ਜਲੰਧਰ ਦੇ ਗੁਰਦੁਆਰਾ ਤੱਲ੍ਹਣ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ, ਮਾਨ ਸਰਕਾਰ ''ਤੇ ਕੱਸੇ ਤੰਜ

Wednesday, Feb 15, 2023 - 06:18 PM (IST)

ਜਲੰਧਰ (ਸੋਨੂੰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਲੰਧਰ ਦੇ ਗੁਰਦੁਆਰਾ ਤੱਲ੍ਹਣ ਸਾਹਿਬ ਨਤਮਸਤਕ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਇਕ ਇਸ਼ਤਿਹਾਰ ਦਿੱਤਾ ਗਿਆ ਹੈ, ਜਿਸ 'ਚ ਉਨ੍ਹਾਂ ਲਿਖਿਆ ਹੈ ਕਿ 10 ਮਹੀਨਿਆਂ 'ਚ ਪੰਜਾਬ 'ਚ 40000 ਕਰੋੜ ਰੁਪਏ ਦੀਆਂ ਫੈਕਟਰੀਆਂ ਲਗਾਈਆਂ ਗਈਆਂ ਹਨ ਅਤੇ ਨਾਲ ਹੀ ਢਾਈ ਲੱਖ ਬੱਚਿਆਂ ਨੂੰ ਨੌਕਰੀ ਦਿੱਤੀ ਗਈ ਹੈ। 

ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਨੂੰ ਇਹੀ ਕਹਿਣਾ ਚਾਹੁੰਦੇ ਹਨ ਕਿ ਝੂਠ ਬੋਲਣ ਵਾਲਿਆਂ ਨੂੰ ਵੀ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਸਿਰਫ਼ ਝੂਠ ਬੋਲਣ ਦਾ ਸਾਢੇ 700 ਕਰੋੜ ਰੁਪਇਆ ਰੱਖਿਆ ਹੋਇਆ ਹੈ। ਜੇਕਰ ਇਹੀ ਪੈਸੇ ਇਹ ਸਰਕਾਰ ਬਜ਼ੁਰਗਾਂ ਦੀ ਪੈਨਸ਼ਨ ਲਈ ਦਿੰਦੀ ਤਾਂ ਸ਼ਾਇਦ ਚੰਗਾ ਹੁੰਦਾ ਜਦੋਂ ਤੋਂ ਇਹ ਸਰਕਾਰ ਆਈ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਕੁੜੀ ਨੂੰ ਸ਼ਗਨ ਸਕੀਮ ਤਹਿਤ ਸ਼ਗਨ ਨਹੀਂ ਦਿੱਤਾ ਗਿਆ। 

ਇਹ ਵੀ ਪੜ੍ਹੋ : ਰਿਸ਼ਵਤ ਦੇਣ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ 'ਤੇ ਵਿਜੀਲੈਂਸ ਦਾ ਛਾਪਾ

PunjabKesari

ਉਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਇਕ ਬਿਆਨ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਰਾਜਪਾਲ ਕੋਈ ਸਵਾਲ ਨਹੀਂ ਕਰ ਸਕਦਾ, ਇਸ ਬਾਰੇ ਪੰਜਾਬ ਦਾ ਨਾਗਰਿਕ ਹੀ ਗੱਲ ਕਰ ਸਕਦਾ ਹੈ। ਇਸ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਕੀ ਕੇਜਰੀਵਾਲ ਪੰਜਾਬ ਦਾ ਹੈ। ਜੋ ਪੂਰੀ ਪੰਜਾਬ ਸਰਕਾਰ ਚਲਾ ਰਿਹਾ ਹੈ।

ਇਹ ਵੀ ਪੜ੍ਹੋ : ਜਿਮਖਾਨਾ ਕਲੱਬ ਦੀ ਮੈਨੇਜਮੈਂਟ ’ਤੇ ਕੇਸ ਦਰਜ ਕਰਨ ਵਾਲੀ ਜਲੰਧਰ ਪੁਲਸ ਨੇ ਕੁਝ ਹੀ ਘੰਟਿਆਂ ’ਚ ਲਿਆ ਯੂ-ਟਰਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News