ਵੱਡੀ ਖ਼ਬਰ: ਪੰਜਾਬ ਦੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਦਿੱਤਾ ਅਸਤੀਫ਼ਾ

Thursday, Nov 05, 2026 - 07:30 PM (IST)

ਵੱਡੀ ਖ਼ਬਰ: ਪੰਜਾਬ ਦੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਦੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਅੱਜ ਅਚਾਨਕ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਿਆਸ ਲਗਾਏ ਜਾ ਰਹੇ ਹਨ ਅਸਤੀਫ਼ੇ ਮਗਰੋਂ ਹੁਣ ਉਹ ਸਿਆਸੀ ਸਫ਼ਰ ਦੀ ਸ਼ੁਰੂਆਤ ਕਰ ਸਕਦੇ ਹਨ। 

ਦਰਅਸਲ, ਸੁਖਚੈਨ ਖਹਿਰਾ ਨੇ ਅੱਜ ਸਵੇਰੇ ਹੀ ਪ੍ਰੈੱਸ ਕਾਨਫ਼ਰੰਸ ਕਰ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਤਿੱਖਾ ਸ਼ਬਦੀ ਹਮਲਾ ਬੋਲਿਆ ਸੀ। ਇਸ ਦੌਰਾਨ ਸਰਕਾਰ ਵੱਲੋਂ 3 ਫ਼ੀਸਦੀ ਡੀ. ਏ. ਵਧਾਉਣ ਬਾਰੇ ਫ਼ੈਸਲੇ ਨੂੰ ਰੱਦ ਕਰਦਿਆਂ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਐਲਾਨ ਵੀ ਕੀਤਾ ਗਿਆ ਸੀ। ਇਸ ਮਗਰੋਂ ਸੁਖਚੈਨ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ। ਉਹ ਮੁਲਾਜ਼ਮਾਂ ਦੀ ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਕਨਵੀਨਰ ਸਨ। ਅਸਤੀਫ਼ੇ ਮਗਰੋਂ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਕਿਸੇ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਫ਼ਿਲਹਾਲ ਉਨ੍ਹਾਂ ਦਾ ਸਿਆਸਤ ਵਿਚ ਜਾਣ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ।


author

Anmol Tagra

Content Editor

Related News