ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ: ਸੁਖਬੀਰ ਬਾਦਲ
Thursday, Mar 12, 2026 - 03:45 PM (IST)
ਮੋਗਾ/ਬਾਘਾ ਪੁਰਾਣਾ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਬਾਘਾ ਪੁਰਾਣਾ ਵਿਖੇ 'ਪੰਜਾਬ ਬਚਾਓ ਯਾਤਰਾ' ਦੀ 13ਵੀਂ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ, ਉਥੇ ਹੀ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਕਈ ਅਹਿਮ ਐਲਾਨ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਮਾਣ ਨਾਲ ਕਹਿੰਦਾ ਹਾਂ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਲੰਬੀ ਹਲਕੇ ਤੋਂ ਵੀ ਵੱਧ ਲੀਡ ਬਾਘਾ ਪੁਰਾਣਾ ਤੋਂ ਹੁੰਦੀ ਰਹੀ ਹੈ। ਮੋਗਾ ਸ਼ਹਿਰ ਵਿਚ ਜਿੰਨੇ ਵੀ ਕੰਪਲੈਕਸ ਬਣੇ ਹੋਏ ਹਨ, ਉਹ ਸਾਰੇ ਹੀ ਅਕਾਲੀ ਦਲ ਦੀ ਦੇਣ ਹਨ।
ਪੰਜਾਬ ਦੇ ਹਾਲਾਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਅੱਜ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਵਪਾਰੀਆਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਅੱਜ ਨਸ਼ੇ ਦੀ ਵਿਕਰੀ ਘਰ -ਘਰ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੋਵੇਂ ਹੱਥਾਂ ਨਾਲ ਪੰਜਾਬ ਨੂੰ ਲੁੱਟਣ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਭਾਜਪਾ, ਕਾਂਗਰਸ ਭਾਵੇਂ ਆਮ ਆਦਮੀ ਪਾਰਟੀ ਹੋਵੇ, ਜਿਨ੍ਹਾਂ ਦਰਦ ਲੋਕਾਂ ਦੇ ਪ੍ਰਤੀ ਅਕਾਲੀ ਦਲ ਵਿਚ ਰਿਹਾ ਹੈ, ਉਹ ਕਿਸੇ ਵੀ ਪਾਰਟੀ ਵਿਚ ਨਹੀਂ ਹੈ। ਪੰਜਾਬ ਵਿਚ ਮਾਹੌਲ ਖ਼ਰਾਬ ਕਰਨ ਵਾਲੇ ਝਾੜੂ ਵਾਲੇ ਹੀ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਖ਼ਤਮ ਕਰਨ ਲਈ ਮੈਨੂੰ ਨਿਸ਼ਾਨਾ ਬਣਾਇਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਸਿਆਸਤ ਵਿਚੋਂ ਕੱਢਿਆ ਜਾਵੇ। ਵਿਰੋਧੀ ਧਿਰਾਂ ਵੱਲੋਂ ਮੇਰੇ 'ਤੇ ਹਮਲੇ ਤੱਕ ਕਰਵਾਏ ਗਏ ਪਰ ਪਰਮਾਤਮਾ ਨੇ ਮੈਨੂੰ ਬਚਾ ਕੇ ਰੱਖਿਆ।
ਇਹ ਵੀ ਪੜ੍ਹੋ: Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋ-ਤੇਹਰਵੀਂ! ਖਾਰ ਗੱਡੀ ਦੇ ਅੰਦਰਲਾ ਨਜ਼ਾਰਾ ਵੇਖ ਉੱਡੇ ਹੋਸ਼

ਇਸ ਦੌਰਾਨ ਉਨ੍ਹਾਂ ਵੱਡੇ ਐਲਾਨ ਕਰਦੇ ਹੋਏ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ।
ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ 'ਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।
ਇਹ ਵੀ ਪੜ੍ਹੋ: ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ। ਇਸ ਰੈਲੀ ਵਿੱਚ ਸਿਕੰਦਰ ਸਿੰਘ ਮਲੂਕਾ ਸਮੇਤ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ, ਜਿਨ੍ਹਾਂ ਨੇ ਇਲਾਕੇ ਦੇ ਵਿਕਾਸ ਲਈ ਸੁਖਬੀਰ ਬਾਦਲ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
