ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

Friday, Nov 24, 2023 - 05:46 AM (IST)

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੋ ਸਿੱਖ ਵਕੀਲਾਂ ਹਰਮੀਤ ਸਿੰਘ ਗਰੇਵਾਲ ਤੇ ਦੀਪਿੰਦਰ ਸਿੰਘ ਨਲਵਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਸੁਪਰੀਮ ਕੋਰਟ ਕਾਲਜੀਅਮ ਵੱਲੋਂ ਸਿਫਾਰਸ਼ ਕੀਤੇ ਜਾਣ ਦੇ ਬਾਵਜੂਦ ਨਿਯੁਕਤੀ ਨਾ ਹੋਣ ਦੇ ਮਾਮਲੇ 'ਚ ਤੁਰੰਤ ਦਖ਼ਲ ਮੰਗਿਆ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ-ਕੈਨੇਡਾ ਬਾਰਡਰ 'ਤੇ ਅੱਤਵਾਦੀ ਹਮਲਾ! ਧਮਾਕੇ 'ਚ 2 ਲੋਕਾਂ ਦੀ ਮੌਤ, ਦੋਹਾਂ ਦੇਸ਼ਾਂ ਵਿਚਾਲੇ ਆਵਾਜਾਈ ਠੱਪ

ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖਾਂ ਖ਼ਿਲਾਫ਼ ਉਹ ਇਸ ਅਨਿਆਂ ਤੇ ਫਿਰਕੂ ਵਿਤਕਰੇ ਨੂੰ ਮਾਮਲੇ ਵਿਚ ਨਿੱਜੀ ਦਖ਼ਲ ਦੇ ਕੇ ਖ਼ਤਮ ਕਰਵਾਉਣ। PM ਮੋਦੀ ਨੂੰ ਲਿਖੇ ਆਪਣੇ ਪੱਤਰ ਵਿਚ ਬਾਦਲ ਨੇ ਮਾਮਲੇ ਨੂੰ ਬਹੁਤ ਹੀ ਸੰਜੀਦਗੀ ਵਾਲਾ ਕਰਾਰ ਦਿੱਤਾ ਤੇ ਕਿਹਾ ਕਿ ਨਿਯੁਕਤੀ ਲਈ ਸਿਰਫ ਸਿੱਖ ਵਕੀਲਾਂ ਦੇ ਨਾਂ ਬਾਹਰ ਕਰ ਦੇਣਾ ਫਿਰਕੂ ਵਿਚਾਰਧਾਰਾ ਨੂੰ ਪ੍ਰਗਟਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਭਾਵ ਨਾਲ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਸਹੀ ਵੀ ਸਾਬਤ ਹੋਈਆਂ ਹਨ ਤੇ ਇਸ ਗੱਲ ਨੂੰ ਮਜ਼ਬੂਤੀ ਮਿਲੀ ਹੈ ਕਿ ਸਿਰਫ ਸਿੱਖ ਵਕੀਲਾਂ ਨੂੰ ਹੀ ਕਿਉਂ ਨਿਯੁਕਤ ਨਹੀਂ ਕਰ ਰਹੀ ਤੇ ਇਸ ਮਾਮਲੇ ਵਿਚ ਮਨਪਸੰਦ ਦੇ ਵਕੀਲ ਚੁਣੇ ਜਾ ਰਹੇ ਹਨ।

