ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
Thursday, Dec 18, 2025 - 01:25 PM (IST)
ਚੰਡੀਗੜ੍ਹ (ਪ੍ਰੀਕਸ਼ਿਤ)- 8 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ। ਉਨ੍ਹਾਂ ਦੇ ਅਦਾਲਤ ’ਚ ਪੇਸ਼ ਨਾ ਹੋਣ ’ਤੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਰਾਹੁਲ ਗਰਗ ਦੀ ਅਦਾਲਤ ਨੇ ਇਹ ਕਾਰਵਾਈ ਕੀਤੀ।
ਇਹ ਮਾਮਲਾ 2017 ’ਚ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਤੇ ਮੋਹਾਲੀ ਵਾਸੀ ਰਾਜਿੰਦਰ ਪਾਲ ਸਿੰਘ ਵੱਲੋਂ ਦਾਇਰ ਸ਼ਿਕਾਇਤ ਨਾਲ ਜੁੜਿਆ ਹੈ। ਕੇਸ ਆਈ. ਪੀ. ਸੀ. ਦੀ ਧਾਰਾ 499 (ਮਾਣਹਾਨੀ) ਤਹਿਤ ਦਰਜ ਕੀਤਾ ਗਿਆ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ 9 ਜਨਵਰੀ 2026 ਤੈਅ ਕੀਤੀ ਹੈ।
