PM ਮੋਦੀ ਨੂੰ ਸੁਖਬੀਰ ਬਾਦਲ ਦਾ ਪੱਤਰ: ਮਾਸਟਰ ਤਾਰਾ ਸਿੰਘ ਨੂੰ ਦਿੱਤਾ ਜਾਵੇ ''ਭਾਰਤ ਰਤਨ'' ਐਵਾਰਡ

02/11/2024 3:54:48 AM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਪ੍ਰਮੁੱਖ ਸ਼ਖਸੀਅਤ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਕਾਫੀ ਦੇਰ ਪਹਿਲਾਂ ਹੀ ਮਿਲ ਜਾਣਾ ਚਾਹੀਦਾ ਸੀ ਪਰ ਹੁਣ ਸਮਾਂ ਆ ਗਿਆ ਹੈ ਕਿ ਬੀਤੇ ਸਮੇਂ ਵਿਚ ਹੋਈ ਗਲਤੀ ਨੂੰ ਸੁਧਾਰਿਆ ਜਾਵੇ ਅਤੇ ਮਾਸਟਰ ਜੀ ਵੱਲੋਂ ਦੇਸ਼ ਲਈ ਦਿੱਤੇ ਵੱਡੇਮੁੱਲ ਯੋਗਦਾਨ ਲਈ ਉਨ੍ਹਾਂ ਨੂੰ ਦੇਸ਼ ਦਾ ਇਹ ਸਰਵ ਉੱਚ ਸਨਮਾਨ ਦਿੱਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਦਿੱਲੀ ਰਵਾਨਾ, ਮੁੜ ਗਠਜੋੜ ਦੇ ਆਸਾਰ! ਜਲੰਧਰ-ਲੁਧਿਆਣਾ ਸੀਟ ’ਤੇ ਫਸਿਆ ਪੇਚ

