ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ’ਤੇ ‘ਸੁਖਬੀਰ ਬਾਦਲ’ ਨੇ ਕੀਤੇ ਵੱਡੇ ਐਲਾਨ

Tuesday, Dec 14, 2021 - 04:28 PM (IST)

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ’ਤੇ ‘ਸੁਖਬੀਰ ਬਾਦਲ’ ਨੇ ਕੀਤੇ ਵੱਡੇ ਐਲਾਨ

ਮੋਗਾ (ਬਿਊਰੋ) - 100 ਸਾਲ ਪੂਰੇ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਕਿੱਲੀ ਚਾਹਲਾਂ ਮੋਗਾ ਵਿਖੇ ਵੱਡੀ ਰੈਲੀ ਕੀਤੀ ਗਈ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਕਈ ਵੱਡੇ ਐਲਾਨ ਕੀਤੇ ਹਨ। ਸੁਖਬੀਰ ਨੇ ਕਿਹਾ ਹੈ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣੀ ਤਾਂ ਪੰਜਾਬ 'ਚ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਵੀ ਪੈਨਸ਼ਨ ਲਾਗੂ ਹੋਵੇਗੀ। ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਬਿਜਲੀ ਮੁਫ਼ਤ ਦੇਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਵਿੱਚ ਰੇਤ ਮਾਫ਼ੀਆ ਨੂੰ ਖ਼ਤਮ ਕਰਨ ਲਈ ਮਾਈਨਿੰਗ ਕਾਰਪੋਰੇਸ਼ਨ ਬਣਾਈ ਜਾਵੇਗੀ। ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪੇਅ ਕਮਿਸ਼ਨ ਲਾਗੂ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਸਰਕਾਰ ਬਣਦੇ ਸਾਰ ਕਿਸਾਨਾਂ ਦੀਆਂ ਫ਼ਸਲਾਂ ਦਾ ਬੀਮਾ ਕਰਵਾਇਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਮੌਸਮ ਜਾਂ ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋ ਜਾਂਦੀਆਂ ਹਨ, ਜਿਸ ਦਾ ਉਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ। ਇਸੇ ਲਈ ਸਾਡੀ ਸਰਕਾਰ ਆਉਣ ’ਚੇ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਫ਼ਸਲਾਂ ਦਾ ਬੀਮਾ ਕਰਵਾਇਆ ਜਾਵੇਗਾ, ਤਾਂ ਕਿਸਾਨਾਂ ਦੀ ਮਦਦ ਹੋ ਸਕੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਸ਼ਰਾਬ ਮਾਫ਼ੀਆਂ ਨੂੰ ਖ਼ਤਮ ਕਰਨ ਲਈ ਕਾਰਪੋਰੇਸ਼ਨ ਬਣਾਏ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

100 ਸਾਲ ਪੂਰੇ ਕਰਨ ’ਤੇ ਮੋਗਾ ’ਚ ਕੀਤੀ ਜਾ ਰਹੀ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਆਦਿ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਲਈ ਸ਼ਹਾਦਤਾਂ ਦਿੱਤੀਆਂ ਹਨ। ਇਹ ਪਾਰਟੀ 100 ਸਾਲ ਪੁਰਾਣੀ ਪਾਰਟੀ ਹੈ। ਆਜ਼ਾਦੀ ਤੋਂ ਪਹਿਲਾਂ ਵੀ ਇਹ ਪਾਰਟੀ ਪੰਜਾਬ ਲਈ ਲੜਾਈ ਲੜਦੀ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਸੁਖਬੀਰ ਬਾਦਲ ਨੇ ਪੰਜਾਬ ਦੀ ਕਾਂਗਰਸ ’ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੋਗਾ ਦੀ ਇਸ ਰੈਲੀ ਨੂੰ ਨਾਕਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸੀਆਂ ਨੇ ਨਾਕੇ ਲੱਗਾ ਕੇ ਸਾਡੇ ਵਰਕਰਾਂ ਨੂੰ ਰੋਕਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਸਹੂਲਤਾਵਾਂ ਦੇਣ ਲਈ ਨਾ ਸਹੁੰਆ ਖਾਂਦੀਆਂ ਅਤੇ ਫਾਰਸ ਭਰਵਾਏ ਹਨ। ਇਸ ਪਾਰਟੀ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ ਹੈ। DSGMC ਨੂੰ ਲੈ ਕੇ ਸੁਖਬੀਰ ਬਾਦਲ ਨੇ ਵੱਡਾ ਹਮਲਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਡੀ.ਐੱਸ.ਜੀ.ਐੱਮ.ਸੀ ਦਾ ਪ੍ਰਧਾਨ ਨਹੀਂ ਬਣਨ ਦੇ ਰਹੀ। ਧਾਰਮਿਕ ਮਾਮਲਿਆਂ ’ਚ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਲਵ ਮੈਰਿਜ ਕਰਵਾਉਣ ਮਗਰੋਂ ਵੇਚਣੇ ਪਏ ਸਨ ਗਹਿਣੇ ਤੇ ਫੋਨ, ਅੱਜ ਹੋਰਾਂ ਲਈ ਮਿਸਾਲ ਬਣਿਆ ਇਹ ਜੋੜਾ (ਵੀਡੀਓ)

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਵਾਂ ਸਾਡੀ ਪਾਰਟੀ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਬੱਚਿਆਂ ਨੂੰ ਸਕਾਲਰਸ਼ਿਪ, ਆਟਾ-ਦਾਲ ਸਕੀਮ, ਸੜਕਾਂ ਦਾ ਵਿਕਾਸ, ਪੈਨਸ਼ਨ ਸਕੀਮ, ਸ਼ਗਨ ਸਕੀਮ ਆਦਿ ਦੀਆਂ ਸਹੂਲਤਾਵਾਂ ਦਿੱਤੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਾਰਟੀ ਲੋਕਾਂ ਦੀ ਪਾਰਟੀ ਹੋਣ ਦੇ ਨਾਲ-ਨਾਲ ਕਿਸਾਨਾਂ ਦੀ ਪਾਰਟੀ ਵੀ ਹੈ। ਗਰੀਬ ਲੋਕਾਂ ਨੂੰ ਜੋ ਵੀ ਸਹੂਲਤਾਵਾਂ ਦਿੱਤੀਆਂ ਗਈਆਂ, ਉਹ ਸਭ ਇਸ ਪਾਰਟੀ ਵਲੋਂ ਦਿੱਤੀਆਂ ਗਈਆਂ। ਇਸ ਪਾਰਟੀ ਨੇ ਸਿੱਖ ਪੰਥ ਦੇ ਵਿਰਸੇ ਨੂੰ ਸੰਭਾਲਿਆ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਸ ਰੈਲੀ ’ਚ ਪਹੁੰਚੇ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਸੁੱਚਾ ਸਿੰਘ ਛੋਟੇਪੁਰ ਨੇ ਜਿੱਥੇ ਅਕਾਲੀ ਦਲ ਦੀ ਵਡਿਆਈ ਕੀਤੀ ਤਾਂ ਉੱਥੇ ਹੀ ਉਨ੍ਹਾਂ ਨੇ ਕਾਂਗਰਸ ਸਣੇ ਹੋਰ ਵਿਰੋਧੀਆਂ ਪਾਰਟੀਆਂ ਉੱਤੇ ਨਿਸ਼ਾਨਾ ਵੀ ਸਾਧਿਆ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ

 


author

rajwinder kaur

Content Editor

Related News