਂਟ ਆਈ ਸੀ, ਜਿਸ ਵਿਚੋਂ 5 ਲੱਖ ਆਮ ਆਦਮੀ ਪਾਰਟੀ ਦਾ ਵਿਧਾਇਕ ਲੈ ਰਿਹਾ ਸੀ। ਪੰਜਾਬ ਵਿਚ ਕਾਨੂੰਨ ਵਿਵਸਥਾ ਬੇਹੱਦ ਖ਼ਰਾਬ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਪਾਰੀਆਂ ਦਾ ਰਹਿਣਾ ਮੁਸ਼ਿਕਲ ਹੋਇਆ ਪਿਆ ਹੈ ਅਤੇ ਫਿਰੌਤੀਆਂ ਦੇਣੀਆਂ ਪੈ ਰਹੀਆਂ ਹਨ। 10 ਮਹੀਨਿਆਂ ਵਿਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਸਾਰੇ ਫ਼ੈਸਲੇ ਕੇਜਰੀਵਾਲ ਕਰ ਰਿਹਾ ਹੈ। ਮੈਨੂੰ ਕਈ ਥਾਵਾਂ 'ਤੇ ਅਜਿਹੇ ਲੋਕ ਮਿਲ ਰਹੇ ਹਨ, ਜੋਕਿ ਇਹ ਕਹਿ ਰਹੇ ਹਨ ਕਿ ਉਹ ਪੰਜਾਬ ਵਿਚ ਨਹੀਂ ਰਹਿਣਾ ਚਾਹੁੰਦੇ। 'ਆਪ' ਦਾ ਸਿਰਫ਼ ਇਕੋ ਨਿਸ਼ਾਨਾ ਪੰਜਾਬ ਨੂੰ ਲੁੱਟਣਾ ਹੈ। 

ਇਹ ਵੀ ਪੜ੍ਹੋ : 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ’ਚ ਨਕਲ ਰੋਕਣ ਸਬੰਧੀ PSEB ਦੀ ਸਖ਼ਤੀ, ਜਾਰੀ ਕੀਤੇ ਇਹ ਹੁਕਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri