ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਪਰਿਵਾਰ ਸਣੇ ਪਾਈ ਵੋਟ, ਮੀਡੀਆ ਨਾਲ ਕੀਤੀ ਗੱਲਬਾਤ (ਤਸਵੀਰਾਂ)

06/01/2024 11:32:18 AM

ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਣੇ ਫਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿਖੇ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਕੀਤਾ। ਉਨ੍ਹਾਂ ਨਾਲ ਹਰਸਿਮਰਤ ਕੌਰ ਬਾਦਲ ਅਤੇ ਬੱਚੇ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਬਠਿੰਡਾ 'ਚ AAP ਦੇ ਗੁਰਮੀਤ ਸਿੰਘ ਖੁੱਡੀਆਂ ਸਣੇ ਜਾਣੋ ਕਿਹੜੇ ਉਮੀਦਵਾਰਾਂ ਨੇ ਪਾਈ ਵੋਟ (ਤਸਵੀਰਾਂ)

PunjabKesari

ਅਕਾਲੀ ਦਲ ਵਲੋਂ ਇਸ ਹਲਕੇ 'ਚ ਨਰਦੇਵ ਸਿੰਘ ਬੋਬੀ ਮਾਨ ਨੂੰ ਉਮੀਦਵਾਰ ਖੜ੍ਹਾ ਕੀਤਾ ਗਿਆ ਹੈ, ਜਦੋਂ ਕਿ ਭਾਜਪਾ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ, ਕਾਂਗਰਸ ਵਲੋਂ ਸ਼ੇਰ ਸਿੰਘ ਘੁਬਾਇਆ ਅਤੇ ਆਮ ਆਦਮੀ ਪਾਰਟੀ ਵਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਬਣਾਇਆ ਗਿਆ ਹੈ।

PunjabKesari

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਪੋਲਿੰਗ ਬੂਥ ਵਿਖੇ ਪ੍ਰਤਾਪ ਸਿੰਘ ਬਾਜਵਾ ਨੇ ਪਾਈ ਵੋਟ
ਉਨ੍ਹਾਂ ਕਿਹਾ ਕਿ ਅੱਜ ਰਾਸ਼ਟਰੀ ਪਾਰਟੀਆਂ ਅਤੇ ਪੰਜਾਬ ਦੇ ਲੋਕਾਂ ਦੀ ਪਾਰਟੀ ਵਿਚਕਾਰ ਮੁਕਾਬਲਾ ਹੈ। ਉਨ੍ਹਾਂ ਨੇ ਲੋਕਾਂ ਨੂੰ ਘਰਾਂ ਤੋਂ ਨਿਕਲ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News