ਸੁਖਬੀਰ ਬਾਦਲ ਨੇ ਮਾਸਟਰ ਤਾਰਾ ਸਿੰਘ ਵੱਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਅਤੇ ਪੱਛਮੀ ਪੰਜਾਬ ਜਿਸ ਵਿਚ ਮੌਜੂਦਾ ਸਮੇਂ ਦਾ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵੀ ਸ਼ਾਮਲ ਸੀ, ਨੂੰ ਭਾਰਤ ਨਾਲ ਰੱਖਣ ਲਈ ਪਾਏ ਯੋਗਦਾਨ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਇਸ ਦੀ ਕੋਈ ਬਰਾਬਰੀ ਨਹੀਂ ਮਿਲਦੀ ਤੇ ਇਹ ਫੈਸਲਾਕੁੰਨ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਇਸ ਭੁਗੌਲਿਕ ਨਕਸ਼ੇ ਤੋਂ ਬਗੈਰ ਕਸ਼ਮੀਰ ਵੀ ਸ਼ਾਇਦ ਸਾਡੇ ਪੱਛਮੀ ਗੁਆਂਢੀਆਂ ਕੋਲ ਹੁੰਦਾ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਨਿੱਜੀ ਸਕੂਲ ਨੂੰ ਸਿੱਖਿਆ ਵਿਭਾਗ ਦਾ ਨੋਟਿਸ, 'ਪੰਜਾਬ ਐਕਟ' ਦੀ ਹੋ ਰਹੀ ਉਲੰਘਣਾ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਭਾਰਤੀ ਜਿਸ ਨੂੰ ਸਚਮੁੱਚ ਭਾਰਤ ਰਤਨ ਦੇਣਾ ਬਣਦਾ ਹੈ ਤਾਂ ਉਹ ਮਾਸਟਰ ਤਾਰਾ ਸਿੰਘ ਜੀ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਕਿਵੇਂ ਮਾਸਟਰ ਤਾਰਾ ਸਿੰਘ ਜੀ ਨੇ ਵੰਡ ਤੋਂ ਪਹਿਲਾਂ ਦਿਨਾਂ ਵਿਚ ਖੁਦ ਇਕੱਲਿਆਂ ਹੀ ਅਗਵਾਈ ਕੀਤੀ ਤੇ ਪੱਛਮੀ ਭਾਗਾਂ ਨੂੰ ਭਾਰਤ ਦੇ ਮੌਜੂਦਾ ਹਿੱਸੇ ਵਿਚ ਸ਼ਾਮਲ ਕਰਨਾ ਯਕੀਨੀ ਬਣਾਇਆ। ਮੁਹੰਮਦ ਅਲੀ ਜਿਨਾਹ ਤਾਂ ਚਾਹੁੰਦਾ ਸੀ ਕਿ ਸਾਰਾ ਪੰਜਾਬ ਹੀ ਪਾਕਿਸਤਾਨ ਵਿਚ ਸ਼ਾਮਲ ਕਰ ਦਿੱਤਾ ਜਾਵੇ ਪਰ ਮਾਸਟਰ ਨੇ ਬੇਖ਼ੌਫ ਹੋ ਕੇ ਅਤੇ ਸਫਲਤਾ ਨਾਲ ਸੰਘਰਸ਼ ਕੀਤਾ ਅਤੇ ਜੇਕਰ ਉਹ ਅਜਿਹਾ ਨਾ ਕਰਦੇ ਤਾਂ ਕਸ਼ਮੀਰ ਕਦੇ ਵੀ ਭਾਰਤ ਦਾ ਹਿੱਸਾ ਨਾ ਹੁੰਦਾ ਕਿਉਂਕਿ ਇਹ ਦੇਸ਼ ਨਾਲ ਉਸਦੇ ਸੰਪਰਕ ਦਾ ਇਕਲੌਤਾ ਸੜਕ ਮਾਰਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭੁਗੌਲਿਕ ਤੌਰ ’ਤੇ ਸਾਡੀ ਮੁੱਖ ਭੂਮੀ ਤੇ ਸਾਡੇ ਉੱਤਰ ਪੂਰਬੀ ਰਾਜ ਵਿਚ ਇਕ ਕੜੀ ਹੈ।

ਇਹ ਖ਼ਬਰ ਵੀ ਪੜ੍ਹੋ - Breaking News: ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ, 12 ਫਰਵਰੀ ਨੂੰ ਹੋਵੇਗੀ ਦੂਜੇ ਗੇੜ ਦੀ ਮੀਟਿੰਗ

ਬਾਦਲ ਨੇ ਉਸ ਵੇਲੇ ਦੇ ਕਾਂਗਰਸੀ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਉਸ ਵੇਲੇ ਦੇ ਕਾਂਗਰਸੀ ਆਗੂਆਂ ਨੇ ਮਾਸਟਰ ਜੀ ਦੀ ਗੱਲ ਸੁਣੀ ਹੁੰਦੀ ਤਾਂ ਪੰਜਾਬ ਅਤੇ ਭਾਰਤ ਲਾਹੌਰ ਤੱਕ ਹੁੰਦਾ ਜੋ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਰਾਜਧਾਨੀ ਸੀ ਅਤੇ ਸਾਨੂੰ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਵੱਖ ਨਾ ਕੀਤਾ ਗਿਆ ਹੁੰਦਾ। ਉਨ੍ਹਾਂ ਕਿਹਾ ਕਿ ਮਾਸਟਰ ਜੀ ਆਪਣੇ ਯੁੱਗ ਦੇ ਸਭ ਤੋਂ ਮਹਾਨ ਸਿੱਖ ਆਗੂ ਸਨ ਅਤੇ ਭਾਰਤ ਕਦੇ ਵੀ ਮਾਸਟਰ ਜੀ ਦੀ ਦੇਣ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਕਾਫੀ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਮਿਲ ਜਾਣਾ ਚਾਹੀਦਾ ਸੀ ਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News