ਬਾਦਲ ਨੇ ਦੱਸਿਆ ਕਿ ਸੁਪਰੀਮ ਕੋਰਟ ਕਾਲਜੀਅਮ ਨੇ 17 ਅਕਤੂਬਰ ਨੂੰ ਪੰਜ ਵਕੀਲਾਂ ਦੇ ਨਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ  ਦੇ ਜੱਜ ਵਜੋਂ ਨਿਯੁਕਤ ਕਰਨ ਲਈ ਸਰਕਾਰ ਨੂੰ ਭੇਜੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜ ਵਿਚੋਂ ਤਿੰਨ ਨਾਵਾਂ ਨੂੰ ਤਾਂ ਪ੍ਰਵਾਨਗੀ ਦੇ ਦਿੱਤੀ ਪਰ ਦੋ ਸਿੱਖ ਵਕੀਲਾਂ ਦੀ ਨਿਯੁਕਤੀ ਨਹੀਂ ਕੀਤੀ ਹਾਲਾਂਕਿ ਉਨ੍ਹਾਂ ਦੇ ਨਾਵਾਂ ਦੀ ਸੁਪਰੀਮ ਕੋਰਟ ਕਾਲਜੀਅਮ ਨੇ ਸਿਫਾਰਸ਼ ਕੀਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ। ਇਸ ਤੋਂ ਪਹਿਲਾਂ ਵੀ ਮਾਰਚ 2022 ਵਿਚ ਸੁਪਰੀਮ ਕੋਰਟ ਕਾਲਜੀਅਮ ਨੇ 12 ਨਾਵਾਂ ਦੀ ਸਿਫਾਰਸ਼ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਕੀਤੀ ਸੀ ਜਿਹਨਾਂ ਵਿਚੋਂ ਸਿਰਫ ਇਕ ਹੀ ਸਿੱਖ ਸੀ। ਇਹ ਤਾਂ ਪਹਿਲੀ ਨਜ਼ਰੇ ਹੀ ਵਿਤਕਰਾ ਲੱਗ ਰਿਹਾ ਸੀ ਪਰ ਸਰਕਾਰ ਨੇ ਤਾਂ ਹੱਦ ਹੀ ਕਰ ਦਿੱਤੀ ਜਦੋਂ ਉਸ ਸਿੱਖ ਵਕੀਲ ਨੂੰ ਛੱਡ ਕੇ ਬਾਕੀ 11 ਵਕੀਲਾਂ ਦੀ ਨਿਯੁਕਤੀ ਜੱਜਾਂ ਵਜੋਂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 10 ਦਿਨਾਂ 'ਚ ਵਾਪਰਿਆ ਤੀਜਾ ਹਾਦਸਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਹੀ ਸਿੱਖ ਵਕੀਲ ਦੇ ਨਾਂ ਨੂੰ ਪ੍ਰਵਾਨਗੀ ਦਿੱਤੀ ਗਈ ਪਰ ਉਹ ਵੀ ਐਸ ਸੀ ਕਾਲਜੀਅਮ ਦੀ ਸਿਫਾਰਸ਼ ਦੇ ਇਕ ਸਾਲ ਬਾਅਦ ਜਿਸ ਨਾਲ ਉਸਦੀ ਸੀਨੀਆਰਤਾ ਬੁਰੀ ਤਰ੍ਹਾਂ ਪ੍ਰਭਾਵਤ ਹੋਈ। ਇਹ ਸਾਰੇ ਉਦਾਹਰਣ ਸਿੱਖਾਂ ਖਿਲਾਫ ਯੋਜਨਾਬੱਧ ਢੰਗ ਨਾਲ ਫਿਰਕੂ ਵਿਤਕਰਾ ਕੀਤੇ ਜਾਣ ਦਾ ਪ੍ਰਭਾਵ ਦਿੰਦੇ ਹਨ। ਸਾਡੇ ਬਹੁਤ ਸਭਿਆਚਾਰਕ, ਬਹੁਤ ਭਾਸ਼ਾਈ ਤੇ ਬਹੁ ਧਾਰਮਿਕ ਦੇਸ਼ ਦੇ ਧਰਮ ਨਿਰਪੱਖ ਸਰੂਪ ਵਾਸਤੇ ਅਜਿਹਾ ਹੋਣਾ ਸਿਹਤਮੰਦ ਨਹੀਂ ਹੈ।

PunjabKesari

PunjabKesari

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਲੇਟ 'ਤੇ ਆਏ ਨੌਜਵਾਨਾਂ ਨੇ ਚਾਕੂਆਂ ਨਾਲ ਵਿੰਨ੍ਹਿਆ (ਵੀਡੀਓ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਸਿੱਖ ਕੌਮ ਵੱਲੋਂ ਦੇਸ਼ ਦੀ ਆਜ਼ਾਦੀ ਵਾਸਤੇ ਤੇ ਪ੍ਰਭੂਸੱਤਾ ਵਾਸਤੇ ਦਿੱਤੀਆਂ ਹਜ਼ਾਰਾਂ ਸ਼ਹਾਦਤਾਂ ਚੇਤੇ ਕਰਵਾਈਆਂ। ਉਨ੍ਹਾਂ ਕਿਹਾ ਕਿ ਵਿਤਕਰੇ ਵਾਲੀਆਂ ਕਾਰਵਾਈਆਂ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਘੱਟ ਗਿਣਤੀਆਂ ਖਾਸ ਤੌਰ ’ਤੇ ਸਿੱਖਾਂ ਨਾਲ ਵਿਤਕਰੇ ਦਾ ਪ੍ਰਭਾਵ ਖਤਮ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News