ਪੁੰਛ ਦੇ ਗੁਰੂ ਘਰ ''ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ
Wednesday, May 07, 2025 - 04:11 PM (IST)

ਜਲੰਧਰ/ਚੰਡੀਗੜ੍ਹ- ਪਾਕਿਸਤਾਨੀ ਫ਼ੌਜ ਵੱਲੋਂ ਪੁੰਛ 'ਚ ਕੀਤੇ ਗਏ ਹਮਲੇ ਵਿਚ 3 ਸਿੰਘਾਂ ਦੀ ਸ਼ਹਾਦਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਕਿਸਤਾਨੀ ਫ਼ੌਜਾਂ ਵੱਲੋਂ ਪੁੰਛ ਦੇ ਪਵਿੱਤਰ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ 'ਤੇ ਕੀਤੇ ਗਏ ਅਣਮਨੁੱਖੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿੱਚ ਤਿੰਨ ਨਿਰਦੋਸ਼ ਗੁਰਸਿੱਖ, ਜਿਨ੍ਹਾਂ ਵਿੱਚ ਭਾਈ ਅਮਰੀਕ ਸਿੰਘ ਜੀ (ਇਕ ਰਾਗੀ ਸਿੰਘ), ਭਾਈ ਅਮਰਜੀਤ ਸਿੰਘ ਅਤੇ ਭਾਈ ਰਣਜੀਤ ਸਿੰਘ ਸ਼ਾਮਲ ਸਨ, ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ।
ਇਹ ਵੀ ਪੜ੍ਹੋ: ਜਲੰਧਰ 'ਚ ਲੋਕ ਕਰਨ ਲੱਗੇ ਰਾਸ਼ਨ ਇਕੱਠਾ, ਸ਼ਾਪਿੰਗ ਮਾਲ ਦੇ ਬਾਹਰ ਲੱਗੀ ਭੀੜ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮ੍ਰਿਤਕ ਗੁਰਸਿੱਖਾਂ ਦੇ ਪਰਿਵਾਰਾਂ ਨਾਲ ਪੂਰੀ ਏਕਤਾ ਦਾ ਪ੍ਰਗਟਾਵਾ ਕਰਦਾ ਹੈ। ਗੁਰੂ ਸਾਹਿਬ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਅਸੀਂ ਮੰਗ ਕਰਦੇ ਹਾਂ ਕਿ ਸ਼ਹੀਦਾਂ ਨੂੰ ਉਨ੍ਹਾਂ ਦੀ ਕੁਰਬਾਨੀ ਲਈ ਸਨਮਾਨਤ ਕੀਤਾ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਉਨ੍ਹਾਂ ਦੇ ਦੁੱਖ਼ ਦੀ ਘੜੀ ਵਿੱਚ ਉਨ੍ਹਾਂ ਦੀ ਮਦਦ ਲਈ ਢੁੱਕਵਾਂ ਮੁਆਵਜ਼ਾ ਮਿਲੇ।
ਇਹ ਵੀ ਪੜ੍ਹੋ: ਜਲੰਧਰ 'ਚ ਅੱਜ ਹੋਣ ਵਾਲੇ ਬਲੈਕਆਊਟ ਦਰਮਿਆਨ ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਖ਼ਾਸ ਅਪੀਲ
ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਦੇਸ਼ ਦੀ ਰਾਖੀ ਲਈ ਤਲਵਾਰ ਬਣ ਕੇ ਰਹੇ ਹਨ ਅਤੇ ਬਣੇ ਰਹਿਣਗੇ। ਅਸੀਂ ਆਪਣੀਆਂ ਹਥਿਆਰਬੰਦ ਫ਼ੌਜਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਸਾਡਾ ਦੇਸ਼ ਸ਼ਾਂਤੀ ਵਿੱਚ ਵਿਸ਼ਵਾਸ਼ ਰੱਖਦੇ ਹਨ, ਜੇਕਰ ਸਾਡੇ ਸਨਮਾਨ ਨੂੰ ਦੁਸ਼ਮਣ ਦੁਆਰਾ ਚੁਣੌਤੀ ਦਿੱਤੀ ਜਾਂਦੀ ਹੈ ਤਾਂ ਅਸੀਂ ਆਪਣੇ ਦੇਸ਼ ਭਗਤੀ ਦੇ ਫਰਜ਼ਾਂ ਨੂੰ ਪੂਰਾ ਕਰਨ ਲਈ ਹਰ ਹੀਲਾ ਵਰਤਾਂਗੇ।
ਜ਼ਿਕਰਯੋਗ ਹੈ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨੀ ਫ਼ੌਜ ਨੇ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਅੰਨ੍ਹੇਵਾਹ ਗੋਲ਼ੀਬਾਰੀ ਕੀਤੀ, ਜਿਸ ਵਿੱਚ 10 ਨਾਗਰਿਕ ਮਾਰੇ ਗਏ ਅਤੇ 33 ਜ਼ਖ਼ਮੀ ਹੋ ਗਏ। ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ ਨੂੰ ਢੁੱਕਵਾਂ ਜਵਾਬ ਦਿੱਤਾ ਹੈ। ਇਸ ਦੌਰਾਨ ਪਾਕਿਸਤਾਨ ਫ਼ੌਜ ਵੱਲੋਂ ਪੁੰਛ ਦੇ ਪਵਿੱਤਰ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜਿਸ ਤੋਂ ਬਾਅਦ 3 ਗੁਰ ਸਿੱਖਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ 'ਚ ਧਮਾਕਾ! ਆਵਾਜ਼ ਸੁਣ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e